Your Advertisement
ਮੁਸਲਿਮ ਭਾਈਚਾਰੇ ਨੇ ਮਨਾਈ ਈਦ

ਇਤਿਹਾਸਕ ਜਾਮਾ ਮਸਜਿਦ ’ਚ ਅੱਜ ਮੁਸਲਿਮ ਭਾਈਚਾਰੇ ਨੇ ਸਮਾਜਿਕ ਦੂਰੀ ਰੱਖਦਿਆਂ ਨਾਇਬ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦੀ ਅਗਵਾਈ ਹੇਠ ਈਦ-ਉਲ-ਫ਼ਿਤਰ ਦੀ ਨਮਾਜ਼ ਅਦਾ ਕੀਤੀ। ਇਸ ਮੌਕੇ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਕਿਹਾ ਕਿ ਈਦ ਵਾਲੇ ਦਿਨ ਦੁਨੀਆਂ ਭਰ ਦੇ ਮੁਸਲਿਮ ਭਾਈਚਾਰੇ ਵੱਲੋਂ ਨਫ਼ਰਤ ਖ਼ਤਮ ਕਰਕੇ ਮੁਹੱਬਤਾਂ ਵੰਡੀਆਂ ਜਾਂਦੀਆਂ ਹਨ।

ਸ਼ਾਹੀ ਇਮਾਮ ਨੇ ਮਨੁੱਖਤਾ ਦੀ ਭਲਾਈ ਦੀ ਦੁਆ ਕਰਦਿਆਂ ਕਿਹਾ ਕਿ ਵਿਸ਼ਵ ਭਰ ਵਿੱਚ ਫੈਲੀ ਕਰੋਨਾ ਮਹਾਮਾਰੀ ਸਿਰਫ਼ ਇਨਸਾਨਾਂ ਦੀ ਜਾਨ ਹੀ ਨਹੀਂ ਲੈ ਰਹੀ ਸਗੋਂ ਰਿਸ਼ਤਿਆਂ ਅਤੇ ਦੋਸਤੀਆਂ ਦਾ ਵੀ ਕਤਲ ਕਰ ਰਹੀ ਹੈ। ਲੋਕ ਇੱਕ-ਦੂਜੇ ਦੀ ਮਦਦ ਕਰਨ ਤੋਂ ਅੱਖਾਂ ਫੇਰ ਰਹੇ ਹਨ, ਜੋ ਕਿ ਸ਼ਰਮ ਦੀ ਗੱਲ ਹੈ। ਕਰੋਨਾ ਦੌਰਾਨ ਕਾਲਾਬਾਜ਼ਾਰੀ ਕਰਨ ਵਾਲੇ ਦੇਸ਼ ਦੇ ਗ਼ੱਦਾਰ ਹਨ। ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਮੇਅਰ ਬਲਕਾਰ ਸਿੰਘ ਸੰਧੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ, ਕੌਂਸਲਰ ਮਮਤਾ ਆਸ਼ੂ, ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ, ਵਿਧਾਇਕ ਸੁਰਿੰਦਰ ਡਾਵਰ, ਰਾਕੇਸ਼ ਪਾਂਡੇ, ਸੰਜੈ ਤਲਵਾਰ, ਕੁਲਦੀਪ ਸਿੰਘ ਵੈਦ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ, ਸੀਨੀਅਰ ਕਾਂਗਰਸੀ ਆਗੂ ਪਰਮਿੰਦਰ ਮਹਿਤਾ ਤੇ ਕੌਂਸਲਰ ਰਾਕੇਸ਼ ਪਰਾਸ਼ਰ ਨੇ ਮੁਸਲਿਮ ਭਾਈਚਾਰੇ ਨੂੰ ਵਧਾਈ ਸੰਦੇਸ਼ ਭੇਜਿਆ।

No Comment posted
Name*
Email(Will not be published)*
Website