Your Advertisement
* ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਨੋਟੀਫਿਕੇਸ਼ਨ ਜਾਰੀਚੰਡੀਗੜ੍ਹ, 14 ਅਗਸਤ - ਪੰਜਾਬ ਵਿਧਾਨ ਸਭਾ ਵੱਲੋਂ ‘ਇਕ ਵਿਧਾਇਕ-ਇਕ ਪੈਨਸ਼ਨ’ ਸਬੰਧੀ ਕਾਨੂੰਨੀ ਪ੍ਰਬੰਧ ਕਰਨ ਵਾਲੇ ਬਿੱਲ ਨੂੰ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਵਾਨਗੀ ਦੇ ਦਿੱਤੀ ਹੈ। ਰਾਜ ਸਰਕਾਰ ਨੇ ‘ਦਿ ਪੰਜਾਬ ਸਟੇਟ ਲੈਜਿਸਲੇਚਰ ਮੈਂਬਰਜ਼ (ਪੈਨਸ਼ਨ ਅਤੇ ਮੈਡੀਕਲ ਸਹੂਲਤ ਰੈਗੂਲੇਸ਼ਨ) ਸੋਧ ਐਕਟ 2022 ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਆਪ’ ਸਰਕਾਰ ਦੇ ਗਠਨ ਤੋਂ ਬਾਅਦ 25 ਮਾਰਚ ਨੂੰ ਸੂਬੇ ਦੇ ਵਿਧਾਇਕਾਂ ਨੂੰ ਪੈਨਸ਼ਨੀ ਗੱਫਿਆਂ ਦੀ ਥਾਂ ਸਿਰਫ਼ ਇੱਕੋ ਪੈਨਸ਼ਨ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਸੀ ਤੇ ਜੂਨ ’ਚ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਨੇ ਸੋਧ ਬਿੱਲ ਨੂੰ ਪਾਸ ਕਰ ਦਿੱਤਾ ਸੀ। ਇਹ ਬਿੱਲ ਪ੍ਰਵਾਨਗੀ ਲਈ ਜੂਨ ਦੇ ਅਖੀਰ ਤੋਂ ਹੀ ਰਾਜਪਾਲ ਕੋਲ ਪਿਆ ਸੀ। ਨਵੇਂ ਕਾਨੂੰਨ ਮੁਤਾਬਕ ਵਿਧਾਇਕੀ ਦੀ ਮਿਆਦ ਖ਼ਤਮ ਹੋਣ ਮਗਰੋਂ ਹੁਣ ਉਨ੍ਹਾਂ ਨੂੰ ਸਿਰਫ਼ 60 ਹਜ਼ਾਰ ਰੁਪਏ ਦੇ ਨਾਲ ਹੋਰ ਭੱਤਿਆਂ ਦੀ ਅਦਾਇਗੀ ਕੀਤੀ ਜਾਵੇਗੀ। ਇਹ ਅਦਾਇਗੀ 75 ਹਜ਼ਾਰ ਰੁਪਏ ਦੇ ਕਰੀਬ ਮੰਨੀ ਜਾਂਦੀ ਹੈ। ਨਵਾਂ ਕਾਨੂੰਨ ਲਾਗੂ ਹੋਣ ਤੋਂ ਬਾਅਦ ਭਾਵੇਂ ਕੋਈ ਵੀ ਸਿਆਸਤਦਾਨ ਕਿੰਨੀ ਵਾਰ ਵਿਧਾਇਕ ਚੁਣਿਆ ਗਿਆ ਹੋਵੇ, ਉਸ ਨੂੰ ਇੱਕ ਹੀ ਪੈਨਸ਼ਨ ਨਾਲ ਗੁਜ਼ਾਰਾ ਕਰਨਾ ਪਵੇਗਾ। ਸਰਕਾਰ ਦੇ ਇਸ ਫੈਸਲੇ ਨਾਲ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨਾਲ ਸਬੰਧਤ ਸਾਬਕਾ ਮੁੱਖ ਮੰਤਰੀਆਂ, ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੱਡਾ ਝਟਕਾ ਲੱਗੇਗਾ। ਮੁੱਖ ਮੰਤਰੀ ਨੇ ਆਪਣੇ ਐਲਾਨ ਦੇ ਨਾਲ ਹੀ ਇਹ ਵੀ ਦਾਅਵਾ ਕੀਤਾ ਸੀ ਕਿ ਕਈ ਸਾਬਕਾ ਵਿਧਾਇਕਾਂ ਨੂੰ ਦੋ ਲੱਖ, 3 ਲੱਖ, 5 ਲੱਖ ਅਤੇ ਕਈ ਤਾਂ ਅਜਿਹੇ ਹਨ ਜਿਨ੍ਹਾਂ ਨੂੰ 7 ਲੱਖ ਰੁਪਏ ਤੱਕ ਪੈਨਸ਼ਨ ਮਿਲਦੀ ਹੈ। ਵਿਧਾਇਕ ਅਤੇ ਸੰਸਦ ਮੈਂਬਰ ਰਹਿ ਚੁੱਕੀਆਂ ਹਸਤੀਆਂ ਨੂੰ ਛੋਟ ਦਿੱਤੀ ਗਈ ਹੈ ਕਿ ਉਹ ਇੱਕੋ ਸਮੇਂ ਸਾਬਕਾ ਵਿਧਾਇਕ ਅਤੇ ਸਾਬਕਾ ਸੰਸਦ ਮੈਂਬਰ ਵਾਲੀ ਭਾਵ ਦੋਵੇਂ ਪੈਨਸ਼ਨ ਹਾਸਲ ਕਰਨ ਦਾ ਹੱਕ ਰੱਖਦੇ ਹਨ। ਜ਼ਿਕਰਯੋਗ ਹੈ ਕਿ ‘ਆਪ’ ਆਗੂ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਇੱਕ ਵਫ਼ਦ ਨੇ 17 ਅਗਸਤ, 2021 ਨੂੰ ਪੰਜਾਬ ਵਿਧਾਨ ਸਭਾ ਦੇ ਤਤਕਾਲੀ ਸਪੀਕਰ ਨੂੰ ਮੰਗ ਪੱਤਰ ਦੇ ਕੇ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇੱਕ...
Aug 14 2022 | Posted in : Top News | No Comment | read more...
ਨਵੀਂ ਦਿੱਲੀ - ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਮਹਾਗਠਬੰਧਨ ਸਰਕਾਰ ਬਣਾਉਣ ਦਾ ਫ਼ੈਸਲਾ ਭਾਜਪਾ ਦੇ ਮੂੰਹ ’ਤੇ ਚਪੇੜ ਹੈ। ਉਨ੍ਹਾਂ ਕਿਹਾ ਕਿ ਬਿਹਾਰ ਵਾਂਗ ਹੀ ਸਾਰੀਆਂ ਵਿਰੋਧੀ ਧਿਰਾਂ ਦੇਸ਼ ਭਰ ’ਚ ਇਕਜੁੱਟ ਹੋਣਗੀਆਂ। ਤੇਜਸਵੀ ਨੇ ਅੱਜ ਇਥੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸਮੇਤ ਹੋਰ ਆਗੂਆਂ ਨਾਲ ਮੁਲਾਕਾਤ ਕਰਕੇ ਬਿਹਾਰ ਅਤੇ ਦੇਸ਼ ਦੇ ਸਿਆਸੀ ਹਾਲਾਤ ਬਾਰੇ ਵਿਚਾਰ ਵਟਾਂਦਰਾ ਕੀਤਾ। ਰਾਸ਼ਟਰੀ ਜਨਤਾ ਦਲ ਆਗੂ, ਜਿਨ੍ਹਾਂ 10 ਜਨਪਥ ’ਤੇ ਸੋਨੀਆ ਨਾਲ ਮੁਲਾਕਾਤ ਕੀਤੀ, ਨੇ ਦੋਸ਼ ਲਾਇਆ ਕਿ ਭਾਜਪਾ ਖੇਤਰੀ ਪਾਰਟੀਆਂ ਨੂੰ ਖ਼ਤਮ ਕਰਨ ਲਈ ਕੰਮ ਕਰ ਰਹੀ ਹੈ। ‘ਜੇਕਰ ਉਹ ਖ਼ਤਮ ਹੋ ਗਈਆਂ ਤਾਂ ਦੇਸ਼ ’ਚੋਂ ਵਿਰੋਧੀ ਧਿਰ ਅਤੇ ਲੋਕਤੰਤਰ ਦਾ ਖ਼ਾਤਮਾ ਹੋ ਜਾਵੇਗਾ।’ ਸ੍ਰੀ ਯਾਦਵ ਨੇ ਸੀਪੀਐੱਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਅਤੇ ਸੀਪੀਆਈ ਜਨਰਲ ਸਕੱਤਰ ਡੀ ਰਾਜਾ ਨਾਲ ਵੀ ਮੁਲਾਕਾਤ ਕੀਤੀ। ਤੇਜਸਵੀ ਨੇ ਕਿਹਾ ਕਿ ਮਹਾਗਠਬੰਧਨ ਨੇ ਨਿਤੀਸ਼ ਕੁਮਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਸੋਨੀਆ ਦੀ ਰਿਹਾਇਸ਼ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ,‘‘ਇਹ ਸਰਕਾਰ ਮਜ਼ਬੂਤੀ ਨਾਲ ਚਲੇਗੀ ਕਿਉਂਕਿ ਇਹ ਗਰੀਬਾਂ ਅਤੇ ਆਮ ਲੋਕਾਂ ਦੀ ਸਰਕਾਰ ਹੈ। ਨਿਤੀਸ਼ ਕੁਮਾਰ ਨੇ ਸਹੀ ਸਮੇਂ ’ਤੇ ਫ਼ੈਸਲਾ ਲਿਆ। ਤੁਸੀਂ ਆਖ ਸਕਦੇ ਹੋ ਕਿ ਇਹ ਭਾਜਪਾ ਦੇ ਚਿਹਰੇ ’ਤੇ ਚਪੇੜ ਹੈ।’’ ਯਾਦਵ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਬਿਹਾਰ ਵਿਧਾਨ ਸਭਾ ’ਚ ਭਾਜਪਾ ਖ਼ਿਲਾਫ਼ ਹੱਥ ਮਿਲਾ ਲਏ ਹਨ ਅਤੇ ਇਹ ਤਜਰਬਾ ਹੁਣ ਪੂਰੇ ਦੇਸ਼ ’ਚ ਕੀਤਾ ਜਾਵੇਗਾ। ‘ਲੋਕ ਮਹਿੰਗਾਈ ਤੋਂ ਪਰੇਸ਼ਾਨ ਹਨ। ਕੁਝ ਲੋਕ ਹਿੰਦੂ-ਮੁਸਲਿਮ ਤਣਾਅ ਪੈਦਾ ਕਰਕੇ ਅਤੇ ਸੰਵਿਧਾਨ ਤੇ ਲੋਕਤੰਤਰ ਖ਼ਤਰੇ ’ਚ ਪਾ ਕੇ ਅਤੇ ਭਾਈਚਾਰਕ ਸਾਂਝ ਤੋੜ ਕੇ ਰਾਜ ਕਰਨਾ ਚਾਹੁੰਦੇ ਹਨ। ਪਰ ਬਿਹਾਰ ਨੇ ਦੇਸ਼ ਨੂੰ ਨਵੀਂ ਰਾਹ ਦਿਖਾ ਦਿੱਤੀ ਹੈ।’ ਉਨ੍ਹਾਂ ਬਿਹਾਰ ’ਚ ਸਰਕਾਰ ਬਣਵਾਉਣ ਲਈ ਸੋਨੀਆ ਗਾਂਧੀ, ਸੀਤਾਰਾਮ ਯੇਚੁਰੀ, ਦੀਪਾਂਕਰ ਭੱਟਾਚਾਰੀਆ, ਡੀ ਰਾਜਾ ਅਤੇ ਲਾਲੂ ਪ੍ਰਸਾਦ ਦਾ ਧੰਨਵਾਦ ਕੀਤਾ ਹੈ। ਉਸ ਨੇ ਕਿਹਾ ਕਿ ਲਾਲੂ ਪ੍ਰਸਾਦ ਫਿਰਕੂ ਤਾਕਤਾਂ ਅਤੇ ਸਮਾਜਿਕ ਨਿਆਂ ਖ਼ਿਲਾਫ਼ ਲੜੇ ਸਨ ਅਤੇ ਉਹ ਕਦੇ ਵੀ ਡਰੇ ਨਹੀਂ ਤੇ ਨਾ ਹੀ ਅਜਿਹੀਆਂ...
