ਜੇਲ੍ਹ ’ਚ 24 ਘੰਟੇ ਸੀਸੀਟੀਵੀ ਕੈਮਰਿਆਂ ਰਾਹੀਂ ਨਜ਼ਰ ਰੱਖੀ ਗਈ:

ਜੇਲ੍ਹ ’ਚ 24 ਘੰਟੇ ਸੀਸੀਟੀਵੀ ਕੈਮਰਿਆਂ ਰਾਹੀਂ ਨਜ਼ਰ ਰੱਖੀ ਗਈ:

ਜੇਲ੍ਹ ’ਚ 24 ਘੰਟੇ ਸੀਸੀਟੀਵੀ ਕੈਮਰਿਆਂ ਰਾਹੀਂ ਨਜ਼ਰ ਰੱਖੀ ਗਈ:
‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੇ ਦੱਸਿਆ ਕਿ ਜੇਲ੍ਹ ਵਿੱਚ 24 ਘੰਟੇ ਉਨ੍ਹਾਂ ’ਤੇ ਸੀਸੀਟੀਵੀ ਕੈਮਰਿਆਂ ਰਾਹੀਂ ਨਜ਼ਰ ਰੱਖੀ ਗਈ ਅਤੇ ਇਸ ਦੀ ਫੁਟੇਜ ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੂੰ ਵੀ ਭੇਜੀ ਜਾਂਦੀ ਸੀ। ਇਸ ਦੌਰਾਨ ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਵਧੇਰੇ ਤਨਦੇਹੀ ਨਾਲ ਚੋਣ ਪ੍ਰਚਾਰ ਕਰਨ ਵਾਸਤੇ ਪ੍ਰੇਰਿਆ। ਉਨ੍ਹਾਂ ਕਿਹਾ ਕਿ 4 ਜੂਨ ਨੂੰ ਚੋਣ ਨਤੀਜਿਆਂ ਵਾਲੇ ਦਿਨ ਭਾਵੇਂ ਉਹ ਜੇਲ੍ਹ ਵਿੱਚ ਹੋਣਗੇ ਅਤੇ ਚੋਣ ਨਤੀਜੇ ਟੀਵੀ ’ਤੇ ਦੇਖਣਗੇ ਪਰ ਨਤੀਜੇ ਉਨ੍ਹਾਂ ਨੂੰ ਨਿਰਾਸ਼ ਨਹੀ ਕਰਨਗੇ। ਉਹ ‘ਆਪ’ ਵਿਧਾਇਕਾਂ ਤੇ ਆਗੂਆਂ ਨਾਲ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਮੀਟਿੰਗ ’ਚ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਸਨ। ਉਹ ਅੱਜ ਇਤਿਹਾਸਕ ਰਾਮ ਤੀਰਥ ਵੀ ਨਤਮਸਤਕ ਹੋਏ। ਮਗਰੋਂ ਉਹ ਮੁੰਬਈ ਲਈ ਰਵਾਨਾ ਹੋ ਗਏ। ਇਸ ਤੋਂ ਪਹਿਲਾਂ ਬੀਤੀ ਸ਼ਾਮ ਉਨ੍ਹਾਂ ਇੱਥੇ ਸ਼ਹਿਰ ਦੇ ਅੰਦਰੂਨੀ ਹਿੱਸੇ ਵਿਚ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿਚ ਰੋਡ ਸ਼ੋਅ ਕੀਤਾ ਸੀ। ਅੱਜ ਇੱਥੇ ਮੀਟਿੰਗ ’ਚ ਕੇਜਰੀਵਾਲ ਤੇ ਭਗਵੰਤ ਮਾਨ ਨੇ ਪਾਰਟੀ ਵਰਕਰਾਂ ਨਾਲ ਚੋਣ ਰਣਨੀਤੀ ਬਾਰੇ ਵਿਚਾਰ-ਚਰਚਾ ਕੀਤੀ। ਕੇਜਰੀਵਾਲ ਨੇ ਕਿਹਾ, ‘‘ਭਾਜਪਾ ਸੋਚਦੀ ਸੀ ਕਿ ਮੈਨੂੰ ਗ੍ਰਿਫ਼ਤਾਰ ਕਰ ਕੇ ਉਹ ‘ਆਪ’ ਨੂੰ ਖ਼ਤਮ ਕਰ ਦੇਵੇਗੀ ਪਰ ਮੇਰੀ ਗ੍ਰਿਫ਼ਤਾਰੀ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਣ ਵਾਲਾ ਕਿਉਂਕਿ ‘ਆਪ’ ਇੱਕ ਪਰਿਵਾਰ ਹੈ ਅਤੇ ਜਦੋਂ ਪਰਿਵਾਰ ਵਿਚ ਮੁਸੀਬਤ ਆਉਂਦੀ ਹੈ ਤਾਂ ਸਾਰੇ ਇਕੱਠੇ ਹੋ ਜਾਂਦੇ ਹਨ। ‘ਆਪ’ ਦਾ ਹਰ ਵਰਕਰ ਕੇਜਰੀਵਾਲ ਹੈ।’’ ਉਨ੍ਹਾਂ ਕਿਹਾ, ‘‘ਜੇਲ੍ਹ ਪ੍ਰਸ਼ਾਸਨ ਜਾਣਬੁੱਝ ਕੇ ਉਨ੍ਹਾਂ ਨੂੰ ਭਗਵੰਤ ਮਾਨ ਨਾਲ ਕਮਰੇ ਵਿੱਚ ਮਿਲਣ ਨਹੀਂ ਦਿੰਦਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਜੇਲ੍ਹ ’ਚ ਉਨ੍ਹਾਂ ਦੀ ਬੈਰੇਕ ਦੇ ਬਾਹਰ ਦੋ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ ਅਤੇ ਜੇਲ੍ਹ ’ਚ 13 ਅਫ਼ਸਰ 24 ਘੰਟੇ ਉਨ੍ਹਾਂ ’ਤੇ ਨਜ਼ਰ ਰੱਖਦੇ ਹਨ। ਇਸ ਦੀ ਫੁਟੇਜ ਪ੍ਰਧਾਨ ਮੰਤਰੀ ਦਫਤਰ ਨੂੰ ਵੀ ਭੇਜੀ ਜਾਂਦੀ ਹੈ।