Your Advertisement
ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਭਾਵੇਂ ਮੁੱਖ ਮੰਤਰੀ ਚਿਹਰੇ ਤੋਂ ਬਿਨਾਂ ਹੀ ਜਾਣ ਦਾ ਫ਼ੈਸਲਾ ਲਿਆ ਗਿਆ ਹੈ ਪਰ ਰਾਹੁਲ ਗਾਂਧੀ ਦੇ ਸਾਥੀ ਵੱਲੋਂ ਟਵਿੱਟਰ ’ਤੇ ਕਰਵਾਈ ਗਈ ਵੋਟਿੰਗ ਕਾਰਨ ਸੂਬੇ ’ਚ ਨਵਾਂ ਵਿਵਾਦ ਪੈਦਾ ਹੋ ਸਕਦਾ ਹੈ। ਇਹ ਟਵਿੱਟਰ ਪੋਲ ਰਾਹੁਲ ਗਾਂਧੀ ਦੇ ਨਜ਼ਦੀਕੀ ਨਿਖਿਲ ਅਲਵਾ ਵੱਲੋਂ ਕਰਵਾਇਆ ਗਿਆ ਹੈ ਜਿਸ ਨੇ ਲੋਕਾਂ ਤੋਂ ਪੁੱਛਿਆ ਸੀ ਕਿ ਪੰਜਾਬ ’ਚ ਕਿਹੜਾ ਆਗੂ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਹੋਣਾ ਚਾਹੀਦਾ ਹੈ। ਕਰੀਬ 69 ਫ਼ੀਸਦ ਲੋਕਾਂ ਨੇ ਚਰਨਜੀਤ ਸਿੰਘ ਚੰਨੀ ਦੇ ਪੱਖ ’ਚ ਵੋਟ ਦਿੱਤੀ ਜਦਕਿ ਨਵਜੋਤ ਸਿੰਘ ਸਿੱਧੂ ਨੂੰ 12 ਅਤੇ ਸੁਨੀਲ ਜਾਖੜ ਨੂੰ 9 ਫ਼ੀਸਦ ਵੋਟਾਂ ਮਿਲੀਆਂ ਹਨ। ਦੋਵੇਂ ਆਗੂ ਵੋਟਿੰਗ ’ਚ ਮੌਜੂਦਾ ਮੁੱਖ ਮੰਤਰੀ ਚੰਨੀ ਤੋਂ ਕੋਹਾਂ ਪਿੱਛੇ ਹਨ। ਕੁੱਲ ਵੋਟਾਂ 1,283 ਪਈਆਂ ਸਨ। ਨਿਖਿਲ, ਰਾਹੁਲ ਦੇ ਸੋਸ਼ਲ ਮੀਡੀਆ ਨੂੰ ਦੇਖਦਾ ਹੈ ਅਤੇ ਉਹ ਮਾਰਗ੍ਰੇਟ ਅਲਵਾ ਦਾ ਪੁੱਤਰ ਹੈ। ਨਿਖਿਲ ਨੇ ਕਿਹਾ,‘‘ਲੋਕਾਂ ਤੋਂ ਸਿਆਸੀ ਫੀਡਬੈਕ ਲੈਣ ਲਈ ਇਹ ਚੰਗਾ ਪਲੈਟਫਾਰਮ ਹੈ ਅਤੇ ਇਸ ’ਚ ਕੋਈ ਹਰਜ਼ ਵੀ ਨਹੀਂ ਹੈ।’’ ਉਸ ਨੇ ਕਿਹਾ ਕਿ ਇਸ ’ਚ ਕੋਈ ਵੀ ਗੰਭੀਰਤਾ ਵਾਲੀ ਗੱਲ ਨਹੀਂ ਹੈ ਅਤੇ ਕੋਈ ਵਿਵਾਦ ਪੈਦਾ ਨਹੀਂ ਹੋਣਾ ਚਾਹੀਦਾ ਹੈ।ਉਂਜ ਕਾਂਗਰਸ ਪਾਰਟੀ ਵੱਲੋਂ ਪੰਜਾਬ ’ਚ ਕਿਸੇ ਵੀ ਆਗੂ ਨੂੰ ਮੁੱਖ ਮੰਤਰੀ ਚਿਹਰਾ ਐਲਾਨਣ ਤੋਂ ਗੁਰੇਜ਼ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਚੋਣਾਂ ਜਿੱਤਣ ਤੋਂ ਬਾਅਦ ਹੀ ਆਗੂ ਦਾ ਨਾਮ ਐਲਾਨਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਵਿਚਰ ਰਹੇ ਹਨ ਅਤੇ ਉਹ ਸਾਥੀਆਂ ਤੋਂ ਹਮਾਇਤ ਲੈਣ ਦੀ ਵੀ ਕੋਸ਼ਿਸ਼ ਕਰ ਰਹੇ ਹਨ। ਮੁੱਖ ਮੰਤਰੀ ਚੰਨੀ ਵੀ ਪਾਰਟੀ ਹਾਈਕਮਾਨ ਨੂੰ ਪ੍ਰਭਾਵਿਤ ਕਰਨ ਦੀਆਂ ਕੋਸ਼ਿਸ਼ਾਂ ’ਚ...