Aug 13 2022 | Posted in : Top News | No Comment | read more...
* ਪਾਰਟੀ ਦੀ ਬਿਹਤਰੀ ਲਈ ਗੱਲ ਕਰਨਾ ਬਗ਼ਾਵਤ ਨਹੀਂ : ਚੰਦੂਮਾਜਰਾਚੰਡੀਗੜ੍ਹ, 13 ਅਗਸਤ - ਸ਼੍ਰੋਮਣੀ ਅਕਾਲੀ ਦਲ ਵਿੱਚ ਚੱਲ ਰਹੀ ਸਿਆਸੀ ਰੱਸਾਕਸ਼ੀ ਦੌਰਾਨ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੰਮ ਕਰਨ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੀ ਦੋ ਦਿਨਾਂ ਮੀਟਿੰਗਾਂ ਦੌਰਾਨ ਸ੍ਰੀ ਬਾਦਲ ਦੀ ਲੀਡਰਸ਼ਿਪ ਕਾਇਮ ਰੱਖਣ ਲਈ ਭਾਰੀ ਕਸ਼ਮਕਸ਼ ਦੇਖਣ ਨੂੰ ਮਿਲੀ। ਪਾਰਟੀ ਦੇ ਭੰਗ ਕੀਤੇ ਜਾ ਚੁੱਕੇ ਜਥੇਬੰਦਕ ਢਾਂਚੇ ਦੇ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਭਵਿੱਖ ਦਾ ਆਗੂ ਮੰਨਣ ਦੇ ਐਲਾਨ ਤੋਂ ਬਾਅਦ ਅੱਜ ਵਰਕਿੰਗ ਕਮੇਟੀ ਤੇ ਸਾਬਕਾ ਵਿਧਾਇਕਾਂ ਨੇ ਵੀ ਉਨ੍ਹਾਂ ਦੇ ਐਲਾਨ ’ਤੇ ਹੀ ਫੁੱਲ ਚੜ੍ਹਾ ਦਿੱਤੇ। ਇਨ੍ਹਾਂ ਮੀਟਿੰਗਾਂ ਦਾ ਮਹੱਤਵਪੂਰਨ ਪਹਿਲੂ ਇਹ ਦੇਖਣ ਨੂੰ ਮਿਲਿਆ ਕਿ ਪਾਰਟੀ ਪ੍ਰਧਾਨ ਦੀ ਕਾਰਜਸ਼ੈਲੀ ਅਤੇ ਕਾਰਗੁਜ਼ਾਰੀ ’ਤੇ ਸਿੱਧੇ ਜਾਂ ਅਸਿੱਧੇ ਢੰਗ ਨਾਲ ਉਂਗਲ ਉਠਾਉਣ ਵਾਲੇ ਆਗੂਆਂ ਤੋਂ ਹੀ ਸੁਖਬੀਰ ਬਾਦਲ ਦੀ ਅਗਵਾਈ ਕਬੂਲਣ ਦਾ ਐਲਾਨ ਕਰਵਾਇਆ ਗਿਆ। ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਲੀਡਰਸ਼ਿਪ ਤਬਦੀਲੀ ਦੇ ਏਜੰਡੇ ਨੂੰ ਰੱਦ ਕਰਦਿਆਂ ਕਿਹਾ ਕਿ ਪਾਰਟੀ ਪਲੇਟਫਾਰਮ ਜਾਂ ਹੋਰ ਕਿਧਰੇ ਵੀ ਪਾਰਟੀ ਦੀ ਬਿਹਤਰੀ ਅਤੇ ਚੜ੍ਹਦੀ ਕਲਾ ਲਈ ਸਲਾਹ-ਮਸ਼ਵਰਾ ਦੇਣ ਨੂੰ ਬਗ਼ਾਵਤ ਨਹੀਂ ਕਿਹਾ ਜਾ ਸਕਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਮਾਝੇ ਦੇ ਆਗੂ ਰਵੀਕਰਨ ਸਿੰਘ ਕਾਹਲੋਂ ਨੂੰ ਵੀ ਐਲਾਨ ਸਮੇਂ ਉਚੇਚੇ ਤੌਰ ’ਤੇ ਮੂਹਰੇ ਰੱਖਿਆ ਗਿਆ। ਪਾਰਟੀ ਦੇ ਇੱਕ ਹੋਰ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਵਾਲੀ ਕਮੇਟੀ ਦੀ ਰਿਪੋਰਟ ਵਿੱਚ ਲੀਡਰਸ਼ਿਪ ਤਬਦੀਲੀ ਦੀ ਮੱਦ ਹੋਣ ਨੂੰ ਰੱਦ ਕਰਦਿਆਂ ਕਿਹਾ ਕਿ ਇਸ ਦੇ 42 ਨੁਕਤਿਆ ਵਿੱਚ ਕਿਧਰੇ ਵੀ ਪ੍ਰਧਾਨ ਨੂੰ ਬਦਲਣ ਦੀ ਗੱਲ ਨਹੀਂ ਕਹੀ ਗਈ ਹੈ ਅਤੇ ਇਹ ਰਿਪੋਰਟ ਜਨਤਕ ਕੀਤੀ ਜਾਵੇਗੀ। ਉਨ੍ਹਾਂ ਪ੍ਰਧਾਨ ਬਦਲਣ ਦੀਆਂ ਗੱਲਾਂ ਮੀਡੀਆ ਦੇ ਦਿਮਾਗ ਦੀ ਕਾਢ ਦੱਸੀ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਦੌਰਾਨ ਵੀ ਪਾਰਟੀ ਦੀ ਦਿਖ ਸੰਵਾਰਨ ਅਤੇ ਸੂਬੇ ਦੇ ਹਿੱਤਾਂ ਦੀ ਲੜਾਈ ਲੜਨ ਦੀ ਰਣਨੀਤੀ ਘੜਨ ’ਤੇ ਵਿਚਾਰ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ...
Aug 13 2022 | Posted in : Top News | No Comment | read more...
* ਘਟਨਾ ਸਮੇਂ ਸਟੇਜ ’ਤੇ ਭਾਸ਼ਣ ਦੇਣ ਜਾ ਰਹੇ ਸਨ ਰਸ਼ਦੀ; ਹਮਲਾਵਰ ਮੌਕੇ ’ਤੇ ਹੀ ਗ੍ਰਿਫ਼ਤਾਰਨਿਊਯਾਰਕ, 13 ਅਗਸਤ - ਉੱਘੇ ਅੰਗਰੇਜ਼ੀ ਲੇਖਕ ਸਲਮਾਨ ਰਸ਼ਦੀ ’ਤੇ ਅੱਜ ਉਸ ਸਮੇਂ ਜਾਨਲੇਵਾ ਹਮਲਾ ਕੀਤਾ ਗਿਆ ਜਦੋਂ ਉਹ ਪੱਛਮੀ ਨਿਊਯਾਰਕ ’ਚ ਭਾਸ਼ਣ ਦੇਣ ਜਾ ਰਹੇ ਸਨ। ਰਸ਼ਦੀ ਨੂੰ ਉਸ ਦੀਆਂ ਲਿਖਤਾਂ ਕਾਰਨ 1980ਵਿਆਂ ਵਿੱਚ ਇਰਾਨ ਤੋਂ ਮੌਤ ਦੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ। ਜਾਣਕਾਰੀ ਅਨੁਸਾਰ ਮੁੰਬਈ ’ਚ ਪੈਦਾ ਹੋਏ ਤੇ ਬੁੱਕਰ ਪੁਰਸਕਾਰ ਨਾਲ ਸਨਮਾਨਿਤ ਰਸ਼ਦੀ (75) ਪੱਛਮੀ ਨਿਊਯਾਰਕ ਦੀ ਸ਼ੁਤਾਕੁਵਾ ਇੰਸਟੀਚਿਊਟ ’ਚ ਇੱਕ ਪ੍ਰੋਗਰਾਮ ਦੌਰਾਨ ਆਪਣਾ ਭਾਸ਼ਣ ਸ਼ੁਰੂ ਕਰਨ ਹੀ ਵਾਲੇ ਸਨ ਕਿ ਉੱਥੇ ਮੌਜੂਦ ਇੱਕ ਵਿਅਕਤੀ ਮੰਚ ’ਤੇ ਚੜ੍ਹਿਆ ਤੇ ਉਸ ਨੇ ਰਸ਼ਦੀ ਨੂੰ ਮੁੱਕੇ ਮਾਰੇ ਅਤੇ ਚਾਕੂ ਨਾਲ ਹਮਲਾ ਕਰ ਦਿੱਤਾ। ਉਸ ਸਮੇਂ ਪ੍ਰੋਗਰਾਮ ’ਚ ਰਸ਼ਦੀ ਨਾਲ ਜਾਣ-ਪਛਾਣ ਕਰਵਾਈ ਜਾ ਰਹੀ ਸੀ। ਇਸ ਹਮਲੇ ਮਗਰੋਂ ਸਲਮਾਨ ਰਸ਼ਦੀ ਸਟੇਜ ’ਤੇ ਡਿੱਗ ਪਏ। ਆਨਲਾਈਨ ਪੋਸਟ ਕੀਤੀ ਗਈ ਇੱਕ ਵੀਡੀਓ ’ਚ ਘਟਨਾ ਤੋਂ ਤੁਰੰਤ ਬਾਅਦ ਮੌਕੇ ’ਤੇ ਹਾਜ਼ਰ ਲੋਕ ਮੰਚ ਵੱਲ ਭੱਜਦੇ ਦੇਖੇ ਜਾ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਨੂੰ ਮੌਕੇ ’ਤੇ ਕਾਬੂ ਕਰਕੇ ਹਿਰਾਸਤ ਵਿੱਚ ਲੈ ਲਿਆ ਗਿਆ ਹੈ।ਟਵਿੱਟਰ ਦੀ ਵਰਤੋਂ ਕਰਨ ਵਾਲੀ ਰਿਆਨ ਕੈਲੀ ਨੇ ਇਕ ਟਵੀਟ ’ਚ ਕਿਹਾ ਕਿ ਰਸ਼ਦੀ ਨੂੰ ਮੰਚ ’ਤੇ ਜਾਣ ਦੌਰਾਨ ਚਾਕੂ ਮਾਰਿਆ ਗਿਆ ਤੇ ਉੱਥੇ ਹੀ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ । ਆਜ਼ਾਦ ਪੱਤਰਕਾਰ ਮੈਰੀ ਨਿਊਜ਼ਾਮ ਨੇ ਕਿਹਾ ਕਿ ਰਸ਼ਦੀ ’ਤੇ ਚਾਕੂ ਨਾਲ ਹਮਲਾ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਸ ਨੇ ਹਮਲੇ ਸਮੇਂ ਦੀ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ। ਪ੍ਰਤੱਖਦਰਸ਼ੀਆਂ ਅਨੁਸਾਰ ਹਮਲੇ ਮਗਰੋਂ ਰਸ਼ਦੀ ਮੰਚ ’ਤੇ ਹੀ ਡਿੱਗ ਪਏ ਤੇ ਉਨ੍ਹਾਂ ਦੇ ਹੱਥਾਂ ’ਚ ਖ਼ੂਨ ਲੱਗਾ ਹੋਇਆ ਸੀ। ਇਸ ਘਟਨਾ ਤੋਂ ਬਾਅਦ ਰਸ਼ਦੀ ਨੂੰ ਸਟੇਜ ’ਤੇ ਹੀ ਮੁੱਢਲਾ ਇਲਾਜ ਦਿੱਤਾ ਗਿਆ ਤੇ ਫਿਰ ਉਨ੍ਹਾਂ ਨੂੰ ਹੈਲੀਕਾਪਟਰ ਰਾਹੀਂ ਅਗਲੇ ਇਲਾਜ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਦੀ ਸਿਹਤ ਸਬੰਧੀ ਵੇਰਵੇ ਹਾਸਲ ਨਹੀਂ ਹੋ ਸਕੇ। ਨਿਊਯਾਰਕ ਪੁਲੀਸ ਨੇ ਦੱਸਿਆ ਕਿ ਰਸ਼ਦੀ ਦੇ ਗਲੇ ’ਚ ਚਾਕੂ ਵੱਜਾ ਹੈ ਤੇ ਉਨ੍ਹਾਂ ਹੈਲੀਕਾਪਟਰ ਰਾਹੀਂ ਹਸਪਤਾਲ ਲਿਜਾਇਆ ਗਿਆ ਹੈ। ਇਸ...
Aug 13 2022 | Posted in : Top News | No Comment | read more...
