Your Advertisement
ਕੈਪਟਨ ਅਮਰਿੰਦਰ ਵੱਲੋਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ

ਕਰੋਨਾਵਾਇਰਸ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੂੰ ਪੱਤਰ ਲਿਖ ਕੇ ਕਰੋਨਾਵਾਇਰਸ ਦੇ ਵਧ ਰਹੇ ਕੇਸਾਂ ਕਾਰਨ ਵਿਗੜ ਰਹੇ ਹਾਲਾਤ ਤੋਂ ਜਾਣੂ ਕਰਵਾਉਂਦਿਆਂ ਜ਼ੋਰ ਦੇ ਕੇ ਕਿਹਾ, ‘‘ਅਜਿਹੇ ਹਾਲਾਤ ਵਿੱਚ ਤੁਰੰਤ ਪ੍ਰਭਾਵ ਤੋਂ ਦਸਵੀਂ ਤੇ ਬਾਰ੍ਹਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਲੈਣਾ ਹੀ ਠੀਕ ਰਹੇਗਾ। ਕੇਂਦਰ ਸਰਕਾਰ ਤੇ ਰਾਜਾਂ ਨੂੰ ਹਾਲਾਤ ਸੁਖਾਵੇਂ ਹੋਣ ’ਤੇ ਹੀ ਪ੍ਰੀਖਿਆਵਾਂ ਲੈਣ ਦੀ ਯੋਜਨਾ ਬਣਾਉਣੀ ਚਾਹੀਦੀ ਹੈ।’’ ਉਨ੍ਹਾਂ ਕੇਂਦਰੀ ਸਿੱਖਿਆ ਮੰਤਰੀ ਨੂੰ ਤੁਰੰਤ ਇਸ ਮਾਮਲੇ ’ਚ ਦਖ਼ਲ ਦੇਣ ਦੀ ਮੰਗ ਕੀਤੀ।

No Comment posted
Name*
Email(Will not be published)*
Website