Your Advertisement
ਅਮਰੀਕੀ ਕੰਪਨੀ ਨੇ ਆਪਣੇ ਉਤਪਾਦਾਂ ਦੀ ਵਿਕਰੀ ਦਾ ਲਾਇਸੈਂਸ ਲੈਣ ਲਈ ਭਾਰਤੀ ਅਧਿਕਾਰੀ ਨੂੰ ਰਿਸ਼ਵਤ ਦਿੱਤੀ

ਅਮਰੀਕਾ ਦੇ ਨਿਆਂ ਵਿਭਾਗ ਨੇ ਦੇਸ਼ ਦੀ ਕੰਪਨੀ ਵੱਲੋਂ ਭਾਰਤ ਦੇ ਅਧਿਕਾਰੀ ਨੂੰ ਕਥਿਤ ਤੌਰ 'ਤੇ ਭਾਰਤ ਵਿਚ ਆਪਣੇ ਪੀਣ ਵਾਲੇ ਪਦਾਰਥਾਂ ਦੇ ਮੰਡੀਕਰਨ ਅਤੇ ਵੇਚਣ ਲਈ ਲਾਇਸੈਂਸ ਲੈਣ ਲਈ 10 ਲੱਖ ਰੁਪਏ ਵਿਚ ਰਿਸ਼ਵਤ ਦੇਣ ਦੇ ਦੋਸ਼ ਵਿਚ ਜਾਂਚ ਸ਼ੁਰੂ ਕੀਤੀ। ਕੰਪਨੀ ਨੇ ਮੁਕੱਦਮਾ ਸ਼ੁਰੂ ਹੋਣ ਬਾਅਦ ਕੇਸ ਨੂੰ ਬੰਦ ਕਰਨ ਲਈ 1. 95 ਕਰੋੜ ਡਾਲਰ ਦੇਣ ਲਈ ਸਹਿਮਤੀ ਦਿੱਤੀ ਹੈ। ਸ਼ਿਕਾਗੋ ਸਥਿਤ ਕੰਪਨੀ ਨੇ 2006 ਵਿਚ ਭਾਰਤੀ ਕਾਰੋਬਾਰ ਐਕੁਇਰ ਕੀਤਾ ਸੀ। ਅਮਰੀਕੀ ਨਿਆਂ ਵਿਭਾਗ ਦਾ ਦੋਸ਼ ਹੈ ਕਿ ਬੀਮ ਇੰਡੀਆ ਨੇ ਆਪਣੇ ਕਾਰੋਬਾਰ ਨੂੰ ਕਾਇਮ ਰੱਖਣ ਲਈ ਸਾਲ 2012 ਦੀ ਤੀਜੀ ਤਿਮਾਹੀ ਵਿੱਚ ਰਿਸ਼ਵਤ ਦਿੱਤੀ ਅਤੇ ਗਲਤ ਭੁਗਤਾਨ ਕੀਤੇ। ਨਿਆਂ ਵਿਭਾਗ ਨੇ ਇਲਜ਼ਾਮ ਲਗਾਇਆ ਕਿ ਬੀਮ ਸਨਟੋਰੀ ਇੰਕ. (ਬੀਮ) ਨੇ ਭਾਰਤੀ ਸਰਕਾਰੀ ਅਧਿਕਾਰੀ ਨੂੰ ਉਸ ਦੇ ਕਈ ਉਤਪਾਦਾਂ ਨੂੰ ਭਾਰਤੀ ਬਾਜ਼ਾਰ ਵਿੱਚ ਵੇਚਣ ਲਈ ਲਾਇਸੈਂਸ ਲੈਣ ਲਈ ਰਿਸ਼ਵਤ ਦਿੱਤੀ। ਸਹਾਇਕ ਅਟਾਰਨੀ ਜਨਰਲ ਬ੍ਰਾਇਨ ਸੀ. ਰੈਬਿਟ ਨੇ ਕਿਹਾ ਕਿ ਬੀਮ ਅਤੇ ਇਸ ਦੀ ਭਾਰਤੀ ਸਹਾਇਕ ਕੰਪਨੀ ਨੇ ਨਾ ਸਿਰਫ ਭਾਰਤ ਸਰਕਾਰ ਦੇ ਅਧਿਕਾਰੀਆਂ ਨੂੰ ਰਿਸ਼ਵਤ ਦਿੱਤੀ, ਬਲਕਿ ਉਹ ਰਿਸ਼ਵਤਖੋਰੀ ਨੂੰ ਰੋਕਣ ਲਈ ਅੰਦਰੂਨੀ ਨਿਯੰਤਰਣ ਲਾਗੂ ਕਰਨ ਵਿੱਚ ਅਸਫਲ ਰਹੇ ਅਤੇ ਉਨ੍ਹਾਂ ਦੇ ਖਾਤਿਆਂ ਵਿੱਚ ਹੇਰਾਫੇਰੀ ਕੀਤੀ।

No Comment posted
Name*
Email(Will not be published)*
Website