ਪਦਮਸ੍ਰੀ ਡਾ. ਸੁਰਜੀਤ ਪਾਤਰ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ

ਪਦਮਸ੍ਰੀ ਡਾ. ਸੁਰਜੀਤ ਪਾਤਰ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ

ਲੁਧਿਆਣਾ- ਉੱਘੇ ਪੰਜਾਬੀ ਸ਼ਾਇਰ ਤੇ ਕਵੀ ਪਦਮਸ੍ਰੀ ਡਾ. ਸੁਰਜੀਤ ਪਾਤਰ ਨੂੰ ਅੱਜ ਇੱਥੋਂ ਦੇ ਮਾਡਲ ਟਾਊਨ ਐਕਸਟੈਨਸ਼ਨ ਸਮਸ਼ਾਨਘਾਟ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਉੱਘੀਆਂ ਸਾਹਿਤਕ, ਰਾਜਨੀਤਿਕ ਅਤੇ ਉਦਯੋਗ ਜਗਤ ਦੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਚਿਖਾ ਨੂੰ ਅਗਨੀ ਦੇਣ ਮੌਕੇ ਡਾ. ਪਾਤਰ ਦੀ ਪਤਨੀ ਭੁਪਿੰਦਰ ਕੌਰ, ਪੁੱਤਰ ਅੰਕੁਰ ਸਿੰਘ ਪਾਤਰ ਤੇ ਮਨਰਾਜ ਸਿੰਘ ਪਾਤਰ ਅਤੇ ਡਾ. ਪਾਤਰ ਦੇ ਭਰਾ ਉਪਕਾਰ ਸਿੰਘ ਪਾਤਰ ਵੀ ਮੌਜੂਦ ਸਨ। ਡਾ. ਸੁਰਜੀਤ ਪਾਤਰ ਨਮਿਤ 18 ਮਈ ਨੂੰ ਅਖੰਡ ਪਾਠ ਰੱਖਿਆ ਜਾਵੇਗਾ ਜਦਕਿ ਅੰਤਿਮ ਅਰਦਾਸ 20 ਮਈ ਨੂੰ ਆਸ਼ਾ ਪੁਰੀ ਦੇ ਗੁਰਦੁਆਰਾ ਮਾਈ ਬਿਸ਼ਨ ਕੌਰ ਵਿਖੇ ਹੋਵੇਗੀ। ਪੰਜਾਬ ਦੇ ਸਿਰਮੌਰ ਸ਼ਾਇਰ ਦਾ 11 ਮਈ ਨੂੰ ਦੇਹਾਂਤ ਹੋ ਗਿਆ ਸੀ। ਡਾ. ਪਾਤਰ ਦੀ ਮ੍ਰਿਤਕ ਦੇਹ ਨੂੰ ਅੱਜ ਫੁੱਲਾਂ ਨਾਲ ਸਜਾਈ ਗੱਡੀ ਵਿੱਚ ਰੱਖ ਕੇ ਮਾਡਲ ਟਾਊਨ ਦੇ ਸਮਸ਼ਾਨਘਾਟ ਵਿੱਚ ਲਿਆਂਦਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰਨਾਂ ਵੱਲੋਂ ਡਾ. ਪਾਤਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏਡੀਸੀ (ਜਨਰਲ) ਮੇਜਰ ਅਮਿਤ ਸਰੀਨ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਡਾਇਰੈਕਟਰ ਨੀਰੂ ਕਤਿਆਲ ਨੇ ਵੀ ਫੁੱਲ ਮਾਲਾਵਾਂ ਭੇਂਟ ਕੀਤੀਆਂ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਭਾਈ ਮਨਜੀਤ ਸਿੰਘ ਵੱਲੋਂ ਅੰਤਿਮ ਅਰਦਾਸ ਕੀਤੀ ਗਈ। ਪੁਲੀਸ ਦੀ ਟੁੱਕੜੀ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ ਅਤੇ ਸੋਗ ਧੁਨਾਂ ਵਜਾਈਆਂ। ਮਾਹੌਲ ਇੰਨਾ ਸੋਗਮਈ ਸੀ ਕਿ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਉੱਥੇ ਪਹੁੰਚੇ ਹਰ ਵਿਅਕਤੀ ਦੀਆਂ ਅੱਖਾਂ ਨਮ ਸਨ। ਮੁੱਖ ਮੰਤਰੀ ਸ੍ਰੀ ਮਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਡਾ. ਪਾਤਰ ਦੇ ਨਾਮ ’ਤੇ ਐਵਾਰਡ ਸ਼ੁਰੂ ਕੀਤਾ ਜਾ ਰਿਹਾ ਹੈ ਜੋ ਹਰ ਸਾਲ ਕਿਸੇ ਨੌਜਵਾਨ ਲੇਖਕ ਨੂੰ ਦਿੱਤਾ ਜਾਵੇਗਾ। ਇਸ ਮੌਕੇ ਪੀਏਯੂ ਦੇ ਉਪ ਕੁਲਪਤੀ ਡਾ. ਸਤਿਬੀਰ ਗੋਸਲ ਨੇ ਕਿਹਾ ਕਿ ਡਾ. ਪਾਤਰ ਦੇ ਚਲੇ ਜਾਣ ਨਾਲ ਪੰਜਾਬੀ ਸਾਹਿਤ ਨੂੰ ਵੱਡਾ ਘਾਟਾ ਪਿਆ ਹੈ। ਉੱਘੇ ਕਲਾਕਾਰ ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਡਾ. ਪਾਤਰ ਪੰਜਾਬੀ ਜ਼ੁਬਾਨ ਦਾ ਪਹਿਰੇਦਾਰ ਸਨ। ਬਾਬਾ ਬਲਵੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਉਹ ਆਪਣੇ ਸ਼ਬਦਾਂ ਰਾਹੀਂ ਹਮੇਸ਼ਾ ਜਿਊਂਦੇ ਰਹਿਣਗੇ। ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਡਾ. ਪਾਤਰ ਨਾਲ ਬਿਤਾਏ ਪਲਾਂ ਨੂੰ ਯਾਦ ਕੀਤਾ। ਇਸ ਮੌਕੇ ਪੰਜਾਬੀ ਗਾਇਕ ਤੇ ਸੰਸਦ ਮੈਂਬਰ ਮੁਹੰਮਦ ਸਦੀਕ, ਬਾਬਾ ਅਮੀਰ ਸਿੰਘ, ਪਦਮ ਭੂਸ਼ਣ ਸਰਦਾਰਾ ਸਿੰਘ ਜੌਹਲ, ਗੀਤਕਾਰ ਸਮਸ਼ੇਰ ਸੰਧੂ, ਬਲਦੇਵ ਸਿੰਘ ਸੜਕਨਾਮਾ, ਹਰਜਿੰਦਰ ਸਿੰਘ ਥਿੰਦ, ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਪ੍ਰੋ. ਰਵਿੰਦਰ ਭੱਠਲ, ਗੁਰਚਰਨ ਕੌਰ ਕੋਚਰ, ਡਾ. ਦੇਵਿੰਦਰ ਦਿਲਰੂਪ, ਰਣਜੋਧ ਸਿੰਘ, ਇੰਜ. ਗੁਰਵਿੰਦਰ ਸਿੰਘ ਸਰਨਾ, ਤ੍ਰੈਲੋਚਨ ਲੋਚੀ, ਕਿਰਪਾਲ ਕਜ਼ਾਕ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਸੁਰਜੀਤ ਸਿੰਘ ਪਟਿਆਲਾ, ਅਮਰਜੀਤ ਗਰੇਵਾਲ, ਸਵਰਨਜੀਤ ਸਵੀ, ਡਾ. ਗੁਰਇਕਬਾਲ ਸਿੰਘ, ਡਾ. ਜਗਮੋਹਨ ਸਿੰਘ, ਕਮਲਜੀਤ ਖੰਨਾ, ਅਮੋਲਕ ਸਿੰਘ, ਡਾ. ਮਲੇਰੀ, ਅਸ਼ਵਨੀ ਚੈਟਲੀ, ਸੁਰਿੰਦਰ ਗੀਤ, ਡਾ. ਦੀਪਕ ਮਨਮੋਹਨ ਸਿੰਘ, ਦਰਸ਼ਨ ਬੁੱਟਰ, ਸੁਸ਼ੀਲ ਦੋਸਾਂਝ, ਡਾ. ਸਵਰਾਜਬੀਰ ਸਿੰਘ, ‘ਪੰਜਾਬੀ ਟ੍ਰਿਬਿਊਨ’ ਦੇ ਕਾਰਜਕਾਰੀ ਸੰਪਾਦਕ ਅਰਵਿੰਦਰ ਕੌਰ ਜੌਹਲ, ਵਰਿੰਦਰ ਵਾਲੀਆ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਦਲਜੀਤ ਸਿੰਘ ਗਰੇਵਾਲ, ਕੁਲਵੰਤ ਸਿੰਘ ਸਿੱਧੂ, ਜਗਮੀਤ ਸਿੰਘ ਬਰਾੜ, ਮਲਕੀਤ ਸਿੰਘ ਦਾਖਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਗੁਲਜ਼ਾਰ ਸਿੰਘ ਪੰਧੇਰ, ਸੁਰਿੰਦਰ ਕੈਲੇ, ਕ੍ਰਿਸ਼ਨ ਕੁਮਾਰ ਬਾਵਾ, ਅਮਰਜੀਤ ਸਿੰਘ ਟਿੱਕਾ, ਗੁਰਦੇਵ ਸਿੰਘ ਲਾਪਰਾਂ, ਸਤਿਬੀਰ ਸਿੰਘ ਸਿੱਧੂ, ਸਤਨਾਮ ਮਾਣਕ, ਪ੍ਰੋ. ਯੋਗਰਾਜ ਅੰਗਰੀਸ਼, ਕੇਵਲ ਧਾਲੀਵਾਲ, ਦੀਵਾਨ ਮਾਨਾ, ਡਾ. ਨਿਰਮਲ ਜੌੜਾ, ਗੁਰਪ੍ਰੀਤ ਸਿੰਘ ਤੂਰ, ਤੇਜ ਪ੍ਰਤਾਪ