Your Advertisement
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਆਤਮ-ਨਿਰਭਰ ਬਣਾਉਣ ’ਚ ਆਧੁਨਿਕ ਖੇਤੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਵੱਲ ਵਧੇਰੇ ਧਿਆਨ ਕੇਂਦਰਿਤ ਕਰਨ ’ਤੇ ਜ਼ੋਰ ਦਿੱਤਾ ਹੈ। ਨੀਤੀ ਆਯੋਗ ਦੀ ਗਵਰਨਿੰਗ ਕਾਊਂਸਿਲ ਦੀ ਸੱਤਵੀਂ ਮੀਟਿੰਗ ਦੌਰਾਨ ਉਨ੍ਹਾਂ ਖੇਤੀ ਸੈਕਟਰ ’ਚ ਮੁਲਕ ਨੂੰ ਆਲਮੀ ਪੱਧਰ ’ਤੇ ਮੋਹਰੀ ਬਣਾਉਣ ਦਾ ਵੀ ਸੱਦਾ ਦਿੱਤਾ। ਪ੍ਰਧਾਨ ਮੰਤਰੀ ਨੇ ਸੂਬਿਆਂ ਨੂੰ ਕਿਹਾ ਕਿ ਉਹ ਤਿੰਨ ਟੀ-ਵਪਾਰ (ਟਰੇਡ), ਸੈਰ-ਸਪਾਟਾ (ਟੂਰਿਜ਼ਮ) ਅਤੇ ਤਕਨਾਲੋਜੀ ਨੂੰ ਹੱਲਾਸ਼ੇਰੀ ਦੇਣ ਤਾਂ ਜੋ ਦਰਾਮਦ ਨੂੰ ਘਟਾ ਕੇ ਬਰਾਮਦ ਵਧਾਈ ਜਾ ਸਕੇ। ਸ੍ਰੀ ਮੋਦੀ ਨੇ ਕਿਹਾ,‘‘ਸਾਨੂੰ ਜਿਥੋਂ ਤੱਕ ਸੰਭਵ ਹੋਵੇ ਸਥਾਨਕ ਵਸਤਾਂ ਦੀ ਵਰਤੋਂ ਲਈ ਲੋਕਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ‘ਵੋਕਲ ਫਾਰ ਲੋਕਲ’ ਕਿਸੇ ਇਕ ਪਾਰਟੀ ਦਾ ਏਜੰਡਾ ਨਹੀਂ ਸਗੋਂ ਸਾਂਝਾ ਟੀਚਾ ਹੈ।’’ ਇਸ ਮੀਟਿੰਗ ’ਚੋਂ ਤਿਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਗ਼ੈਰਹਾਜ਼ਰ ਰਹੇ। ਸ੍ਰੀ ਰਾਓ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਤਿਲੰਗਾਨਾ ਸਮੇਤ ਹੋਰ ਸੂਬਿਆਂ ਨਾਲ ਕੇਂਦਰ ਵੱਲੋਂ ਕੀਤੇ ਜਾ ਰਹੇ ਵਿਤਕਰੇ ਦੇ ਰੋਸ ਵਜੋਂ ਉਹ ਮੀਟਿੰਗ ’ਚ ਨਹੀਂ ਆਉਣਗੇ। ਜਾਣਕਾਰੀ ਮੁਤਾਬਕ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਹੁਣੇ ਜਿਹੇ ਕੋਵਿਡ-19 ਤੋਂ ਸਿਹਤਯਾਬ ਹੋਏ ਹਨ ਜਿਸ ਕਰਕੇ ਉਨ੍ਹਾਂ ਮੀਟਿੰਗ ਤੋਂ ਦੂਰੀ ਬਣਾਈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤੇਜ਼ੀ ਨਾਲ ਹੋ ਰਿਹਾ ਸ਼ਹਿਰੀਕਰਨ ਤਕਨਾਲੋਜੀ ਦੀ ਸਹਾਇਤਾ ਨਾਲ ਦੇਸ਼ ਦੀ ਤਾਕਤ ਬਣ ਸਕਦਾ ਹੈ। ਉਨ੍ਹਾਂ ਸਾਰੇ ਸੂਬਿਆਂ ਵੱਲੋਂ ਸਹਿਕਾਰੀ ਸੰਘਵਾਦ ਦੀ ਭਾਵਨਾ ਤਹਿਤ ਕੋਵਿਡ ਮਹਾਮਾਰੀ ਖ਼ਿਲਾਫ਼ ਜੰਗ ’ਚ ਦਿਖਾਈ ਇਕਜੁੱਟਤਾ ਦੀ ਵੀ ਸ਼ਲਾਘਾ ਕੀਤੀ। ‘ਇਸ ਨਾਲ ਮੁਲਕ ਵਿਕਾਸਸ਼ੀਲ ਮੁਲਕਾਂ ਲਈ ਮਿਸਾਲ ਬਣ ਗਿਆ ਹੈ ਜੋ ਹੁਣ ਭਾਰਤ ਨੂੰ ਆਲਮੀ ਪੱਧਰ ’ਤੇ ਮੋਹਰੀ ਮੁਲਕ ਵਜੋਂ ਦੇਖ ਰਹੇ ਹਨ।’ ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਵਰ੍ਹਿਆਂ ’ਚ ਪਹਿਲੀ ਵਾਰ ਹੋਇਆ ਹੈ ਕਿ ਦੇਸ਼ ਦੇ ਸਾਰੇ ਮੁੱਖ ਸਕੱਤਰ ਰਲ ਕੇ ਇਕ ਥਾਂ ’ਤੇ ਬੈਠੇ ਅਤੇ ਤਿੰਨ ਦਿਨਾਂ ਤੱਕ ਕੌਮੀ ਮਹੱਤਤਾ ਦੇ ਮੁੱਦਿਆਂ ’ਤੇ ਉਨ੍ਹਾਂ ਚਰਚਾ ਕੀਤੀ। ਇਸ ਸਾਂਝੀ ਕੋਸ਼ਿਸ਼ ਨਾਲ ਮੀਟਿੰਗ ਦਾ ਏਜੰਡਾ...
Aug 08 2022 | Posted in : Top News | No Comment | read more...
ਚੰਡੀਗੜ੍ਹ, 7 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ 789 ਕਿਸਾਨਾਂ ਦੇ ਪਰਿਵਾਰਾਂ ਨੂੰ 39.55 ਕਰੋੜ ਰੁਪਏ ਦੀ ਵਿੱਤੀ ਮਦਦ ਮੁਹੱਈਆ ਕਰਨ ਦਾ ਕੰਮ ਮੁਕੰਮਲ ਕਰ ਲਿਆ ਹੈ। ਪੰਜਾਬ ਵਿੱਚ ਕਿਸਾਨਾਂ ਨੇ ਸਤੰਬਰ 2020 ਵਿੱਚ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਸ਼ੁਰੂ ਕੀਤਾ ਸੀ ਅਤੇ ਉਸ ਸਮੇਂ ਕਰੋਨਾ ਮਹਾਮਾਰੀ ਦਾ ਦੌਰ ਸਿਖ਼ਰ ’ਤੇ ਸੀ। ਉਸ ਤੋਂ ਬਾਅਦ ਨਵੰਬਰ 2020 ਤੋਂ ਲੈ ਕੇ ਦਸੰਬਰ 2021 ਤੱਕ ਪੰਜਾਬ ਦੇ ਵੱਡੀ ਗਿਣਤੀ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਕੇਂਦਰ ਸਰਕਾਰ ਵਿਰੁੱਧ ਵਿੱਢੇ ਸੰਘਰਸ਼ ਵਿੱਚ ਡਟੇ ਰਹੇ ਸਨ। ਉਸ ਦੌਰਾਨ ਹੀ ਕਈ ਕਿਸਾਨਾਂ ਦੀਆਂ ਮੌਤਾਂ ਹੋਈਆਂ ਸਨ। ਕਿਸਾਨ ਜਥੇਬੰਦੀਆਂ ਨੇ ਇਨ੍ਹਾਂ ਕਿਸਾਨਾਂ ਨੂੰ ਅੰਦੋਲਨ ਦੇ ਸ਼ਹੀਦ ਕਰਾਰ ਦਿੱਤਾ ਸੀ। ਮੁੱਖ ਮੰਤਰੀ ਨੇ ਦੱਸਿਆ ਕਿ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਮਦਦ ਵਜੋਂ ਪੰਜ ਲੱਖ ਰੁਪਏ ਪ੍ਰਤੀ ਪਰਿਵਾਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਨਸਾ ਦੇ 89 ਪਰਿਵਾਰਾਂ ਨੂੰ 4.60 ਕਰੋੜ ਰੁਪਏ, ਤਰਨ ਤਾਰਨ ਦੇ 21 ਪਰਿਵਾਰਾਂ ਨੂੰ 1.05 ਕਰੋੜ ਰੁਪਏ, ਸੰਗਰੂਰ ਦੇ 117 ਪਰਿਵਾਰਾਂ ਨੂੰ 5.85 ਕਰੋੜ ਰੁਪਏ, ਮੋਗਾ ਦੇ 69 ਪਰਿਵਾਰਾਂ ਨੂੰ 3.45 ਕਰੋੜ ਰੁਪਏ, ਫਾਜ਼ਿਲਕਾ ਦੇ 10 ਪਰਿਵਾਰਾਂ ਨੂੰ 50 ਲੱਖ ਰੁਪਏ, ਲੁਧਿਆਣਾ ਦੇ 48 ਪਰਿਵਾਰਾਂ ਨੂੰ 2.37 ਕਰੋੜ ਰੁਪਏ, ਬਰਨਾਲਾ ਦੇ 43 ਪਰਿਵਾਰਾਂ ਨੂੰ 2.15 ਕਰੋੜ ਰੁਪਏ, ਪਟਿਆਲਾ ਦੇ 111 ਪਰਿਵਾਰਾਂ ਨੂੰ 5.55 ਕਰੋੜ ਰੁਪਏ, ਅੰਮ੍ਰਿਤਸਰ ਦੇ 19 ਪਰਿਵਾਰਾਂ ਨੂੰ 95 ਲੱਖ ਰੁਪਏ, ਸ਼ਹੀਦ ਭਗਤ ਸਿੰਘ ਨਗਰ ਦੇ ਸੱਤ ਪਰਿਵਾਰਾਂ ਨੂੰ 35 ਲੱਖ ਰੁਪਏ, ਮੁਹਾਲੀ ਦੇ 10 ਪਰਿਵਾਰਾਂ ਨੂੰ 50 ਲੱਖ ਰੁਪਏ ਅਤੇ ਬਠਿੰਡਾ ਦੇ 83 ਪਰਿਵਾਰਾਂ ਨੂੰ 4.15 ਕਰੋੜ ਰੁਪਏ ਦੀ ਵਿੱਤੀ ਮਦਦ ਦਿੱਤੀ ਗਈ ਹੈ। ਇਸੇ ਤਰ੍ਹਾਂ ਸੂਬਾ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਦੇ 35 ਪਰਿਵਾਰਾਂ ਨੂੰ 1.73 ਕਰੋੜ ਰੁਪਏ, ਗੁਰਦਾਸਪੁਰ ਦੇ 20 ਪਰਿਵਾਰਾਂ ਨੂੰ ਇਕ ਕਰੋੜ ਰੁਪਏ, ਫਤਹਿਗੜ੍ਹ ਸਾਹਿਬ ਦੇ 24 ਪਰਿਵਾਰਾਂ ਨੂੰ 1.20 ਕਰੋੜ ਰੁਪਏ, ਜਲੰਧਰ ਦੇ 12 ਪਰਿਵਾਰਾਂ ਨੂੰ 60 ਲੱਖ ਰੁਪਏ, ਫਿਰੋਜ਼ਪੁਰ ਦੇ 15 ਪਰਿਵਾਰਾਂ ਨੂੰ 75 ਲੱਖ ਰੁਪਏ, ਹੁਸ਼ਿਆਰਪੁਰ ਦੇ 10 ਪਰਿਵਾਰਾਂ ਨੂੰ 50 ਲੱਖ ਰੁਪਏ, ਕਪੂਰਥਲਾ ਦੇ ਇਕ ਪਰਿਵਾਰ...
