ਚੰਨੀ, ਤਰਨਜੀਤ ਸੰਧੂ, ਬਿੱਟੂ, ਰਿੰਕੂ ਤੇ ਹੋਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ

ਚੰਨੀ, ਤਰਨਜੀਤ ਸੰਧੂ, ਬਿੱਟੂ, ਰਿੰਕੂ ਤੇ ਹੋਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ

ਚੰਡੀਗੜ੍ਹ-ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਕੰਮ ਜ਼ੋਰ ਫੜ ਗਿਆ ਹੈ ਅਤੇ ਅੱਜ ਦਰਜਨਾਂ ਵੱਡੇ ਰਾਜਸੀ ਚਿਹਰਿਆਂ ਨੇ ਆਪਣੇ ਕਾਗ਼ਜ਼ ਦਾਖਲ ਕੀਤੇ। ਅੱਜ ਨਾਮਜ਼ਦਗੀ ਦਾਖਲ ਕਰਨ ਦੇ ਚੌਥੇ ਦਿਨ 82 ਉਮੀਦਵਾਰਾਂ ਨੇ 95 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। 13 ਲੋਕ ਸਭਾ ਸੀਟਾਂ ਲਈ ਹੁਣ ਤੱਕ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 11 ਅਤੇ 12 ਮਈ ਨੂੰ ਸਰਕਾਰੀ ਛੁੱਟੀ ਹੋਣ ਕਰਕੇ ਨਾਮਜ਼ਦਗੀਆਂ ਦਾਖਲ ਨਹੀਂ ਕੀਤੀਆਂ ਜਾ ਸਕਣਗੀਆਂ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖ਼ਰੀ ਤਰੀਕ 14 ਮਈ ਹੈ।