Your Advertisement
ਨਵੀਂ ਦਿੱਲੀ : ਕੇਂਦਰ ਸਰਕਾਰ ’ਤੇ ਕਿਸਾਨਾਂ ਨੂੰ ਦਿੱਲੀ ਦੇ ਮੋਰਚਿਆਂ ਵਿੱਚ ਡਟੇ ਰਹਿਣ ਲਈ ਮਜਬੂਰ ਕਰਨ ਦਾ ਦੋਸ਼ ਲਾਉਂਦੇ ਹੋਏ ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਤੋਂ ਆਪਣੀਆਂ ਬਾਕੀ ਰਹਿੰਦੀਆਂ ਮੰਗਾਂ ਪ੍ਰਤੀ ਹਾਂ-ਪੱਖੀ ਉਡੀਕ ਕਰ ਰਹੇ ਹਨ। ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੇ 371ਵੇਂ ਦਿਨ ਮੋਰਚੇ ਨੇ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਵੱਲੋਂ ਖੇਤੀ ਕਾਨੂੰਨ ਵਾਪਸੀ ਬਿੱਲ ’ਤੇ ਮੋਹਰ ਲਾਉਣ ਤੇ ਇਸ ਬਾਰੇ ਗਜ਼ਟ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਕਿਸਾਨਾਂ ਦੀ ਮਹੱਤਵਪੂਰਨ ਲੜਾਈ ਰਸਮੀ ਤੌਰ ’ਤੇ ਖਤਮ ਹੋ ਗਈ ਹੈ। ਮੋਰਚੇ ਨੇ ਕਿਹਾ ਕਿ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਅੰਦੋਲਨ ਸੰਘਰਸ਼ ਕਰਨ ਦੀ ਭਾਵਨਾ ਨਾਲ ਜਾਰੀ ਹੈ।ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਵਾਲੇ ਵਫ਼ਦ ਨੂੰ ਮੋਰਚੇ ਨੇ ਯਾਦ ਕਰਵਾਇਆ ਕਿ ਉਹ ਲੋਕ ਪਿਛਲੇ ਸਾਲ ਰਸਮੀ ਗੱਲਬਾਤ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਚੁੱਪ-ਚਾਪ ਖੜ੍ਹੇ ਸਨ, ਪਰ ਹੁਣ ਮੌਤਾਂ ਬਾਰੇ ਅਣਜਾਣ ਬਣ ਰਹੇ ਹਨ। ਮੋਰਚੇ ਅਨੁਸਾਰ, ‘ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਬਾਰੇ ਰਿਕਾਰਡ ਮੌਜੂਦ ਹੈ, ਜਿਸ ਦੇ ਆਧਾਰ ਉੱਤੇ ਸ਼ਹੀਦਾਂ ਦੇ ਵਾਰਸਾਂ ਦੇ ਮੁੜ-ਵਸੇਬੇ ਦੀ ਮੰਗ ਸਮੇਤ ਬਾਕੀ ਮੰਗਾਂ ਪੂਰੀਆਂ ਕੀਤੀਆਂ ਜਾਣ।’ਸ਼ਹੀਦ ਕਿਸਾਨਾਂ ਦੀ ਸੂਚੀ ਦੇਣ ਲਈ ਤਿਆਰ, ਪਰ ਸਰਕਾਰ ਕੁਫ਼ਰ ਨਾ ਤੋਲੇ: ਸੰਯੁਕਤ ਕਿਸਾਨ ਮੋਰਚਾਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਅੱਜ ਕਿਹਾ ਕਿ ਸਰਕਾਰ ਕੋਲ ਜੇਕਰ ਕਿਸਾਨ ਅੰਦੋਲਨ ਦੌਰਾਨ ਸ਼ਹੀਦੇ ਹੋਏ ਸੱਤ ਸੌ ਦੇ ਕਰੀਬ ਕਿਸਾਨਾਂ ਬਾਰੇ ਕੋਈ ਜਾਣਕਾਰੀ/ਅੰਕੜੇ ਨਹੀਂ ਹਨ ਤਾਂ ਸੰਯੁਕਤ ਕਿਸਾਨ ਮੋਰਚਾ ਇਹ ਸੂਚੀ ਸਰਕਾਰ ਨੂੰ ਮੁਹੱਈਆ ਕਰਵਾਉਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਪਵਿੱਤਰ ਸਦਨ ’ਚ ਕੇਂਦਰੀ ਖੇਤੀ ਮੰਤਰੀ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਬਾਰੇ ਸਰਕਾਰ ਕੋਲ ਕੋਈ ਵੇਰਵੇ ਨਾ ਹੋਣ ਬਾਰੇ ਕੁਫਰ ਤੋਲ ਕੇ ਦੇਸ਼ ਦੇ ਸਾਹਮਣੇ ਦੂਜੀ ਵਾਰ ਲੋਕ ਸਭਾ ’ਚ ਸ਼ਰਮਨਾਕ ਝੂਠ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸ਼ਹੀਦ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਾ ਦੇਣਾ ਕਿਸਾਨਾਂ ਦੇ ਬਲਿਦਾਨ ਤੋਂ ਮੁਕਰਨ ਦੇ ਬਰਾਬਰ ਹੈ,...
