Your Advertisement
* ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਕਰੀਬ ਸਾਢੇ ਪੰਜ ਮਹੀਨਿਆਂ ਬਾਅਦ ਮਿਲੀ ਰਾਹਤਚੰਡੀਗੜ੍ਹ, 11 ਅਗਸਤ - ਪੰਜਾਬ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਪਟਿਆਲਾ ਦੀ ਕੇਂਦਰੀ ਜੇਲ੍ਹ ’ਚੋਂ ਰਿਹਾਅ ਹੋ ਗਏ ਹਨ। ਉਹ ਕਰੀਬ ਸਾਢੇ ਪੰਜ ਮਹੀਨੇ ਜੇਲ੍ਹ ’ਚ ਰਹੇ ਅਤੇ ਰੱਖੜੀ ਦੇ ਪਵਿੱਤਰ ਤਿਉਹਾਰ ਤੋਂ ਇੱਕ ਦਿਨ ਪਹਿਲਾਂ ਸ਼ਾਮ ਕਰੀਬ 6.20 ਵਜੇ ਜੇਲ੍ਹ ’ਚੋਂ ਬਾਹਰ ਨਿਕਲੇ। ਜਸਟਿਸ ਐੱਮ ਐੱਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੇ ਡਿਵੀਜ਼ਨ ਬੈਂਚ ਨੇ ਨਸ਼ਿਆਂ ਨਾਲ ਸਬੰਧਤ ਇੱਕ ਕੇਸ ’ਚ ਮਜੀਠੀਆ ਨੂੰ ਜ਼ਮਾਨਤ ਦੇਣ ਦਾ ਫ਼ੈਸਲਾ ਸੁਣਾਇਆ। ਬੈਂਚ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ’ਤੇ 29 ਜੁਲਾਈ ਨੂੰ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਸਮੇਂ ਮਜੀਠੀਆ ਖ਼ਿਲਾਫ਼ ਪਿਛਲੇ ਸਾਲ 20 ਦਸੰਬਰ ਨੂੰ ਐੱਨਡੀਪੀਐੱਸ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਗਰੋਂ ਮਜੀਠੀਆ ਕੁੱਝ ਸਮੇਂ ਲਈ ਰੂਪੋਸ਼ ਵੀ ਹੋ ਗਏ ਸਨ। ਉਸ ਸਮੇਂ ਮੁਹਾਲੀ ਦੀ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ ਪ੍ਰੰਤੂ ਸੁਪਰੀਮ ਕੋਰਟ ਨੇ ਪੰਜਾਬ ਪੁਲੀਸ ਨੂੰ ਨਿਰਦੇਸ਼ ਦਿੱਤੇ ਸਨ ਕਿ ਮਜੀਠੀਆ ਨੂੰ 23 ਫਰਵਰੀ ਤੱਕ ਗ੍ਰਿਫ਼ਤਾਰ ਨਾ ਕੀਤਾ ਜਾਵੇ। ਪੰਜਾਬ ਵਿਧਾਨ ਸਭਾ ਚੋਣਾਂ ’ਚ ਪ੍ਰਚਾਰ ਲਈ ਮਜੀਠੀਆ ਨੂੰ ਇਹ ਮੋਹਲਤ ਮਿਲੀ ਸੀ। ਚੋਣਾਂ ਮਗਰੋਂ 24 ਫਰਵਰੀ ਨੂੰ ਮਜੀਠੀਆ ਨੇ ਆਤਮ ਸਮਰਪਣ ਕਰ ਦਿੱਤਾ ਸੀ ਅਤੇ ਉਨ੍ਹਾਂ ਕਰੀਬ 168 ਦਿਨ ਜੇਲ੍ਹ ਵਿਚ ਗੁਜ਼ਾਰੇ ਹਨ। ਅਕਾਲੀ ਆਗੂ ਵੱਲੋਂ ਵਕੀਲਾਂ ਆਰ ਐੱਸ ਚੀਮਾ ਅਤੇ ਅਰਸ਼ਦੀਪ ਸਿੰਘ ਨੇ 23 ਮਈ ਨੂੰ ਹਾਈ ਕੋਰਟ ’ਚ ਨਿਯਮਤ ਜ਼ਮਾਨਤ ਲਈ ਪਹੁੰਚ ਕੀਤੀ ਸੀ। ਜਸਟਿਸ ਏ ਜੀ ਮਸੀਹ ਅਤੇ ਜਸਟਿਸ ਸੰਦੀਪ ਮੌਦਗਿੱਲ ਦੇ ਬੈਂਚ ਨੇ 4 ਜੁਲਾਈ ਨੂੰ ਫ਼ੈਸਲਾ ਸੁਣਾਏ ਜਾਣ ਮੌਕੇ ਆਪਣੇ ਆਪ ਨੂੰ ਸੁਣਵਾਈ ਤੋਂ ਲਾਂਭੇ ਕਰ ਲਿਆ ਸੀ। ਮਜੀਠੀਆ ਨੇ ਆਪਣੀ ਪਟੀਸ਼ਨ ’ਚ ਦਲੀਲ ਦਿੱਤੀ ਸੀ ਕਿ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਲਈ ਆਪਣੀ ਤਾਕਤ ਅਤੇ ਅਹੁਦੇ ਦੀ ਦੁਰਵਰਤੋਂ ਕੀਤੀ ਗਈ ਸੀ।ਡਿਵੀਜ਼ਨ ਬੈਂਚ ਨੇ ਕਿਹਾ ਕਿ ਐੱਫਆਈਆਰ ਨੂੰ ਅੱਠ ਮਹੀਨੇ ਹੋ ਗਏ ਹਨ ਅਤੇ ਰਾਜ ਸਰਕਾਰ ਹਾਲੇ ਵੀ ਭਾਰਤ ਅਤੇ ਵਿਦੇਸ਼ਾਂ ਵਿਚ...
Aug 10 2022 | Posted in : Top News | No Comment | read more...
ਪਟਨਾ, 11 ਅਗਸਤ - ਜੇਡੀਯੂ ਆਗੂ ਨਿਤੀਸ਼ ਕੁਮਾਰ ਨੇ ਅੱਜ ਇਥੇ ਰਾਜ ਭਵਨ ਵਿੱਚ ਰਿਕਾਰਡ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ। ਕੁਮਾਰ ਨਾਲ ਰਾਸ਼ਟਰੀ ਜਨਤਾ ਦਲ ਆਗੂ ਤੇਜਸਵੀ ਯਾਦਵ ਨੇ ਵੀ ਸਹੁੰ ਚੁੱਕੀ। ਤੇਜਸਵੀ ਨੂੰ ਉਪ ਮੁੱਖ ਮੰਤਰੀ ਬਣਾਏ ਜਾਣ ਦੇ ਚਰਚੇ ਹਨ। ਰਾਜਪਾਲ ਫਾਗੂ ਚੌਹਾਨ ਨੇ ਦੋਵਾਂ ਨੂੰ ਅਹੁਦੇ ਦਾ ਹਲਫ਼ ਦਿਵਾਇਆ। ਮਹਾਗਠਬੰਧਨ ਵਿਚਲੇ ਅਹਿਮ ਭਾਈਵਾਲ- ਜੇਡੀਯੂ, ਆਰਜੇਡੀ ਤੇ ਕਾਂਗਰਸ ਆਪਸ ਵਿੱਚ ਸਲਾਹ ਮਸ਼ਵਰੇ ਮਗਰੋਂ ਜਲਦੀ ਹੀ ਮੰਤਰੀ ਮੰਡਲ ਦਾ ਐਲਾਨ ਕਰਨਗੇ। ਨਿਤੀਸ਼ ਨੇ ਲੰਘੇ ਦਿਨ ਭਾਜਪਾ ਦੀ ਅਗਵਾਈ ਵਾਲੇ ਐੱਨਡੀਏ ਨਾਲੋਂ ਤੋੜ-ਵਿਛੋੜਾ ਕਰਦੇ ਹੋਏ ਆਰਜੇਡੀ ਨਾਲ ਹੱਥ ਮਿਲਾ ਲਿਆ ਸੀ।