Jan 21 2022 | Posted in : Top News | No Comment | read more...
ਆਮ ਆਦਮੀ ਪਾਰਟੀ (ਆਪ) ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਐਲਾਨੇ ਭਗਵੰਤ ਮਾਨ ਧੂਰੀ ਤੋਂ ਪੰਜਾਬ ਵਿਧਾਨ ਸਭਾ ਦੀ ਚੋਣ ਲੜਨਗੇ। ਇਥੇ ਪਾਰਟੀ ਦੇ ਚੋਣ ਦਫ਼ਤਰ ਵਿੱਚ ਇਹ ਐਲਾਨ ਕਰਦਿਆਂ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਸੂਬੇ ਦੇ ਲੋਕ ਭਗਵੰਤ ਮਾਨ ਨੂੰ ਪੰਜਾਬ ਵਿੱਚ ਸੱਤਾ ਪਰਿਵਰਤਨ ਲਈ ਸ਼ਾਹ ਅਸਵਾਰ ਮੰਨਦੇ ਹਨ। ਉਨ੍ਹਾਂ ਕਿਹਾ ਕਿ ਮਾਨ ਲੋਕਾਂ ਦੇ ਦੁੱਖਾਂ ਤੇ ਖ਼ੁਸ਼ੀਆਂ ਦੇ ਭਾਈਵਾਲ ਹਨ। ਉਨ੍ਹਾਂ ਦੇ ਦਿਲ ਵਿੱਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਉਜਾੜੇ ਦਾ ਦਰਦ ਹੈ।ਮੁਹਾਲੀ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਰਾਘਵ ਚੱਢਾ।ਉਨ੍ਹਾਂ ਦਾਅਵਾ ਕੀਤਾ ਕਿ ਭਗਵੰਤ ਮਾਨ ਧੂਰੀ ਤੋਂ ਰਿਕਾਰਡ ਵੋਟਾਂ ਨਾਲ ਜਿੱਤ ਕੇ ਪੰਜਾਬ ਦੇ ਅਗਲੇ ਮੁੱਖ ਮੰਤਰੀ ਹੋਣਗੇ। ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਪੰਜਾਬ ਲਈ ‘ਇੱਕ ਤੇ ਇੱਕ ਗਿਆਰਾਂ’ ਭਾਵ ਜੇਤੂ ਸਿੱਧ ਹੋਵੇਗੀ, ਕਿਉਂਕਿ ਪੰਜਾਬ ਦੇ ਲੋਕ ਭਗਵੰਤ ਮਾਨ ਅਤੇ ਕੇਜਰੀਵਾਲ ਨੂੰ ਦਿਲੋਂ ਪਿਆਰ ਕਰਦੇ ਹਨ। ਰਾਘਵ ਚੱਢਾ ਨੇ ਕਿਹਾ ਕਿ ਭਗਵੰਤ ਮਾਨ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਹਨ, ਜੋ ਸੰਸਦ ਵਿੱਚ ਲੋਕਾਂ ਦੇ ਮੁੱਦੇ ਚੁੱਕਦੇ ਹਨ ਅਤੇ ਉਨ੍ਹਾਂ ਨੇ ਪੰਜਾਬ ਵਿੱਚ ਪਾਰਟੀ ਨੂੰ ਪਿੰਡ ਪੱਧਰ ’ਤੇ ਮਜ਼ਬੂਤ ਕੀਤਾ ਹੈ। ਸੰਗਰੂਰ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਦੋ ਵਾਰ 2014 ਅਤੇ 2019 ਵਿੱਚ ਸੰਸਦ ਮੈਂਬਰ ਚੁਣਿਆ ਅਤੇ ਲੋਕਾਂ ਦੀ ਇੱਛਾ ਸੀ ਕਿ ਮਾਨ ਇਸੇ ਇਲਾਕੇ ’ਚੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਰੂਪ ਵਿੱਚ ਚੋਣ ਲੜਨ। ਇਸ ਲਈ ਪਾਰਟੀ ਨੇ ਮਾਨ ਨੂੰ ਧੂਰੀ ਤੋਂ ਚੋਣ ਲੜਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਸਿਰਫ਼ ‘ਆਪ’ ਹੀ ਮੁੱਖ ਮੰਤਰੀ ਦੇ ਚਿਹਰੇ ਨਾਲ ਚੋਣ ਮੈਦਾਨ ਵਿੱਚ ਉਤਰ ਰਹੀ ਹੈ ਜਦੋਂਕਿ ਬਾਕੀ ਪਾਰਟੀਆਂ ਹਾਲੇ ਤੱਕ ਮੁੱਖ ਮੰਤਰੀ ਦਾ ਚਿਹਰਾ ਨਹੀਂ ਐਲਾਨ ਸਕੀਆਂ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸੋਨੀ ਦੀ ਚਿੜੀ ਕਹੇ ਜਾਣ ਵਾਲੇ ਪੰਜਾਬ ਨੂੰ ਸੱਤਾਧਾਰੀ ਪਾਰਟੀਆਂ ਨੇ ਬੌਧਿਕ, ਆਰਥਿਕ, ਭਾਈਚਾਰਕ ਸਾਂਝ ਅਤੇ ਨੈਤਿਕ ਪੱਖੋਂ ਬਰਬਾਦ ਕੀਤਾ ਹੈ। ਭ੍ਰਿਸ਼ਟਾਚਾਰ, ਮਾਫ਼ੀਆ ਰਾਜ, ਡਰੱਗ ਦਾ ਜਾਲ ਪੰਜਾਬ ਦੀ ਜਵਾਨੀ ਨੂੰ ਖੋਖਲਾ ਕਰ ਰਿਹਾ ਹੈ, ਜਿਸ ਲਈ ਅਕਾਲੀ ਦਲ,...
Jan 21 2022 | Posted in : Top News | No Comment | read more...
ਪੰਜਾਬ ਅਤੇ ਹਰਿਆਣਾ ’ਚ ਲੰਘੀ ਰਾਤ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਲੋਕਾਂ ਨੂੰ ਕੰਬਣੀ ਛੇੜ ਦਿੱਤੀ ਹੈ। ਭਾਵੇਂ ਦੋਵੇਂ ਸੁੂਬਿਆਂ ਦਾ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਗਿਆ ਹੈ ਪਰ ਸੀਤ ਲਹਿਰ ਨੇ ਲੋਕਾਂ ਨੂੰ ਘਰਾਂ ਵਿੱਚ ਬੈਠਣ ਲਈ ਮਜਬੂਰ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਤਿੰਨ ਦਿਨ ਪੰਜਾਬ ਅਤੇ ਹਰਿਆਣਾ ’ਚ ਤੇਜ਼ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ ਜਿਸ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੰਘੀ ਰਾਤ ਤੋਂ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਬਠਿੰਡਾ, ਫਰੀਦਕੋਟ, ਗੁਰਦਾਸਪੁਰ, ਨਵਾਂ ਸ਼ਹਿਰ, ਬਰਨਾਲਾ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਮੋਗਾ, ਮੁਕਤਸਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਰੁਕ-ਰੁਕ ਕੇ ਮੀਂਹ ਪੈਂਦਾ ਰਿਹਾ। ਕਈ ਥਾਵਾਂ ’ਤੇ ਅੱਜ ਦਿਨ ਵੇਲੇ ਵੀ ਮੀਂਹ ਪਿਆ। ਬਠਿੰਡਾ ਸ਼ਹਿਰ ਅੱਜ ਸੂਬੇ ’ਚ ਸਭ ਤੋਂ ਠੰਢਾ ਰਿਹਾ ਜਿੱਥੇ ਘੱਟ ਤੋਂ ਘੱਟ ਤਾਪਮਾਨ 8.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਅੰਮ੍ਰਿਤਸਰ ’ਚ ਘੱਟ ਤੋਂ ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ, ਲੁਧਿਆਣਾ ’ਚ 10.7, ਪਟਿਆਲਾ ’ਚ 9.4, ਪਠਾਨਕੋਟ ’ਚ 9.6, ਫਰੀਦਕੋਟ ’ਚ 10 ਅਤੇ ਮੋਗਾ ’ਚ 9.