ਅੰਮ੍ਰਿਤਸਰ,- ਸ਼੍ਰੋਮਣੀ ਅਕਾਲੀ ਦਲ ਵਿਚਾਲੇ ਪੈਦਾ ਹੋਇਆ ਸੰਕਟ ਅੱਜ ਉਸ ਵੇਲੇ ਹੋਰ ਡੂੰਘਾ ਹੋ ਗਿਆ ਜਦੋਂ ਨਾਰਾਜ਼ ਅਕਾਲੀ ਆਗੂਆਂ ਦੇ ਧੜੇ ਨੇ ਅੱਜ ਇੱਥੇ ਅਕਾਲ ਤਖਤ ਪਹੁੰਚ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਖਿਮਾ ਯਾਚਨਾ ਪੱਤਰ ਸੌਂਪਿਆ ਤੇ ਅਕਾਲੀ ਸਰਕਾਰ ਵੇਲੇ ਹੋਈਆਂ ਵੱਡੀਆਂ ਗਲਤੀਆਂ ਤੇ ਭੁੱਲਾਂ ਦਾ ਇੰਕਸ਼ਾਫ ਕੀਤਾ। ਉਨ੍ਹਾਂ ਨੇ ਦੀ ਖਿਮਾ ਲਈ ਅਰਦਾਸ ਵੀ ਕੀਤੀ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਪੱਧਰ ’ਤੇ ਹੀ ਅਕਾਲ ਤਖਤ ਵਿਖੇ ਅਰਦਾਸ ਕਰ ਕੇ ਭੁੱਲਾਂ ਦੀ ਖਿਮਾ ਯਾਚਨਾ ਕੀਤੀ ਜਾ ਚੁੱਕੀ ਹੈ ਪਰ ਉਸ ਵੇਲੇ ਕਿਹੜੀਆਂ-ਕਿਹੜੀਆਂ ਭੁੱਲਾਂ ਤੇ ਗਲਤੀਆਂ ਹੋਈਆਂ ਹਨ, ਉਨ੍ਹਾਂ ਬਾਰੇ ਕਦੇ ਖੁਲਾਸਾ ਨਹੀਂ ਕੀਤਾ ਗਿਆ ਸੀ ਪਰ ਅੱਜ ਬਾਗ਼ੀ ਧੜੇ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਅੱਜ ਜਥੇਦਾਰ ਨੂੰ ਪੱਤਰ ਸੌਂਪਣ ਵਾਲਿਆਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਭਾਈ ਮਨਜੀਤ ਸਿੰਘ, ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਗੁਰਪ੍ਰਤਾਪ ਸਿੰਘ ਵਡਾਲਾ, ਸਰਵਣ ਸਿੰਘ ਫਿਲੌਰ, ਚਰਨਜੀਤ ਸਿੰਘ ਬਰਾੜ, ਸੁਖਵੰਤ ਸਿੰਘ, ਤਜਿੰਦਰ ਪਾਲ ਸਿੰਘ, ਬੀਬੀ ਪਰਮਜੀਤ ਕੌਰ ਲਾਂਡਰਾਂ, ਰਣਧੀਰ ਸਿੰਘ ਰੱਖੜਾ, ਕਰਨੈਲ ਸਿੰਘ ਪੰਜੋਲੀ ਤੇ ਹੋਰ ਸ਼ਾਮਲ ਸਨ।

.jpg)
.jpg)
.jpg)
.jpg)



















.jpg)






























.jpg)


























.jpg)

.jpg)



