ਸੂਤਰਾਂ ਮੁਤਾਬਕ ਮੁੱਖ ਮੰਤਰੀ ਨਿਤੀਸ਼ ਕੁਮਾਰ ਗ੍ਰਹਿ ਮੰਤਰਾਲਾ ਆਪਣੇ ਕੋਲ ਰੱਖਣਗੇ ਜਦੋਂਕਿ ਆਰਜੇਡੀ ਨੂੰ ਉਹ ਸਾਰੇ ਵਿਭਾਗ ਮਿਲ ਸਕਦੇ ਹਨ, ਜੋ ਪਹਿਲਾਂ ਭਾਜਪਾ ਕੋਲ ਸਨ। ਸੂਤਰ ਨੇ ਕਿਹਾ ਕਿ ਨਵੀਂ ਕੈਬਨਿਟ ਦੇ ਗਠਨ ਨੂੰ ਲੈ ਕੇ ਭਾਈਵਾਲਾਂ ਵਿੱਚ ਸਮਝੌਤਾ ਸਿਰੇ ਚੜ੍ਹ ਗਿਆ ਹੈ। ਕੈਬਨਿਟ ਵਿੱਚ 35 ਜਾਂ ਇਸ ਤੋਂ ਵੱਧ ਮੈਂਬਰ ਹੋਣਗੇ, ਜੋ ਜੇਡੀਯੂ, ਆਰਜੇਡੀ ਤੇ ਕਾਂਗਰਸ ਤੋਂ ਲਏ ਜਾਣਗੇ। ਇਸ ਦੌਰਾਨ ਮਹਾਗੱਠਬੰਧਨ ਸਰਕਾਰ ਦੇ ਗਠਨ ਨੂੰ ਲੈ ਕੇ ਰਾਜ ਭਵਨ ਅਤੇ ਕੁਮਾਰ ਤੇ ਯਾਦਵ ਦੀਆਂ ਰਿਹਾਇਸ਼ਾਂ ਦੇ ਬਾਹਰ ਸੈਂਕੜੇ ਜੇਡੀਯੂ ਤੇ ਆਰਜੇਡੀ ਵਰਕਰ ਮੌਜੂਦ ਰਹੇ। ਵਰਕਰਾਂ ਨੇ ਪਟਾਖ਼ੇ ਚਲਾਏ ਤੇ ਮਠਿਆਈਆਂ ਵੰਡੀਆਂ।ਹਲਫ਼ਦਾਰੀ ਸਮਾਗਮ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਤੀਸ਼ ਕੁਮਾਰ ਨੇ ਭਾਜਪਾ ਦੇ ਇਸ ਦਾਅਵੇ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਕਿ ਨਵੀਂ ਸਰਕਾਰ ਆਪਣਾ ਕਾਰਜਕਾਲ ਵੀ ਪੂਰਾ ਨਹੀਂ ਕਰੇਗੀ। ਕੁਮਾਰ ਨੇ ਕਿਹਾ ਕਿ ਉਨ੍ਹਾਂ ਦੇ ਪੁਰਾਣੇ ਭਾਈਵਾਲ ‘ਠੀਕ ਉਸੇ ਥਾਂ ’ਤੇ ਪਹੁੰਚ ਗਏ ਹਨ, ਜਿੱਥੇ ਉਹ 2015 ਦੀਆਂ ਅਸੈਂਬਲੀ ਚੋਣਾਂ ਮਗਰੋਂ ਖੜ੍ਹੇ ਸਨ।’’ ਕੁਮਾਰ ਨੇ ਕਿਹਾ ਕਿ ਨਵੀਂ ਸਰਕਾਰ ਨੂੰ ਕੋਈ ਖ਼ਤਰਾ ਨਹੀਂ ਹੈ ਤੇ ਉਹ ਬਿਹਾਰ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰੇਗੀ। ਪ੍ਰਧਾਨ ਮੰਤਰੀ ਬਣਨ ਦੀ ਖਾਹਿਸ਼ ਬਾਰੇ ਭਾਜਪਾ ਦੇ ਦਾਅਵਿਆਂ ਬਾਰੇ ਪੁੱਛਣ ’ਤੇ ਕੁਮਾਰ ਨੇ ਕਿਹਾ ਕਿ ਉਨ੍ਹਾਂ ਅਜਿਹੀ ਕੋਈ ‘ਦਾਅਵੇਦਾਰੀ’ ਪੇਸ਼ ਨਹੀਂ ਕੀਤੀ, ਪਰ ਉਨ੍ਹਾਂ ਇੰਨੀ ਗੱਲ ਜ਼ਰੂਰ ਕਹੀ ਕਿ ‘ਭਾਜਪਾ ਨੂੰ ਯਾਦ ਰੱਖਣਾ...