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਹਰਿਆਣਾ ’ਚ ਵੀ ਮੀਂਹ ਨੇ ਲੋਕਾਂ ਦੀਆਂ ਮੁਸੀਬਤਾਂ ਵਧਾਈਆਂ ਹਨ।ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ ’ਚ ਘੱਟੋ ਘੱਟ ਤਾਪਮਾਨ ਭਾਵੇਂ ਥੋੜ੍ਹਾ ਡਿੱਗਿਆ ਹੈ ਪਰ ਸੈਰ ਸਪਾਟੇ ਵਾਲੀਆਂ ਥਾਵਾਂ ਗੁਲਮਰਗ ਅਤੇ ਪਹਿਲਗਾਮ ’ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਮੌਸਮ ਵਿਭਾਗ ਨੇ ਕਿਹਾ ਕਿ ਜੰਮੂ ਕਸ਼ਮੀਰ ’ਚ ਬੱਦਲਵਾਈ ਰਹੇਗੀ ਅਤੇ 22 ਤੇ 23 ਜਨਵਰੀ ਨੂੰ ਹਲਕਾ ਮੀਂਹ ਅਤੇ ਬਰਫ਼ ਪੈਣ ਦੀ ਸੰਭਾਵਨਾ ਹੈ। ਗਰਮੀਆਂ ਦੀ ਰਾਜਧਾਨੀ ਸ੍ਰੀਨਗਰ ’ਚ ਘੱਟੋ ਘੱਟ ਤਾਪਮਾਨ 2.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗੁਲਮਰਗ ’ਚ ਤਾਪਮਾਨ ਮਨਫ਼ੀ 5 ਡਿਗਰੀ ਜਦਕਿ ਪਹਿਲਗਾਮ ’ਚ ਮਨਫ਼ੀ 0.6 ਡਿਗਰੀ ਸੈਲਸੀਅਸ...
Jan 21 2022 | Posted in : Top News | No Comment | read more...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਨਾਜਾਇਜ਼ ਖਣਨ ਕੇਸਾਂ ਦੇ ਹਵਾਲੇ ਨਾਲ ਪੰਜਾਬ ’ਚ ਕੀਤੀ ਛਾਪੇਮਾਰੀ ਨੂੰ ਅਗਾਮੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਨ ਤੋਂ ਰੋਕਣ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਾਜ਼ਿਸ਼ ਵਿੱਚ ਫਸਾਉਣ ਲਈ ਈਡੀ ਨੇ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ’ਤੇ ਤਸ਼ੱਦਦ ਕੀਤਾ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਕਰੀਬੀ ਉੱਤੇ ‘ਮੇਰਾ’ ਨਾਮ ਲੈਣ ਲਈ ਦਬਾਓ ਪਾਇਆ ਗਿਆ। ਉਨ੍ਹਾਂ ਕਿਹਾ ਕਿ ‘ਸਾਨੂੰ’ ਚੋਣਾਂ ਲੜਨ ਤੋਂ ਰੋਕਣ ਲਈ ਹੀ ਇਹ ਛਾਪੇ ਮਾਰੇ ਗਏ ਹਨ ਤੇ ਇਸ ਸਾਜ਼ਿਸ਼ ਪਿੱਛੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪੱਛਮੀ ਬੰਗਾਲ ਦੀ ਤਰਜ਼ ’ਤੇ ਅਗਾਮੀ ਅਸੈਂਬਲੀ ਚੋਣਾਂ ਵਿੱਚ ਭਾਜਪਾ ਨੂੰ ਸਬਕ ਸਿਖਾਉਣਗੇ।