Aug 07 2022 | Posted in : Top News | No Comment | read more...
* ਐੱਨਡੀਏ ਉਮੀਦਵਾਰ ਧਨਖੜ ਨੇ ਵਿਰੋਧੀ ਮਾਰਗਰੇਟ ਅਲਵਾ ਨੂੰ ਹਰਾਇਆਨਵੀਂ ਦਿੱਲੀ, 7 ਅਗਸਤ - ਐੱਨਡੀਏ ਉਮੀਦਵਾਰ ਜਗਦੀਪ ਧਨਖੜ (71) ਅੱਜ ਦੇਸ਼ ਦੇ 14ਵੇਂ ਉਪ ਰਾਸ਼ਟਰਪਤੀ ਚੁਣੇ ਗਏ ਹਨ। ਉਨ੍ਹਾਂ ਯੂਪੀਏ ਅਤੇ ਵਿਰੋਧੀ ਧਿਰਾਂ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ ਨੂੰ ਹਰਾਇਆ। ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਸ੍ਰੀ ਧਨਖੜ ਨੂੰ 528 ਅਤੇ ਵਿਰੋਧੀ ਉਮੀਦਵਾਰ ਮਾਰਗਰੇਟ ਅਲਵਾ (80) ਨੂੰ 182 ਵੋਟਾਂ ਮਿਲੀਆਂ। ਮਾਰਗਰੇਟ ਅਲਵਾ ਨੇ ਹਾਰ ਸਵੀਕਾਰ ਕਰਦਿਆਂ ਸ੍ਰੀ ਧਨਖੜ ਨੂੰ ਉਪ ਰਾਸ਼ਟਰਪਤੀ ਬਣਨ ’ਤੇ ਵਧਾਈ ਦਿੱਤੀ ਹੈ। ਜਿਵੇਂ ਹੀ ਨਤੀਜਿਆਂ ਦਾ ਐਲਾਨ ਹੋਇਆ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਧਨਖੜ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਰਾਸ਼ਟਰਪਤੀ ਦਰੋਪਦੀ ਮੁਰਮੂ, ਮੌਜੂਦਾ ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਣੇ ਕਈ ਆਗੂਆਂ ਨੇ ਸ੍ਰੀ ਧਨਖੜ ਨੂੰ ਉਪ ਰਾਸ਼ਟਰਪਤੀ ਬਣਨ ’ਤੇ ਵਧਾਈ ਦਿੱਤੀ ਹੈ। ਉਹ ਐੱਮ ਵੈਂਕਈਆ ਨਾਇਡੂ ਦੀ ਥਾਂ ਲੈਣਗੇ ਜਿਨ੍ਹਾਂ ਦਾ ਕਾਰਜਕਾਲ 10 ਅਗਸਤ ਨੂੰ ਮੁਕੰਮਲ ਹੋ ਰਿਹਾ ਹੈ। ਸ੍ਰੀ ਧਨਖੜ ਦਾ ਚੋਣ ਜਿੱਤਣਾ ਯਕੀਨੀ ਮੰਨਿਆ ਜਾ ਰਿਹਾ ਸੀ ਕਿਉਂਕਿ ਭਾਜਪਾ ਨੂੰ ਲੋਕ ਸਭਾ ’ਚ ਪੂਰਨ ਬਹੁਮਤ ਹਾਸਲ ਹੈ ਜਦਕਿ ਰਾਜ ਸਭਾ ’ਚ ਵੀ ਉਸ ਦੇ 91 ਮੈਂਬਰ ਹਨ। ਚੋਣ ਦਾ ਨਤੀਜਾ ਐਲਾਨੇ ਜਾਣ ਤੋਂ ਪਹਿਲਾਂ ਹੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਦੀ ਰਿਹਾਇਸ਼ ਦੇ ਬਾਹਰ ਜਸ਼ਨ ਸ਼ੁਰੂ ਹੋ ਗਏ ਸਨ ਜਿਥੇ ਸ੍ਰੀ ਧਨਖੜ ਮੌਜੂਦ ਸਨ। ਸ੍ਰੀ ਧਨਖੜ ਦੇ ਗ੍ਰਹਿ ਨਗਰ ਝੁਨਝੁਨੂ (ਰਾਜਸਥਾਨ) ’ਚ ਵੀ ਲੋਕਾਂ ਨੇ ਜਸ਼ਨ ਮਨਾਏ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਕੁੱਲ 780 ਵੋਟਰਾਂ ’ਚੋਂ 725 ਨੇ ਵੋਟ ਭੁਗਤਾਈ ਜਿਨ੍ਹਾਂ ’ਚੋਂ 15 ਵੋਟਾਂ ਅਯੋਗ ਠਹਿਰਾਈਆਂ ਗਈਆਂ। ਉਨ੍ਹਾਂ ਕਿਹਾ ਕਿ ਅੱਜ ਸਵੇਰੇ 92.94 ਫ਼ੀਸਦ ਪੋਲਿੰਗ ਹੋਈ ਸੀ ਅਤੇ ਉਮੀਦਵਾਰ ਨੂੰ ਜਿੱਤ ਲਈ 365 ਵੋਟਾਂ ਦੀ ਲੋੜ ਸੀ। ਸ੍ਰੀ ਧਨਖੜ ਨੂੰ 74.36 ਫ਼ੀਸਦ ਵੋਟਾਂ ਪਈਆਂ। ਉਪ ਰਾਸ਼ਟਰਪਤੀ ਲਈ ਹੋਈ ਚੋਣ ’ਚ 55 ਸੰਸਦ ਮੈਂਬਰਾਂ ਨੇ ਹਿੱਸਾ ਨਹੀਂ ਲਿਆ। ਤ੍ਰਿਣਮੂਲ ਕਾਂਗਰਸ, ਜਿਸ ਦੇ ਕੁੱਲ 39 ਸੰਸਦ ਮੈਂਬਰ ਹਨ, ਨੇ ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟਾਂ ਨਾ ਪਾਉਣ ਦਾ ਫ਼ੈਸਲਾ ਲਿਆ ਸੀ ਪਰ ਉਸ ਦੇ ਦੋ ਸੰਸਦ ਮੈਂਬਰਾਂ ਸ਼ਿਸ਼ਿਰ ਕੁਮਾਰ...
Aug 07 2022 | Posted in : Top News | No Comment | read more...