Aug 11 2022 | Posted in : Top News | No Comment | read more...
ਨਵੀਂ ਦਿੱਲੀ, 10 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਕੁੱਲ 2.23 ਕਰੋੜ ਰੁਪਏ ਦੀ ਜਾਇਦਾਦ ਹੈ, ਜਿਸ ’ਚੋਂ ਜ਼ਿਆਦਾਤਰ ਬੈਂਕਾਂ ਵਿੱਚ ਜਮ੍ਹਾਂ ਹੈ। ਉਨ੍ਹਾਂ ਗਾਂਧੀਨਗਰ ਵਿੱਚ ਆਪਣੇ ਹਿੱਸੇ ਦੀ ਜ਼ਮੀਨ ਦਾਨ ਕਰ ਦਿੱਤੀ ਸੀ ਜਿਸ ਕਰਕੇ ਉਨ੍ਹਾਂ ਕੋਲ ਕੋਈ ਅਚੱਲ ਜਾਇਦਾਦ ਨਹੀਂ ਹੈ। ਉਨ੍ਹਾਂ ਦੀ ਚੱਲ ਜਾਇਦਾਦ ਵਿੱਚ ਇੱਕ ਸਾਲ ਪਹਿਲਾਂ ਨਾਲੋਂ 26.13 ਲੱਖ ਰੁਪਏ ਦਾ ਵਾਧਾ ਹੋਇਆ ਹੈ। ਪ੍ਰਧਾਨ ਮੰਤਰੀ ਦਫ਼ਤਰ ਦੀ ਵੈੱਬਸਾਈਟ ’ਤੇ ਦਿੱਤੀ ਗਈ ਜਾਣਕਾਰੀ ਮੁਤਾਬਕ ਸ੍ਰੀ ਮੋਦੀ ਦਾ ਬਾਂਡ, ਸ਼ੇਅਰ ਜਾਂ ਮਿਊਚਲ ਫੰਡ ’ਚ ਕੋਈ ਨਿਵੇਸ਼ ਨਹੀਂ ਹੈ ਪਰ ਉਨ੍ਹਾਂ ਕੋਲ ਸੋਨੇ ਦੀਆਂ ਚਾਰ ਮੁੰਦਰੀਆਂ ਹਨ, ਜਿਨ੍ਹਾਂ ਦੀ ਕੀਮਤ 1.73 ਲੱਖ ਰੁਪਏ ਹੈ। 31 ਮਾਰਚ 2021 ਤੱਕ ਉਨ੍ਹਾਂ ਕੋਲ 1.1 ਕਰੋੜ ਰੁਪਏ ਦੀ ਅਚੱਲ ਜਾਇਦਾਦ ਸੀ ਪਰ ਹੁਣ ਉਨ੍ਹਾਂ ਕੋਲ ਇਸ ਦਾ ਕੋਈ ਵੀ ਹਿੱਸਾ ਨਹੀਂ ਹੈ। ਪੀਐੱਮਓ ਦੀ ਵੈੱਬਸਾਈਟ ਅਨੁਸਾਰ 31 ਮਾਰਚ 2022 ਤੱਕ ਮਿਲੀ ਜਾਣਕਾਰੀ ਮੁਤਾਬਕ ਸ੍ਰੀ ਮੋਦੀ ਕੋਲ ਕੁੱਲ 2,23,82,504 ਰੁਪਏ ਦੀ ਜਾਇਦਾਦ ਹੈ। ਉਨ੍ਹਾਂ ਕੋਲ 35,250 ਰੁਪਏ ਦੀ ਨਗਦੀ, 9,05,105 ਰੁਪਏ ਦੇ ਕੌਮੀ ਬਚਤ ਸਰਟੀਫਿਕੇਟ ਅਤੇ 1,89,305 ਰੁਪਏ ਦੀ ਇੱਕ ਜੀਵਨ ਬੀਮਾ ਪਾਲਿਸੀ ਹੈ। ਇਸੇ ਤਰ੍ਹਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਕੋਲ 31 ਮਾਰਚ 2022 ਤੱਕ 2.54 ਕਰੋੜ ਰੁਪਏ ਦੀ ਚੱਲ ਅਤੇ 2.97 ਕਰੋੜ ਰੁਪਏ ਦੀ ਅਚੱਲ ਜਾਇਦਾਦ...
