Your Advertisement
ਕਾਂਗਰਸ ਕੋਲ ‘ਆਪ’ ਸਰਕਾਰ ਵਿਰੁੱਧ ਕੋਈ ਮੁੱਦਾ ਨਹੀਂ: ਚੀਮਾ

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿੱਚ ਕਾਂਗਰਸ ਵੱਲੋਂ ਹੰਗਾਮਾ ਕਰਨ ਦੀ ਆਲੋਚਨਾ ਕੀਤੀ ਹੈ। ਇੱਥੇ ਪੰਜਾਬ ਭਵਨ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਇੰਦਰਬੀਰ ਸਿੰਘ ਨਿੱਝਰ ਅਤੇ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਕਾਂਗਰਸ ਭਾਜਪਾ ਦੀ ਬੀ-ਟੀਮ ਵਜੋਂ ਕੰਮ ਕਰ ਰਹੀ ਹੈ, ਜਿਸ ਵੱਲੋਂ ਲੋਕਤੰਤਰ ਦੀ ਹੱਤਿਆ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ‘ਆਪ’ ਸਰਕਾਰ ਵਿਰੁੱਧ ਕੋਈ ਵੀ ਮੁੱਦਾ ਨਹੀਂ ਹੈ। ਇਸੇ ਕਰ ਕੇ ਅੱਜ ਕਾਂਗਰਸ ਨੇ ਵਿਧਾਨ ਸਭਾ ਸੈੈਸ਼ਨ ’ਚ ਹੰਗਾਮਾ ਕੀਤਾ। ਸ੍ਰੀ ਚੀਮਾ ਨੇ ਕਿਹਾ ਕਿ ‘ਆਪ’ ਨੇ ‘ਅਪਰੇਸ਼ਨ ਲੋਟਸ’ ਨੂੰ ਪੰਜਾਬ ਵਿੱਚ ਲਾਗੂ ਕਰਨ ਵਾਲੇ ਭਾਜਪਾ ਦੇ ਏਜੰਡੇ ਨੂੰ ਅਸਫ਼ਲ ਕਰ ਦਿੱਤਾ ਹੈ। ਹੁਣ ਕਾਂਗਰਸ ਸੂਬੇ ਵਿੱਚ ਸਰਕਾਰ ਨੂੰ ਡੇਗਣ ਲਈ ਭਾਜਪਾ ਨਾਲ ਮਿਲ ਕੇ ਕੰਮ ਕਰ ਰਹੀ ਹੈ, ਜੋ ਮੰਦਭਾਗਾ ਹੈ। ਉਨ੍ਹਾਂ ਦੱਸਿਆ ਕਿ ਅੱਜ ਵਿਧਾਨ ਸਭਾ ਦੀ ਕਾਰਵਾਈ ਚਲਾਉਣ ਵਾਲੀ ਸਲਾਹਕਾਰ ਕਮੇਟੀ (ਬੀਏਸੀ) ਦੀ ਮੀਟਿੰਗ ’ਚ ਫੈਸਲਾ ਲਿਆ ਕਿ ਤਿੰਨ ਅਕਤੂਬਰ ਨੂੰ ‘ਸਿਫ਼ਰ ਕਾਲ’ ਹੋਵੇਗਾ, ਜਿਸ ’ਤੇ ਪ੍ਰਤਾਪ ਸਿੰਘ ਬਾਜਵਾ ਨੇ ਪਹਿਲਾਂ ਆਪਣੀ ਸਹਿਮਤੀ ਦਿੱਤੀ, ਪਰ ਬਾਅਦ ਵਿੱਚ ਇਸ ਮੁੱਦੇ ’ਤੇ ਉਨ੍ਹਾਂ ਨੇ ਸੈਸ਼ਨ ਵਿੱਚ ਵਿਰੋਧ ਕੀਤਾ। ਵਿੱਤ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਸੰਸਦ ’ਚ ਲੋਕਤੰਤਰ ਦੀ ਰਾਖੀ ਕਰਨ ’ਚ ਨਾਕਾਮ ਰਹੀ ਹੈ।

No Comment posted
Name*
Email(Will not be published)*
Website