* ਅੱਤਵਾਦੀ ਘਟਨਾਵਾਂ ’ਚ 88 ਪ੍ਰਤੀਸ਼ਤ ਤੋਂ ਵੱਧ ਦੀ ਆਈ ਗਿਰਾਵਟ- ਪੁਲਿਸਨਵੀਂ ਦਿੱਲੀ (ਪੰਜਾਬੀ ਰਾਈਟਰ) - ਭਾਰਤ ਸਰਕਾਰ ਵਲੋਂ ਜਾਰੀ ਅੰਕੜਿਆਂ ਅਨੁਸਾਰ ਕਸ਼ਮੀਰ ਵਿਚ ਧਾਰਾ 370 ਹਟਾਏ ਜਾਣ ਦੇ 3 ਸਾਲਾਂ ਬਾਅਦ ਕਾਨੂੰਨ ਵਿਵਸਥਾ ’ਚ ਸੁਧਾਰ ਹੋਇਆ ਹੈ। 2019 ਤੋਂ ਪਹਿਲਾਂ 3 ਸਾਲਾਂ ਵਿੱਚ ਕਸ਼ਮੀਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ 124 ਨਾਗਰਿਕ ਮਾਰੇ ਗਏ ਸਨ ਪਰ ਬਾਅਦ ਵਿਚ ਕੋਈ ਵੀ ਆਮ ਨਾਗਰਿਕ ਨਹੀਂ ਮਾਰਿਆ ਗਿਆ। ਪੁਲਿਸ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੇ ਮੁਕਾਬਲੇ ਕਸ਼ਮੀਰ ਵਿੱਚ ਕਾਨੂੰਨ ਅਤੇ ਵਿਵਸਥਾ ਦੀਆਂ ਘਟਨਾਵਾਂ ਵਿੱਚ ਪਿਛਲੇ ਤਿੰਨ ਸਾਲਾਂ ਦੇ ਮੁਕਾਬਲੇ ਪੂਰਵ ਰਾਜ ਦੇ ਵਿੇਸ਼ਸ਼ ਦਰਜੇ ਨੂੰ ਰੱਦ ਕਰਨ ਤੋਂ ਬਾਅਦ ਤਿੰਨ ਸਾਲਾਂ ਵਿੱਚ 88 ਪ੍ਰਤੀਸ਼ਤ ਤੋਂ ਵੱਧ ਦੀ ਗਿਰਾਵਟ ਆਈ ਹੈ। ਪੁਲਿਸ ਦੁਆਰਾ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ, 5 ਅਗਸਤ, 2016 ਤੋਂ 4 ਅਗਸਤ, 2019 ਤੱਕ, ਵਾਦੀ ਵਿੱਚ ਕਾਨੂੰਨ ਅਤੇ ਵਿਵਸਥਾ ਦੀਆਂ 3,686 ਘਟਨਾਵਾਂ ਵਾਪਰੀਆਂ। ਜਦੋਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਜੰਮੂ ਅਤੇ ਕਸ਼ਮੀਰ ਦਾ ਵਿਸ਼ੇਸ਼ ਦਰਜਾ ਰੱਦ ਕਰਦਿਆਂ ਇਸਨੂੰ ਦੋ ਕੇਂਦਰ ਸਾਸ਼ਤ ਪ੍ਰਦੇਸ਼ਾਂ ਵਿੱਚ ਵੰਡਿਆ ਘਾਟੀ ਵਿੱਚ ਸਿਰਫ 438 ਅਜਿਹੀਆਂ ਘਟਨਾਵਾਂ ਦਰਜ ਹੋਈਆਂ ਜੋ ਕਿ 88 ਪ੍ਰਤੀਸ਼ਤ ਤੋਂ ਵੱਧ ਦੀ ਗਿਰਾਵਟ ਹੈ। ਇਸੇ ਤਰ੍ਹਾਂ 5 ਅਗਸਤ 2016 ਤੋਂ 4 ਅਗਸਤ, 2019 ਤੱਕ 6 ਪੁਲਿਸ ਅਤੇ ਸੁਰੱਖਿਆ ਬਲਾਂ ਦੇ ਜਵਾਨ ਅਜਿਹੇ ਹਾਲਾਤਾਂ ਵਿੱਚ ਆਪਣੀ ਜਾਨ ਗੁਆ ਚੁੱਕੇ ਹਨ, ਪਰ ਉਸ ਤੋਂ ਬਾਅਦ ਅਜਿਹਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਪੁਲਿਸ ਨੇ ਕਿਹਾ ਕਿ 5 ਅਗਸਤ, 2019 ਤੋਂ ਪਹਿਲਾਂ ਦੇ ਤਿੰਨ ਸਾਲਾਂ ਵਿੱਚ 930 ਅੱਤਵਾਦੀ ਘਟਨਾਵਾਂ ਦਰਜ ਕੀਤੀਆਂ ਗਈਆਂ ਸਨ ਅਤੇ ਅਗਲੇ ਤਿੰਨ ਸਾਲਾਂ ਵਿੱਚ ਇਹ ਗਿਣਤੀ ਘਟ ਕੇ 617 ਰਹਿ ਗਈ ਹੈ। ਪੁਲਿਸ ਨੇ ਕਿਹਾ ਕਿ ਧਾਰਾ 370 ਨੂੰ ਖਤਮ ਕਰਨ ਤੋਂ ਤਿੰਨ ਸਾਲ ਪਹਿਲਾਂ, ਘਾਟੀ ਵਿੱਚ ਅੱਤਵਾਦੀ ਘਟਨਾਵਾਂ ਵਿੱਚ ਸੁਰੱਖਿਆ ਬਲਾਂ ਦੇ 290 ਜਵਾਨ ਸ਼ਹੀਦ ਹੋਏ ਸਨ ਅਤੇ ਇਹ ਗਿਣਤੀ ਘਟ ਕੇ 174 ਰਹਿ ਗਈ ਹੈ। ਜਿੱਥੋਂ ਤੱਕ ਅੱਤਵਾਦੀ ਹਮਲਿਆਂ ਵਰਗੀਆਂ ਹੋਰ ਘਟਨਾਵਾਂ ਵਿੱਚ ਆਮ ਨਾਗਰਿਕਾਂ ਦੀ ਹੱਤਿਆ ਦਾ ਸਵਾਲ ਹੈ, ਪੁਲਿਸ ਨੇ ਕਿਹਾ ਕਿ ਸੰਵਿਧਾਨਕ ਤਬਦੀਲੀਆਂ ਤੋਂ ਬਾਅਦ ਤਿੰਨ ਸਾਲਾਂ ਵਿੱਚ ਇਹ ਗਿਣਤੀ 191 ਤੋਂ ਘਟ ਕੇ 110 ਰਹਿ ਗਈ ਹੈ।    ...
Aug 06 2022 | Posted in : Top News | No Comment | read more...
ਪੇਈਚਿੰਗ, 6 ਅਗਸਤ - ਚੀਨ ਨੇ ਤਾਇਵਾਨ ਦਾ ਦੌਰਾ ਕਰਨ ਵਾਲੀ ਅਮਰੀਕੀ ਪ੍ਰਤੀਨਿਧ ਸਦਨ ਦੀ ਸਪੀਕਰ ਨੈਨਸੀ ਪੇਲੋਸੀ (82) ਤੇ ਉਸ ਦੇ ਪਰਿਵਾਰਕ ਮੈਂਬਰਾਂ ’ਤੇ ਪਾਬੰਦੀਆਂ ਲਾ ਦਿੱਤੀਆਂ ਹਨ। ਚੀਨ ਨੇ ਵਾਸ਼ਿੰਗਟਨ ਨਾਲ ਰੱਖਿਆ, ਵਾਤਾਵਰਨ ਤੇ ਹੋਰਨਾਂ ਮੁੱਦਿਆਂ ’ਤੇ ਹੋਣ ਵਾਲੀ ਗੱਲਬਾਤ ਵੀ ਰੱਦ ਕਰ ਦਿੱਤੀ। ਪੇਈਚਿੰਗ ਨੇ ਕਿਹਾ ਕਿ ਅਮਰੀਕੀ ਆਗੂ ਨੇ ਚੀਨ ਦੀ ਪ੍ਰਭੂਸੱਤਾ ਤੇ ‘ਇਕ ਚੀਨ ਨੀਤੀ’ ਦੀ ਉਲੰਘਣਾ ਕੀਤੀ ਹੈ। ਚੀਨ ਵੱਲੋਂ ਲਾਈਆਂ ਪਾਬੰਦੀਆਂ ਹਾਲਾਂਕਿ ਪ੍ਰਤੀਕਾਤਮਕ ਹਨ ਤੇ ਇਨ੍ਹਾਂ ਨਾਲ ਪੇਲੋਸੀ ਤੇ ਉਸ ਦੇ ਪਰਿਵਾਰ ਨੂੰ ਕੋਈ ਬਹੁਤਾ ਫ਼ਰਕ ਨਹੀਂ ਪੈਣ ਵਾਲਾ। ਪੇਲੋਸੀ, ਪਿਛਲੇ ਢਾਈ ਦਹਾਕਿਆਂ ਵਿੱਚ ਤਾਇਵਾਨ ਦੀ ਫੇਰੀ ਪਾਉਣ ਵਾਲੀ ਪਹਿਲੀ ਸਿਖਰਲੀ ਅਮਰੀਕੀ ਆਗੂ ਹੈ।ਚੀਨੀ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿੱਚ ਅਮਰੀਕੀ ਆਗੂ ਤੇ ਉਸ ਦੇ ਪਰਿਵਾਰਕ ਮੈਂਬਰਾਂ ’ਤੇ ਪਾਬੰਦੀ ਲਾਉਣ ਦਾ ਐਲਾਨ ਕਰਦਿਆਂ ਕਿਹਾ, ‘‘ਚੀਨ ਦੇ ਵੱਡੇ ਫ਼ਿਕਰਾਂ ਤੇ ਤਿੱਖੇ ਵਿਰੋਧ ਦੇ ਬਾਵਜੂਦ ਅਮਰੀਕਾ ਦੇ ਪ੍ਰਤੀਨਿਧ ਸਦਨ ਦੀ ਸਪੀਕਰ ਨੈਨਸੀ ਪੇਲੋਸੀ ਨੇ ਚੀਨ ਦੇ ਤਾਇਵਾਨ ਖਿੱਤੇ ਦਾ ਦੌਰਾ ਕੀਤਾ। ਇਹ ਚੀਨ ਦੇ ਅੰਦਰੂਨੀ ਮਾਮਲਿਆਂ ਵਿੱਚ ਸਿੱਧਾ ਦਖ਼ਲ ਹੈ। ਇਹ ਚੀਨ ਦੀ ਪ੍ਰਭੂਸੱਤਾ ਤੇ ਖੇਤਰੀ ਅਖੰਡਤਾ ਨੂੰ ਕਮਜ਼ੋਰ ਕਰਨ, ਇਕ-ਚੀਨ ਸਿਧਾਂਤ ਨੂੰ ਮਧੋਲਣ ਤੇ ਤਾਇਵਾਨ ਜਲਡਮਰੂ ਖੇਤਰ ਵਿੱਚ ਅਮਨ ਤੇ ਸਥਿਰਤਾ ਲਈ ਵੰਗਾਰਾਂ ਖੜ੍ਹੀਆਂ ਕਰਨ ਵਾਂਗ ਹੈ। ਲਿਹਾਜ਼ਾ ਪੇਲੋਸੀ ਦੇ ਵਿਲੱਖਣ ਭੜਕਾਊ ਵਤੀਰੇ ਦੇ ਜਵਾਬ ਵਿੱਚ ਚੀਨ ਨੇ ਪੇਲੋਸੀ ਤੇ ਉਸ ਦੇ ਪਰਿਵਾਰਕ ਮੈਂਬਰਾਂ ’ਤੇ ਪੀਪਲਜ਼ ਰਿਪਬਲਿਕ ਆਫ਼ ਚਾਈਨਾ ਦੇ ਢੁੱਕਵੇਂ ਕਾਨੂੰਨਾਂ ਮੁਤਾਬਕ ਪਾਬੰਦੀਆਂ ਲਾਉਣ ਦਾ ਫੈਸਲਾ ਕੀਤਾ ਹੈ।’’ ਇਸ ਤੋਂ ਪਹਿਲਾਂ ਚੀਨ ਨੇ ਸਾਬਕਾ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਸਣੇ ਟਰੰਪ ਪ੍ਰਸ਼ਾਸਨ ਦੇ 28 ਅਧਿਕਾਰੀਆਂ ਖਿਲਾਫ਼ ਵੀ ਪਾਬੰਦੀਆਂ ਲਾਈਆਂ...
Aug 06 2022 | Posted in : Top News | No Comment | read more...