Dec 03 2021 | Posted in : Top News | No Comment | read more...
ਨਵੀਂ ਦਿੱਲੀ : ਸਰਦ ਰੁੱਤ ਇਜਲਾਸ ਦੇ ਤੀਜੇ ਦਿਨ ਅੱਜ ਰਾਜ ਸਭਾ ਵਿੱਚ ਵਿਰੋਧੀ ਪਾਰਟੀਆਂ ਦੇ 12 ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਮੁੜ ਰੌਲਾ-ਰੱਪਾ ਪਿਆ। ਵਿਰੋਧੀ ਧਿਰਾਂ ਮੁਅੱਤਲੀ ਵਾਪਸ ਲੈਣ ਲਈ ਨਾਅਰੇਬਾਜ਼ੀ ਕਰਦੀਆਂ ਰਹੀਆਂ ਜਿਸ ਕਰਕੇ ਉਪਰਲੇ ਸਦਨ ਦੀ ਕਾਰਵਾਈ ਨੂੰ ਕਈ ਵਾਰ ਮੁਲਤਵੀ ਕਰਨਾ ਪਿਆ। ਸਦਨ ਦੇ ਚੇਅਰਮੈਨ ਐੱਮ.ਵੇੈਂਕਈਆ ਨਾਇਡੂ ਨੇ ਇਕ ਵਾਰ ਫਿਰ 12 ਸੰਸਦ ਮੈਂਬਰਾਂ ਦੀ ਮੁਅੱਤਲੀ ਦੇ ਫੈਸਲੇ ਨੂੰ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ। ਨਾਇਡੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਵੱਲੋਂ ਕੋਈ ਵੀ ਗੱਲ ਰਿਕਾਰਡ ਵਿੱਚ ਨਹੀਂ ਜਾਵੇਗੀ ਤੇ ਇਨ੍ਹਾਂ ਵੱਲੋਂ ਸਦਨ ਦੇ ਐਨ ਵਿਚਾਲੇ ਆ ਕੇ ਕੀਤਾ ਜਾਣ ਵਾਲਾ ਵਿਹਾਰ ਪੂਰੇ ਦੇਸ਼ ਨੂੰ ਵੇਖਣ ਦਿਓ।ਸ਼ਾਮ ਤਿੰਨ ਵਜੇ ਦੇ ਕਰੀਬ ਸਦਨ ਜੁੜਿਆ ਤਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਸਦਨ ਦੇ ਐਨ ਵਿਚਾਲੇ ਆ ਕੇ ਨਾਅਰੇਬਾਜ਼ੀ ਕੀਤੀ। ਵਿਰੋਧੀ ਧਿਰਾਂ ਨੇ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਡੈਮਾਂ (ਬੰਨ੍ਹਾਂ) ਦੀ ਸੁਰੱਖਿਆ ਲਈ ਬਿੱਲ ਪੇਸ਼ ਕਰਨ ਤੋਂ ਡੱਕਿਆ। ਉਸ ਮੌਕੇ ਸਦਨ ਦੀ ਕਾਰਵਾਈ ਚਲਾ ਰਹੇ ਭੁਬਨੇਸ਼ਵਰ ਕਾਲਿਤਾ ਨੇ ਨਾਅਰੇਬਾਜ਼ੀ ਕਰ ਰਹੇ ਮੈਂਬਰਾਂ ਨੂੰ ਆਪਣੀਆਂ ਸੀਟਾਂ ’ਤੇ ਬੈਠਣ ਦੀ ਅਪੀਲ ਕਰਦੇ ਰਹੇ। ਇਸ ਤੋਂ ਪਹਿਲਾਂ ਦੁਪਹਿਰ ਨੂੰ ਸਦਨ ਜੁੜਨ ਮੌਕੇ ਡਿਪਟੀ ਚੇਅਰਮੈਨ ਹਰਿਵੰਸ਼ ਨੇ ਨਾਅਰੇਬਾਜ਼ੀ ਕਰ ਰਹੇ ਮੈਂਬਰਾਂ ਨੂੰ ਇਥੋਂ ਤੱਕ ਕਿਹਾ ਕਿ ਉਹ ਸੀਟਾਂ ’ਤੇ ਬੈਠ ਜਾਣ ਤਾਂ ਸਦਨ ਵਿੱਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੂੰ ਮੁਅੱਤਲੀ ਦੇ ਮੁੱਦੇ ’ਤੇ ਬੋਲਣ ਦੀ ਇਜਾਜ਼ਤ ਦਿੱਤੀ ਜਾਵੇਗੀ। ਹਾਲਾਂਕਿ ਸ਼ੇਖਾਵਤ ਵੱਲੋਂ ਡੈਮ ਸੁਰੱਖਿਆ ਬਿੱਲ ਚਰਚਾ ਲਈ ਸਦਨ ਵਿੱਚ ਪੇਸ਼ ਕਰਨ ਮੌਕੇ ਖੜਗੇ ਨੇ ਉਪ ਚੇਅਰਮੈਨ ਤੋਂ ਮੈਂਬਰਾਂ ਦੀ ਮੁਅੱਤਲੀ ਸਬੰਧੀ ਬੋਲਣ ਦੀ ਆਗਿਆ ਮੰਗੀ ਪਰ ਹਰਿਵੰਸ਼ ਨੇ ਨਾਂਹ ਕਰ ਦਿੱਤੀ। ਮੰਤਰੀ(ਗਜੇਂਦਰ) ਨੇ ਜਿਵੇਂ ਹੀ ਬਿੱਲ ’ਤੇ ਬੋਲਣਾ ਸ਼ੁਰੂ ਕੀਤਾ ਤਾਂ ਵਿਰੋਧੀ ਧਿਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਰੌਲਾ ਰੱਪਾ ਘਟਦਾ ਨਾ ਵੇਖ ਸਦਨ ਨੂੰ ਮੁਲਤਵੀ ਕਰ ਦਿੱਤਾ...
Dec 02 2021 | Posted in : Top News | No Comment | read more...
ਇੱਥੇ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਨੈਸ਼ਨਲਿਸਟ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ ਗਈ ਅਤੇ ਕਾਂਗਰਸ ਦੀ ਲੀਡਰਸ਼ਿਪ ਖ਼ਿਲਾਫ਼ ਤਨਜ਼ ਕੱਸਦਿਆਂ ਭਾਜਪਾ ਖ਼ਿਲਾਫ਼ ਮਿਲ ਕੇ ਲੜਨ ਦਾ ਹੋਕ ਦਿੱਤਾ ਗਿਆ। ਮਮਤਾ ਬੈਨਰਜੀ ਨੇ ਟਿੱਪਣੀਆਂ ਕੀਤੀਆਂ, ‘‘ਹੁਣ ਕੋਈ ਯੂਪੀਏ ਨਹੀਂ ਹੈ ਅਤੇ ਕੋਈ ਵੀ ਵਿਅਕਤੀ ਜ਼ਿਆਦਾਤਰ ਸਮਾਂ ਵਿਦੇਸ਼ ਵਿਚ ਬੈਠ ਕੇ ਕੋਈ ਚੀਜ਼ ਹਾਸਲ ਨਹੀਂ ਕਰ ਸਕਦਾ ਹੈ।’’ ਉੱਧਰ, ਪਵਾਰ ਨੇ ਕਿਹਾ ਕਿ ਇਸ ਵੇਲੇ ਲੀਡਰਸ਼ਿਪ ਦਾ ਕੋਈ ਮਸਲਾ ਨਹੀਂ ਹੈ ਅਤੇ ਭਾਜਪਾ ਖ਼ਿਲਾਫ਼ ਲੜਾਈ ਵਿਚ ਸਾਰੀਆਂ ਹਮਖਿਆਲੀ ਪਾਰਟੀਆਂ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਲੀਡਰਸ਼ਿਪ ਤਾਂ ਬਾਅਦ ਦੀ ਗੱਲ ਹੈ।