ਘਨੌਲੀ: ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ

ਘਨੌਲੀ: ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ

ਘਨੌਲੀ: ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ
ਘਨੌਲੀ,-ਅੱਜ ਇੱਥੇ ਕੌਮੀ ਮਾਰਗ ’ਤੇ ਪਿੰਡ ਇੰਦਰਪੁਰਾ ਨੇੜੇ ਹਾਦਸੇ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ ’ਤੇ ਮੌਤ ਹੋ ਗਈ। ਪੁਲੀਸ ਚੌਕੀ ਘਨੌਲੀ ਦੇ ਇੰਚਾਰਜ ਕਮਲ ਕਿਸ਼ੋਰ ਅਤੇ ਮੁਣਸ਼ੀ ਰਾਜ ਕੁਮਾਰ ਨੇ ਦੱਸਿਆ ਕਿ ਗੁਰਬਖਸ਼ ਸਿੰਘ ਪੁੱਤਰ ਬਚਨ ਸਿੰਘ ਵਾਸੀ ਘਨੌਲਾ ਆਪਣੀ ਪਤਨੀ ਭੁਪਿੰਦਰ ਕੌਰ ਨਾਲ ਮੋਟਰਸਾਈਕਲ ’ਤੇ ਭਰਤਗੜ੍ਹ ਜਾ ਰਿਹਾ ਸੀ, ਜਦੋਂ ਉਹ ਕੌਮੀ ਮਾਰਗ ’ਤੇ ਪਿੰਡ ਇੰਦਰਪੁਰਾ ਲਈ ਬਣੇ ਕੱਟ ਦੇ ਨੇੜੇ ਪੁੱਜੇ ਤਾਂ ਪਿੱਛਿਉਂ ਆ ਰਹੀ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਸੜਕ ’ਤੇ ਦੂਰ ਸਿਰ ਭਾਰ ਜਾ ਡਿੱਗੇ ਤੇ ਦੋਵਾਂ ਦੇ ਸਿਰਾਂ ਵਿੱਚ ਸੱਟਾਂ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਸੜਕ ਸੁਰੱਖਿਆ ਫੋਰਸ ਦੀ ਟੀਮ ਨੰਬਰ 53204 ਦੇ ਜਵਾਨਾਂ ਨੇ ਇੰਚਾਰਜ ਭੁਪਿੰਦਰ ਸਿੰਘ ਦੀ ਅਗਵਾਈ ਵਿੱਚ ਮੌਕੇ ’ਤੇ ਪੁੱਜ ਦੇਹਾਂ ਨੂੰ ਹਸਪਤਾਲ ਲਿਜਾਣ ਲਈ ਪੁਲੀਸ ਚੌਕੀ ਘਨੌਲੀ ਦੇ ਜਵਾਨਾਂ ਦੀ ਮਦਦ ਕੀਤੀ ਅਤੇ ਘਟਨਾ ਸਥਾਨ ਤੋਂ ਹਾਦਸਾਗ੍ਰਸਤ ਵਾਹਨਾਂ ਨੂੰ ਪਾਸੇ ਕਰਕੇ ਆਵਾਜਾਈ ਨੂੰ ਸੁਚਾਰੂ ਰੂਪ ਵਿੱਚ ਚਾਲੂ ਕਰਵਾਇਆ। ਪੁਲੀਸ ਵੱਲੋਂ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।