Your Advertisement
ਦੇਸ਼ ਦੇ ਭਵਿੱਖ ਲਈ ਖੇਤੀ ਕਾਨੂੰਨਾਂ ਦਾ ਵਿਰੋਧ ਕਰਨਾ ਪਵੇਗਾ: ਰਾਹੁਲ ਗਾਂਧੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਫਿਰ ਖੇਤੀਬਾੜੀ ਨਾਲ ਜੁੜੇ ਕਾਨੂੰਨਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੇਸ਼ ਦੇ ਭਵਿੱਖ ਲਈ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਨਾ ਪਏਗਾ। ਉਨ੍ਹਾਂ ਕਿਸਾਨਾਂ ਨਾਲ ਡਿਜੀਟਲ ਗੱਲਬਾਤ ਦੌਰਾਨ ਇਹ ਵੀ ਦਾਅਵਾ ਕੀਤਾ ਕਿ ਨੋਟਬੰਦੀ ਅਤੇ ਜੀਐਸੱਟੀ ਦੀ ਤਰ੍ਹਾਂ ਇਨ੍ਹਾਂ ਕਾਨੂੰਨਾਂ ਦਾ ਉਦੇਸ਼ ਵੀ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਮਜ਼ੋਰ ਕਰਨਾ ਹੈ। ਇਸ ਡਿਜੀਟਲ ਸੰਵਾਦ ਵਿੱਚ ਪੰਜਾਬ, ਹਰਿਆਣਾ, ਮਹਾਰਾਸ਼ਟਰ, ਬਿਹਾਰ ਅਤੇ ਹੋਰ ਬਹੁਤ ਸਾਰੇ ਰਾਜਾਂ ਦੇ ਕਿਸਾਨਾਂ ਨੇ ਇਨ੍ਹਾਂ ਕਾਨੂੰਨਾਂ ਬਾਰੇ ਗੱਲ ਕੀਤੀ ਹੈ।

No Comment posted
Name*
Email(Will not be published)*
Website