ਇਸ ਤੋਂ ਪਹਿਲਾਂ ਸਮਾਜ ਦੇ ਆਮ ਵਰਗ ਦੇ ਮੈਂਬਰਾਂ ਨਾਲ ਗੱਲਬਾਤ ਦੌਰਾਨ ਬੈਨਰਜੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਵਿਰੋਧੀ ਧਿਰ ਨੂੰ ਸਹੀ ਦਿਸ਼ਾ ਦਿਖਾਉਣ ਲਈ ਕਾਂਗਰਸ ਨੂੰ ਸਿਵਲ ਸੁਸਾਇਟੀ ਦੀਆਂ ਅਹਿਮ ਸ਼ਖ਼ਸੀਅਤਾਂ ਦੀ ਇਕ ਸਲਾਹਕਾਰ ਕਮੇਟੀ ਕਾਇਮ ਕਰਨ ਦੀ ਸਲਾਹ ਦਿੱਤੀ ਸੀ ਪਰ ਇਹ ਯੋਜਨਾ ਸਿਰੇ ਨਹੀਂ ਚੜ੍ਹੀ। ਉਨ੍ਹਾਂ ਕਿਹਾ, ‘‘ਜੇਕਰ ਸਾਰੀਆਂ ਖੇਤਰੀ ਪਾਰਟੀਆਂ ਇਕਜੁੱਟ ਹੋ ਜਾਣ ਤਾਂ ਭਾਜਪਾ ਨੂੰ ਹਰਾਉਣਾ ਆਸਾਨ ਹੋ ਜਾਵੇਗਾ।’’ਟੀਐੱਮਸੀ ਮੁਖੀ ਨੇ ਕਿਹਾ, ‘‘ਅਸੀਂ ਕਹਿਣਾ ਚਾਹੁੰਦੇ ਹਾਂ ਭਾਜਪਾ ਹਟਾਓ, ਦੇਸ਼ ਬਚਾਓ।’’ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਉੱਤਰ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਨਹੀਂ ਲੜੇਗੀ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਭਾਜਪਾ ਖ਼ਿਲਾਫ਼ ਵਿਰੋਧੀ ਗੱਠਜੋੜ ਦੀ ਅਗਵਾਈ ਕਰਨਗੇ ਤਾਂ ਬੈਨਰਜੀ ਨੇ ਕਿਹਾ ਕਿ ਉਹ ਇਕ ਛੋਟੀ ਜਿਹੀ ਵਰਕਰ ਸਨ ਅਤੇ ਉਹੀ ਰਹਿਣਾ ਪਸੰਦ ਕਰਨਗੇ।ਕਾਂਗਰਸੀ ਆਗੂ ਰਾਹੁਲ ਗਾਂਧੀ ’ਤੇ ਵਰ੍ਹਦਿਆਂ ਮਮਤਾ ਬੈਨਰਜੀ ਨੇ ਕਿਹਾ, ‘‘ਸਿਆਸਤ ਵਿਚ ਲਗਾਤਾਰ ਕੋਸ਼ਿਸ਼ ਜ਼ਰੂਰੀ ਹੈ। ਤੁਸੀਂ ਜ਼ਿਆਦਾਤਰ ਸਮਾਂ ਵਿਦੇਸ਼ ਵਿਚ ਨਹੀਂ ਰਹਿ ਸਕਦੇ।’’ ਉਨ੍ਹਾਂ ਸ੍ਰੀ ਪਵਾਰ ਨਾਲ ਉਨ੍ਹਾਂ ਦੇ ਬੰਗਲੇ ‘ਸਿਲਵਰ ਓਕ’ ਵਿਚ ਕਰੀਬ ਅੱਧਾ ਘੰਟਾ ਗੱਲਬਾਤ...
Dec 02 2021 | Posted in : Top News | No Comment | read more...
