Your Advertisement
ਕੈਪਟਨ ਨੇ ਝੂਠ ਬੋਲ ਕੇ ਕੇਂਦਰ ਦਾ ਪੱਖ ਪੂਰਿਆ: ਹਰਸਿਮਰਤ

ਅਕਾਲੀ ਦਲ ਵੱਲੋਂ ਅੱਜ ਬਠਿੰਡਾ, ਭੁੱਚੋ ਅਤੇ ਭੋਖੜਾ ਵਿੱਚ ਕੈਪਟਨ ਸਰਕਾਰ ਖ਼ਿਲਾਫ਼ ਕੀਤੇ ਗਏ ਰੋਸ ਮੁਜ਼ਾਹਰਿਆਂ ਵਿੱਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਦੀ ਚਾਰ ਸਾਲ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕੈਪਟਨ ਨੂੰ ‘ਝੂਠਾ’ ਮੁੱਖ ਮੰਤਰੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੈਪਟਨ ਨੇ ਖੇਤੀ ਅੰਦੋਲਨ ਬਾਰੇ ਲੋਕਾਂ ਨੂੰ ਝੂਠ ਬੋਲ ਕੇ ਕੇਂਦਰ ਸਰਕਾਰ ਦਾ ਪੱਖ ਪੂਰਿਆ। ਹਰਸਿਮਰਤ ਨੇ ਕਿਹਾ, ‘‘ਜਦੋਂ ਇਤਿਹਾਸ ਲਿਖਿਆ ਜਾਵੇਗਾ ਤਾਂ ਅੱਗ ਬੁਝਾਉਣ ਵਾਲਿਆਂ ਵਿੱਚ ਮੇਰਾ ਨਾਮ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ।’’ ‘ਆਪ’ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਆਪਣੀ ਮਾਂ ਨੂੰ ਸ਼ਰਾਬ ਨਾ ਪੀਣ ਦਾ ਝੂਠਾ ਵਾਅਦਾ ਕਰ ਕੇ ਮਮਤਾ ਨੂੰ ਠੇਸ ਪਹੁੰਚਾਈ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਜਗਸੀਰ ਸਿੰਘ ਕਲਿਆਣ, ਯੂਥ ਪ੍ਰਧਾਨ ਗੁਰਦੌਰ ਸਿੰਘ ਸੰਧੂ ਆਦਿ ਹਾਜ਼ਰ ਸਨ।

No Comment posted
Name*
Email(Will not be published)*
Website