ਨਵੀਂ ਦਿੱਲੀ, 11 ਅਗਸਤ - ਪੀਲੀਭੀਤ ਤੋਂ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਅੱਜ ਕਿਹਾ ਕਿ ਰਾਸ਼ਨ ਕਾਰਡਧਾਰਕਾਂ ਨੂੰ ਕੌਮੀ ਝੰਡਾ ਖਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਜਸ਼ਨ ਜੇਕਰ ਗਰੀਬ ਲੋਕਾਂ ’ਤੇ ਬੋਝ ਬਣਦੇ ਹਨ ਤਾਂ ਇਹ ਬਹੁਤ ਮੰਦਭਾਗਾ ਹੋਵੇਗਾ। ਵਰੁਣ ਨੇ ਹਿੰਦੀ ਵਿੱਚ ਕੀਤੇ ਟਵੀਟ ’ਚ ਕਿਹਾ, ‘‘ਤਿਰੰਗਾ, ਜੋ ਹਰ ਭਾਰਤੀ ਦੇ ਦਿਲ ਵਿੱਚ ਵਸਦਾ ਹੈ, ਦੀ ਕੀਮਤ ਵਸੂਲਣ ਲਈ ਗਰੀਬ ਦੇ ਮੂੰਹ ’ਚੋਂ ਰੋਟੀ ਦੀ ਬੁਰਕੀ ਖੋਹਣਾ ‘ਸ਼ਰਮਨਾਕ’ ਹੈ। ਵਰੁਣ ਨੇ ਟਵੀਟ ਨਾਲ ਇਕ ਵੀਡੀਓ ਵੀ ਪੋਸਟ ਕੀਤੀ ਹੈ, ਜਿਸ ਵਿੱਚ ਕੁਝ ਰਾਸ਼ਨ ਕਾਰਡਧਾਰਕ ਤਿਰੰਗਾ ਖਰੀਦਣ ਲਈ ਜਬਰੀ 20 ਰੁਪਏ ਵਸੂਲੇ ਜਾਣ ਦੀ ਸ਼ਿਕਾਇਤ ਕਰ ਰਹੇ ਹਨ। ਸੰਸਦ ਮੈਂਬਰ ਨੇ ਕਿਹਾ, ‘‘ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਜਸ਼ਨ ਜੇਕਰ ਗਰੀਬ ਲੋਕਾਂ ’ਤੇ ਬੋਝ ਬਣਦੇ ਹਨ ਤਾਂ ਇਹ ਬਹੁਤ ਮੰਦਭਾਗਾ ਹੈ। ਰਾਸ਼ਨ ਕਾਰਡਧਾਰਕਾਂ ਨੂੰ ਤਿਰੰਗਾ ਖਰੀਦਣ ਲਈ ਮਜਬੂਰ ਕੀਤਾ ਜਾ ਰਿਹੈ ਜਾਂ ਫਿਰ ਰਾਸ਼ਨ ਦੇਣ ਤੋਂ ਨਾਂਹ-ਨੁੱਕਰ ਕੀਤੀ ਜਾ ਰਹੀ ਹੈ।’’ ਕਾਬਿਲੇਗੌਰ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ‘ਹਰ ਘਰ ਤਿਰੰਗਾ’ ਪ੍ਰੋਗਰਾਮ ਤਹਿਤ 13 ਤੋਂ 15 ਅਗਸਤ ਦਰਮਿਆਨ ਆਪਣੇ ਘਰਾਂ ’ਤੇ ਕੌਮੀ ਝੰਡਾ ਲਾਉਣ ਜਾਂ ਲਹਿਰਾਉਣ। ਭਾਜਪਾ ਵੱਲੋਂ ਪ੍ਰਧਾਨ ਮੰਤਰੀ ਦੇ ਸੱਦੇ ਨੂੰ ਵੱਡੀ ਪੱਧਰ ’ਤੇ ਸਫ਼ਲ ਬਣਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ। ਚੇਤੇ ਰਹੇ ਕਿ ਵਰੁਣ ਗਾਂਧੀ ਪਹਿਲਾਂ ਵੀ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਆਪਣੀ ਹੀ ਸਰਕਾਰ ਨੂੰ ਘੇਰਦੇ ਰਹੇ ਹਨ।...
Aug 11 2022 | Posted in : Top News | No Comment | read more...