Aug 10 2022 | Posted in : Top News | No Comment | read more...
* ਸਮਾਪਤੀ ਸਮਾਰੋਹ ’ਚ ਗੂੰਜਿਆ ਸਿੱਧੂ ਮੂਸੇਵਾਲਾ ਦਾ ਗੀਤਬਰਮਿੰਘਮ, 10 ਅਗਸਤ - ਭੰਗੜੇ ਤੇ ‘ਅਪਾਚੇ ਇੰਡੀਅਨ’ ਦੇ ਪ੍ਰਦਰਸ਼ਨ ਨੇ ਇਥੋਂ ਦੇ ਅਲੈਗਜ਼ੈਂਡਰ ਸਟੇਡੀਅਮ ਵਿੱਚ ਰਾਸ਼ਟਰਮੰਡਲ ਖੇਡਾਂ ਦੇ ਸਮਾਪਤੀ ਸਮਾਰੋਹ ਦੌਰਾਨ ਚਾਰ ਚੰਨ ਲਾ ਦਿੱਤੇ। ਇਸ ਦੇ ਨਾਲ ਹੀ ਖਿਡਾਰੀਆਂ ਨੇ ਚਾਰ ਸਾਲਾਂ ਬਾਅਦ ਆਸਟਰੇਲੀਆ ਦੇ ਵਿਕਟੋਰੀਆ ਸ਼ਹਿਰ ਵਿੱਚ ਮਿਲਣ ਦੇ ਵਾਅਦੇ ਨਾਲ ਬਰਮਿੰਘਮ ਖੇਡਾਂ ਨੂੰ ਅਲਵਿਦਾ ਕਿਹਾ। ਇੱਥੇ 11 ਦਿਨ ਤੱਕ ਚੱਲੀਆਂ ਖੇਡਾਂ ਵਿੱਚ 72 ਦੇਸ਼ਾਂ ਦੇ 4500 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਭਾਰਤ ਨੇ ਕੁੱਲ 61 ਤਗ਼ਮੇ ਜਿੱਤੇ। ਹਾਲਾਂਕਿ, ਭਾਰਤ ਨੂੰ ਚਾਰ ਸਾਲ ਪਹਿਲਾਂ ਗੋਲਡ ਕੋਸਟ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਤੋਂ ਪੰਜ ਤਗ਼ਮੇ ਘੱਟ ਮਿਲੇ ਹਨ। ਰਵਾਇਤ ਮੁਤਾਬਕ ਰਾਸ਼ਟਰਮੰਡਲ ਖੇਡ ਫੈੱਡਰੇਸ਼ਨ ਦਾ ਝੰਡਾ ਉਤਾਰ ਕੇ ਆਸਟਰੇਲੀਆ ਦੇ ਵਿਕਟੋਰੀਆ ਸੂਬੇ ਨੂੰ ਸੌਂਪਿਆ ਗਿਆ, ਜੋ 2026 ਵਿੱਚ ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਕਰੇਗਾ। ਪ੍ਰਿੰਸ ਐਡਵਰਡ ਨੇ ਬਰਮਿੰਘਮ-2022 ਖੇਡਾਂ ਦੀ ਸਮਾਪਤੀ ਦਾ ਐਲਾਨ ਕੀਤਾ। ਇਸ ਐਲਾਨ ਦੇ ਨਾਲ ਹੀ ਬਰਮਿੰਘਮ ਵਿੱਚ ਆਸਮਾਨ ਆਤਿਸ਼ਬਾਜ਼ੀ ਨਾਲ ਚਮਕ ਉੱਠਿਆ। ਸਮਾਰੋਹ ਮੌਕੇ ਖਿੱਚ ਦਾ ਕੇਂਦਰ ਭੰਗੜਾ ਅਤੇ ਭਾਰਤੀ ਮੂਲ ਦੇ ਗਾਇਕ ਸਟੀਵਨ ਕਪੂਰ ਰਹੇ, ਜੋ ‘ਅਪਾਚੇ ਇੰਡੀਅਨ’ ਦੇ ਨਾਮ ਨਾਲ ਮਸ਼ਹੂਰ ਹਨ। ‘ਅਪਾਚੇ ਇੰਡੀਅਨ’ ਦੇ ਪ੍ਰਦਰਸ਼ਨ ਮਗਰੋਂ ਮਾਡਲ ਨੀਲਮ ਗਿੱਲ ਨੇ ਪੇਸ਼ਕਾਰੀ ਦਿੱਤੀ। ਸਟਾਰ ਮਹਿਲਾ ਮੁੱਕੇਬਾਜ਼ ਨਿਖ਼ਤ ਜ਼ਰੀਨ ਅਤੇ ਟੇਬਲ ਟੈਨਿਸ ਖਿਡਾਰੀ ਅਚੰਤਾ ਸ਼ਰਤ ਕਮਲ ਨੇ ਭਾਰਤੀ ਦਲ ਦੀ ਅਗਵਾਈ ਕੀਤੀ, ਪਰ ਭਾਰਤੀ ਖਿਡਾਰੀਆਂ ਦੀ ਗਿਣਤੀ ਬਹੁਤ ਘੱਟ ਰਹੀ। ਭਾਰਤੀ ਦਲ ਦੇ ਸਟੇਡੀਅਮ ਵਿੱਚ ਪਹੁੰਚਣ ਦੇ ਨਾਲ ਹੀ ਸੰਗੀਤ ਸਮੂਹ ਪੰਜਾਬੀ ਐੱਮਸੀ ਨੇ ‘ਮੁੰਡਿਆਂ ਤੋਂ ਬਚ ਕੇ’ ਵਜਾਉਣਾ ਸ਼ੁਰੂ ਕਰ ਦਿੱਤਾ, ਜਿਸ ’ਤੇ ਖਿਡਾਰੀ ਵੀ ਨੱਚਣ...
Aug 10 2022 | Posted in : Top News | No Comment | read more...
* 16 ਨੂੰ ਅਖੰਡ ਪਾਠ ਦੇ ਭੋਗ ਮਗਰੋਂ ਹੋਵੇਗੀ ਸਮੂਹਿਕ ਅਰਦਾਸ; ਜਥੇਦਾਰ ਵੱਲੋਂ ਸਿੱਖ ਭਾਈਚਾਰੇ ਨੂੰ 10 ਤੋਂ 16 ਅਗਸਤ ਤੱਕ ਮੂਲ ਮੰਤਰ ਦੇ ਜਾਪ ਕਰਨ ਦਾ ਸੰਦੇਸ਼ਅੰਮ੍ਰਿਤਸਰ, 10 ਅਗਸਤ - ਦੇਸ਼ ਦੀ ਵੰਡ ਵੇਲੇ ਮਾਰੇ ਗਏ ਦਸ ਲੱਖ ਪੰਜਾਬੀਆਂ ਨੂੰ ਇਸ ਵਾਰ ਅਕਾਲ ਤਖ਼ਤ ਵਿਖੇ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਸਬੰਧੀ 14 ਅਗਸਤ ਨੂੰ ਅਖੰਡ ਪਾਠ ਆਰੰਭੇ ਜਾਣਗੇ ਅਤੇ 16 ਅਗਸਤ ਨੂੰ ਸਮਾਪਤੀ ਮੌਕੇ ਸਮੂਹਿਕ ਅਰਦਾਸ ਕੀਤੀ ਜਾਵੇਗੀ। ਇਹ ਜਾਣਕਾਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤੀ। ਉਨ੍ਹਾਂ ਇਸ ਸਬੰਧੀ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖਾਂ ਨੂੰ ਦੇਸ਼ ਵੰਡ ਵੇਲੇ ਮਾਰੇ ਗਏ ਪੰਜਾਬੀਆਂ ਦੀ ਯਾਦ ’ਚ 10 ਤੋਂ 16 ਅਗਸਤ ਤੱਕ ਮੂਲ ਮੰਤਰ ਅਤੇ ਜਪੁਜੀ ਸਾਹਿਬ ਦੇ ਪਾਠ ਕਰਨ ਲਈ ਕਿਹਾ ਹੈ। ਇਸ ਦੌਰਾਨ ਉਨ੍ਹਾਂ 16 ਅਗਸਤ ਨੂੰ ਅਕਾਲ ਤਖ਼ਤ ਵਿਖੇ ਹੋਣ ਵਾਲੇ ਸਮਾਗਮ ਵਿੱਚ ਵੰਡ ਵੇਲੇ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਵੀ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹਿੰਦੂ ਭਾਈਚਾਰੇ ਦੇ ਲੋਕ ਵੀ ਆਪਣੇ ਵਡੇਰਿਆਂ ਦੀ ਯਾਦ ਵਿੱਚ 10 ਤੋਂ 16 ਅਗਸਤ ਤਕ ਆਪਣੇ ਧਾਰਮਿਕ ਸਥਾਨਾਂ ’ਤੇ ਪ੍ਰਾਰਥਨਾ ਕਰਨ।ਦੇਸ਼ ਵੰਡ ਵੇਲੇ ਹਿੰਸਾ ਦਾ ਸ਼ਿਕਾਰ ਹੋਏ ਲੋਕਾਂ ਦੀ ਯਾਦ ’ਚ ਸਮੂਹਿਕ ਅਰਦਾਸ ਕਰਨ ਦੇ ਫ਼ੈਸਲੇ ਦੀ ਵੱਖ-ਵੱਖ ਜਥੇਬੰਦੀਆਂ ਅਤੇ ਆਗੂਆਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਫ਼ੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਜਨਰਲ ਸਕੱਤਰ ਸਤੀਸ਼, ਵਿੱਤ ਸਕੱਤਰ ਹਰਜੀਤ ਸਰਕਾਰੀਆ, ਕਮਲ ਗਿੱਲ, ਹਰਜਿੰਦਰ ਕੌਰ ਕੰਗ, ਕਰਮਜੀਤ ਕੌਰ ਜੱਸਲ, ਹਿੰਦ-ਪਾਕਿ ਦੋਸਤੀ ਮੰਚ ਦੇ ਪ੍ਰਧਾਨ ਸਈਦਾ ਹਮੀਦ, ਜਨਰਲ ਸਕੱਤਰ ਸਤਨਾਮ ਮਾਣਕ, ਪ੍ਰਗਤੀਸ਼ੀਲ ਲੇਖਕ ਸੰਘ ਕੁਲ ਹਿੰਦ ਦੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ, ਪੰਜਾਬ ਪ੍ਰਗਤੀਸ਼ੀਲ ਲੇਖਕ ਸੰਘ ਦੇ ਜਨਰਲ ਸਕੱਤਰ ਸੁਰਜੀਤ ਸਿੰਘ ਜੱਜ ਨੇ ਸਾਂਝੇ ਬਿਆਨ ’ਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।ਇਸੇ ਤਰ੍ਹਾਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ, ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਨਾਟਕਕਾਰ ਕੇਵਲ ਧਾਲੀਵਾਲ , ਡਾ. ਆਤਮ ਰੰਧਾਵਾ, ਡਾ. ਇਕਬਾਲ ਕੌਰ ਸੌਂਧ, ਹਰਜੀਤ ਸੰਧੂ, ਸ਼ੈਲਿੰਦਰਜੀਤ...
Aug 10 2022 | Posted in : Top News | No Comment | read more...