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਛੱਡਣ ਦੇ ਐਲਾਨ ਤੋਂ ਕੁਝ ਮਿੰਟਾਂ ਬਾਅਦ ਹੀ ਮਨਜਿੰਦਰ ਸਿੰਘ ਸਿਰਸਾ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਭਾਜਪਾ ਨੇ ਉਨ੍ਹਾਂ ਦੇ ਪਾਰਟੀ ਵਿਚ ਸ਼ਾਮਲ ਹੋਣ ਦਾ ਵੀਡੀਓ ਟਵੀਟ ਕੀਤਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਬੁੱਧਵਾਰ ਨੂੰ ਕੇਂਦਰੀ ਮੰਤਰੀਆਂ ਧਰਮਿੰਦਰ ਪ੍ਰਧਾਨ ਅਤੇ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿਚ ਭਾਜਪਾ ’ਚ ਸ਼ਾਮਲ ਹੋਏ। ਸ਼ੇਖਾਵਤ ਜੋ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਇੰਚਾਰਜ ਹਨ, ਨੇ ਕਿਹਾ ਕਿ ਸਿਰਸਾ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਯਕੀਨੀ ਤੌਰ ’ਤੇ ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਦਦਗਾਰ ਸਾਬਿਤ ਹੋਵੇਗਾ। ਸਿਰਸਾ ਕੌਮੀ ਰਾਜਧਾਨੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਪ੍ਰਮੁੱਖ ਚਿਹਰਾ ਰਹੇ ਹਨ ਅਤੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਵੱਡੇ ਸਮਰਥਕ ਸਨ। ਸੰਸਦ ਨੇ ਹਾਲ ਹੀ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਇੱਕ ਬਿੱਲ ਪਾਸ ਕੀਤਾ ਹੈ ਜਿਸ ਨੂੰ ਭਾਜਪਾ ਵੱਲੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ, ਜਿਨ੍ਹਾਂ ਵਿੱਚ ਵੱਡੀ ਗਿਣਤੀ ਪੰਜਾਬ ਦੇ ਸਿੱਖ ਹਨ, ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਗਿਆ ਹੈ। ਸ੍ਰੀ ਪ੍ਰਧਾਨ ਨੇ ਕਿਹਾ ਕਿ ਸਿਰਸਾ ਦੇ ਸ਼ਾਮਲ ਹੋਣ ਨਾਲ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ਸਿਰਸਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਛੱਡ ਦਿੱਤਾ ਹੈ। ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰਦੇ ਹੋਏ ਇੱਕ ਟਵੀਟ ਵਿੱਚ ਕਿਹਾ, ‘‘ਮੇਰੇ ਨਾਲ ਕੰਮ ਕਰਨ ਵਾਲੇ ਸਾਰੇ ਅਹੁਦੇਦਾਰਾਂ, ਮੈਂਬਰਾਂ, ਸਟਾਫ਼ ਤੇ ਲੋਕਾਂ ਦਾ ਧੰਨਵਾਦ। ਮੈਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ। ਮੈਂ ਆਉਣ ਵਾਲੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅੰਦਰੂਨੀ ਚੋਣਾਂ ਨਹੀਂ ਲੜਾਂਗਾ। ਆਪਣੇ ਭਾਈਚਾਰੇ,...
Dec 02 2021 | Posted in : Top News | No Comment | read more...
ਅੰਮ੍ਰਿਤਸਰ : ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ ਅੱਜ ਹੋਏ ਜਨਰਲ ਇਜਲਾਸ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੰਸਥਾ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਰਘੁਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਪ੍ਰਿੰਸੀਪਲ ਸੁਰਿੰਦਰ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਕਰਨੈਲ ਸਿੰਘ ਪੰਜੋਲੀ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ।ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਏ ਜਨਰਲ ਇਜਲਾਸ ਦੌਰਾਨ ਪ੍ਰਧਾਨ ਅਤੇ ਜਨਰਲ ਸਕੱਤਰ ਦੀ ਚੋਣ ਵੋਟਾਂ ਪਾ ਕੇ ਕੀਤੀ ਗਈ ਹੈ ਜਦੋਂਕਿ ਸੀਨੀਅਰ ਤੇ ਜੂਨੀਅਰ ਮੀਤ ਪ੍ਰਧਾਨ ਬਿਨਾਂ ਕਿਸੇ ਵਿਰੋਧ ਦੇ ਨਾਮਜ਼ਦ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੀ 11 ਮੈਂਬਰੀ ਅੰਤ੍ਰਿੰਗ ਕਮੇਟੀ ਵਿਚ ਹਰਜਾਪ ਸਿੰਘ ਸੁਲਤਾਨਵਿੰਡ, ਸੁਰਜੀਤ ਸਿੰਘ ਕੰਗ, ਗੁਰਿੰਦਰਪਾਲ ਸਿੰਘ ਗੋਰਾ, ਜੋਧ ਸਿੰਘ ਸਮਰਾ, ਬੀਬੀ ਗੁਰਪ੍ਰੀਤ ਕੌਰ, ਸਰਵਣ ਸਿੰਘ ਕੁਲਾਰ, ਸੁਰਜੀਤ ਸਿੰਘ ਗੜ੍ਹੀ, ਜਰਨੈਲ ਸਿੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਵੇਈਂਪੂਈ, ਅਮਰਜੀਤ ਸਿੰਘ ਬੰਡਾਲਾ ਅਤੇ ਵਿਰੋਧੀ ਧਿਰ ਦੇ ਇਕ ਮੈਂਬਰ ਵਜੋਂ ਗੁਰਪ੍ਰੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਅੱਜ ਇਜਲਾਸ ਦੌਰਾਨ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਪਾਏ ਰੌਲੇ-ਰੱਪੇ ਕਾਰਨ ਸਾਰੇ ਮਤੇ ਨਹੀਂ ਪੜ੍ਹੇ ਜਾ ਸਕੇ ਅਤੇ ਸਮਾਗਮ ਦੀ ਸਮਾਪਤੀ ਲਈ ਅਰਦਾਸ ਕਰ ਦਿੱਤੀ ਗਈ। ਸਮਾਗਮ ਦੇ ਸ਼ੁਰੂ ਵਿਚ ਹੀ ਬਲਵਿੰਦਰ ਸਿੰਘ ਬੈਂਸ ਤੇ ਉਨ੍ਹਾਂ ਦੇ ਸਾਥੀਆਂ ਨੇ ਲਾਪਤਾ ਸਰੂਪਾਂ ਦਾ ਮਾਮਲਾ ਉਠਾਉਣ ਦਾ ਯਤਨ ਕੀਤਾ ਜਦੋਂਕਿ ਚੋਣ ਦੇ ਮੱਧ ਦੌਰਾਨ ਵਿਰੋਧੀ ਧਿਰ ਦੇ ਇਨ੍ਹਾਂ ਸਾਰੇ ਮੈਂਬਰਾਂ ਨੇ ਅੰਤ੍ਰਿੰਗ ਕਮੇਟੀ ਵਿਚ ਦੋ ਮੈਂਬਰ ਲੈਣ ਦੀ ਮੰਗ ਨੂੰ ਲੈ ਕੇ ਰੌਲਾ ਪਾਇਆ, ਜਿਸ ਨਾਲ ਮਰਿਆਦਾ ਵੀ ਭੰਗ ਹੋਈ।ਇਜਲਾਸ ਦੇ ਸ਼ੁਰੂ ਵਿਚ ਸਿੱਖ ਰਵਾਇਤਾਂ ਮੁਤਾਬਕ ਅਰਦਾਸ ਕੀਤੀ ਗਈ ਅਤੇ ਗੁਰਮੰਤਰ ਦਾ ਜਾਪ ਕੀਤਾ ਗਿਆ। ਬੀਬੀ ਜਗੀਰ ਕੌਰ ਨੇ ਸਦਨ ਦੀ ਕਾਰਵਾਈ ਸ਼ੁਰੂ ਕਰਦਿਆਂ ਨਵੇਂ ਪ੍ਰਧਾਨ ਦੀ ਚੋਣ ਲਈ ਮੈਂਬਰਾਂ ਦਾ ਨਾਂ ਪੇਸ਼ ਕਰਨ ਲਈ ਆਖਿਆ। ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਵਲੋਂ ਸੁਰਜੀਤ ਸਿੰਘ ਭਿੱਟੇਵੱਡ ਨੇ ਪ੍ਰਧਾਨ ਵਾਸਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂ ਪੇਸ਼ ਕੀਤਾ, ਜਿਸ ਦੀ ਤਾਈਦ ਮਜੀਦ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਰਵਿੰਦਰ...
Nov 30 2021 | Posted in : Top News | No Comment | read more...