ਮੁੱਖ ਮੰਤਰੀ ਨੇ ਇੱਥੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਪੰਜਾਬ ਪੁਲੀਸ ਵੱਲੋਂ 7 ਮਾਰਚ, 2018 ਨੂੰ ਗ਼ੈਰਕਾਨੂੰਨੀ ਖਣਨ ਬਾਰੇ ਦਰਜ ਕੀਤੀ ਐੱਫਆਈਆਰ ਵੀ ਦਿਖਾਈ। ਉਨ੍ਹਾਂ ਕਿਹਾ ਕਿ ਇਸ ਕੇਸ ਵਿਚ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਦਾ ਨਾਮ ਨਹੀਂ ਸੀ। ਤਿੰਨ ਸਾਲਾਂ ਮਗਰੋਂ ਹੁਣ ਜਾਣਬੁੱਝ ਕੇ ਉਨ੍ਹਾਂ ਦੇ ਕਰੀਬੀ ਦਾ ਨਾਮ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਚੰਨੀ ਨੇ ਕਿਹਾ ਕਿ ਉਹ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਲੈ ਕੇ ਡਟ ਕੇ ਕਿਸਾਨਾਂ ਦੀ ਹਮਾਇਤ ਵਿਚ ਖੜ੍ਹੇ ਅਤੇ ਪ੍ਰਧਾਨ ਮੰਤਰੀ ਫ਼ਿਰੋਜ਼ਪੁਰ ਫੇਰੀ ਦੇ ਮਾਮਲੇ ’ਚ ਉਨ੍ਹਾਂ ਨੇ ਪੰਜਾਬੀਆਂ ਦੇ ਹੱਕ ਵਿਚ ਡਟ ਕੇ ਸਟੈਂਡ ਲਿਆ। ਇਸ ਕਰ ਕੇ ਹੁਣ ਬਦਲਾਖੋਰੀ ਤਹਿਤ ਛਾਪਿਆਂ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਾਜ਼ਿਸ਼ ਤਹਿਤ ਉਨ੍ਹਾਂ ਅਤੇ ਸਾਥੀ ਵਜ਼ੀਰਾਂ ’ਤੇ ਦਬਾਓ ਬਣਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਈਡੀ ਨੇ ਤਿੰਨ ਸਾਲ ਪਹਿਲਾਂ ਇਸ ਮਾਮਲੇ ’ਚ ਕਾਰਵਾਈ ਕਿਉਂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜਿਵੇਂ ਹੀ ਕਾਂਗਰਸ ਪਾਰਟੀ ਨੇ ਸੋਨੂੰ ਸੂਦ ਵਾਲਾ ਵੀਡੀਓ ਟਵੀਟ ਕੀਤਾ ਤਾਂ ਉਦੋਂ ਹੀ ਈਡੀ ਪਹੁੰਚ ਗਈ।ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਪੰਜਾਬ ਵਿੱਚ ‘ਆਪ’ ਨੂੰ ਜਿਤਾਉਣ ਲਈ ਇਹ ਕਦਮ ਉਠਾਇਆ...
Jan 20 2022 | Posted in : Top News | No Comment | read more...
ਕਾਂਗਰਸ ਪਾਰਟੀ ਨੇ ਅੱਜ ਪੰਜਾਬ ਚੋਣਾਂ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ‘ਤੇ ਹੱਲਾ ਬੋਲਦਿਆਂ ਕਿਹਾ ਕਿ ਭਾਜਪਾ ਸਰਕਾਰ ਨੇ ਆਮਦਨ ਦੁੱਗਣੀ ਕਰਨ ਦੀ ਥਾਂ ਕਿਸਾਨਾਂ ਦਾ ਦਰਦ ਸੌ ਗੁਣਾ ਵਧਾ ਦਿੱਤਾ ਹੈ| ਭਾਜਪਾ ਨੇ ਕਿਸਾਨਾਂ ਨਾਲ ਵਾਅਦਾਖਿਲਾਫੀ ਕੀਤੀ ਹੈ ਜਿਸ ਕਰਕੇ ਅੰਨਦਾਤਾ ਉਸ ਨੂੰ ਕਦੇ ਮੁਆਫ ਨਹੀਂ ਕਰੇਗਾ| ਕਾਂਗਰਸ ਨੇ ਇੱਥੇ ਭਾਜਪਾ ਦੇ ਕਿਸਾਨ ਵਿਰੋਧੀ ਏਜੰਡੇ ਦਾ ਖੁਲਾਸਾ ਕਰਨ ਲਈ ਕਿਸਾਨਾਂ ਦੇ ਮੁੱਦਿਆਂ ਅਤੇ ਚੁਣੌਤੀਆਂ ਨੂੰ ਬਿਆਨ ਕਰਦਾ ਇੱਕ ਕਿਤਾਬਚਾ ਵੀ ਜਾਰੀ ਕੀਤਾ|ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਰਦ ਹੀ ਦਿੱਤੇ ਹਨ| ਕਾਂਗਰਸ ਦੇ ਬੁਲਾਰੇ ਸੁਰਜੇਵਾਲਾ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਸਾਂਝੇ ਤੌਰ ‘ਤੇ ਪ੍ਰੈਸ ਮਿਲਣੀ ਦੌਰਾਨ ਕਿਹਾ ਕਿ ਭਾਜਪਾ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿਚ ਫੇਲ੍ਹ ਰਹੀ ਹੈ, ਉਲਟਾ ਕਿਸਾਨਾਂ ਦੀਆਂ ਖੇਤੀ ਲਾਗਤਾਂ ‘ਤੇ ਵਾਧੂ ਟੈਕਸਾਂ ਦਾ ਭਾਰ ਪਾ ਦਿੱਤਾ ਹੈ|ਸੁਰਜੇਵਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੀ ਸਾਲ 2022 ਤੱਕ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਸਰਕਾਰ ਕਿਸਾਨਾਂ ਵਿਰੁੱਧ ਤਿੰਨ ਖੇਤੀ ਕਾਨੂੰਨ ਲੈ ਆਈ| ਸੁਰਜੇਵਾਲਾ ਨੇ ਕਿਹਾ ਕਿ ਮੁੱਠੀ ਭਰ ਕਾਰਪੋਰੇਟਾਂ ਦੀ ਮਦਦ ਲਈ ਕਿਸਾਨ ਸੰਘਰਸ਼ ਦੌਰਾਨ 700 ਕਿਸਾਨਾਂ ਨੂੰ ਜਾਨ ਗੁਆਉਣੀ ਪਈ| ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ 50.2 ਫੀਸਦੀ ਕਿਸਾਨ ਕਰਜ਼ੇ ਵਿਚ ਡੁੱਬੇ ਹੋਏ ਹਨ ਅਤੇ ਪ੍ਰਤੀ ਪਰਿਵਾਰ ਔਸਤਨ ਕਰਜ਼ਾ 74,121 ਰੁਪਏ ਹੈ| ਪੇਂਡੂ ਕਿਸਾਨ ਖੇਤੀ ਛੱਡ ਕੇ ਮਜ਼ਦੂਰੀ ਕਰਨ ਲੱਗੇ ਹਨ| ਉਨ੍ਹਾਂ ਸਰਕਾਰੀ ਰਿਪੋਰਟ ਦੇ ਹਵਾਲੇ ਨਾਲ ਕਿਹਾ ਕਿ ਸਰਕਾਰ ਨੇ ਕਣਕ ਅਤੇ ਝੋਨੇ ਨੂੰ ਛੱਡ ਕੇ ਕੋਈ ਵੀ ਫਸਲ ਘੱਟੋ ਘੱਟ ਸਮਰਥਨ ਮੁੱਲ ’ਤੇ 6 ਫੀਸਦੀ ਤੋਂ ਵੱਧ ਨਹੀਂ ਖਰੀਦੀ|ਸੁਰਜੇਵਾਲਾ ਨੇ ਕਿਹਾ ਕਿ ਕਿਸਾਨਾਂ ਨੂੰ ਐਮ.ਐਸ.ਪੀ ਸਵਾਮੀਨਾਥਨ ਰਿਪੋਰਟ ਅਨੁਸਾਰ ਨਹੀਂ ਦਿੱਤੀ ਜਾ ਰਹੀ| ਕਣਕ ਤੇ ਝੋਨੇ ’ਤੇ ਸੂਬਾ ਸਰਕਾਰ ਵੱਲੋਂ ਦਿੱਤਾ ਜਾਂਦਾ 150 ਰੁਪਏ ਬੋਨਸ ਵੀ ਬੰਦ ਕਰਵਾ ਦਿੱਤਾ ਹੈ| ਉਨ੍ਹਾਂ ਦੱਸਿਆ ਕਿ ਮੋਦੀ ਸਰਕਾਰ ਨੇ ਕਿਸਾਨ ਸਨਮਾਨ ਨਿਧੀ ਵਿਚ 6000 ਰੁਪਏ ਦਿੱਤੇ ਪ੍ਰੰਤੂ ਲਾਗਤਾਂ ਵਧਾ ਕੇ 25 ਹਜ਼ਾਰ ਰੁਪਏ ਲੁੱਟ ਲਏ| ਡੀਜ਼ਲ ‘ਤੇ ਐਕਸਾਈਜ਼ ਡਿਊਟੀ 2014...
Jan 20 2022 | Posted in : Top News | No Comment | read more...