ਚੰਡੀਗੜ੍ਹ (ਪੰਜਾਬੀ ਰਾਈਟਰ)- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿਚਾਲੇ ਸ਼ਨਿੱਚਰਵਾਰ ਨੂੰ ਗਠਜੋੜ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਇਸ ਨਵੇਂ ਬਣੇ ਗਠਜੋੜ ਦੀ ਤਾਲਮੇਲ ਕਮੇਟੀ ਦਾ ਮੁਖੀ (ਕਨਵੀਨਰ) ਬਣਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਇਆ ਇੱਕ ਧੜਾ ਹੈ। ਉੱਥੇ ਹੀ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਕਾਨੂੰਨ (ਐੱਨ ਐੱਸ ਏ) ਤਹਿਤ ਬੰਦ ਹੈ। ਦੋਵੇਂ ਧੜੇ ਲੰਮੇ ਸਮੇਂ ਤੋਂ ਸਲਾਹ-ਮਸ਼ਵਰਾ ਕਰ ਰਹੇ ਸਨ ਅਤੇ ਗਠਜੋੜ ਨੂੰ ਅੰਤਿਮ ਰੂਪ ਦੇਣ ਲਈ ਸ਼ਨਿੱਚਰਵਾਰ ਸ਼ਾਮ ਨੂੰ ਇਕੱਠੇ ਹੋਏ। ਉੱਥੇ ਹੀ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਵਿਧਾਇਕ ਇਯਾਲੀ ਨੇ ਕਿਹਾ, "ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀਆਂ ਤਾਲਮੇਲ ਕਮੇਟੀਆਂ ਦੀ ਪਹਿਲੀ ਮੀਟਿੰਗ ਹੋਈ ਅਤੇ 'ਪੰਥਕ ਏਕਤਾ ਤਾਲਮੇਲ ਕਮੇਟੀ' ਬਣਾ ਕੇ ਗਠਜੋੜ ਦਾ ਐਲਾਨ ਕੀਤਾ ਗਿਆ।" ਉਨ੍ਹਾਂ ਅੱਗੇ ਕਿਹਾ, "ਮੈਨੂੰ ਸਰਬਸੰਮਤੀ ਨਾਲ ਇਸ ਕਮੇਟੀ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਅਸੀਂ ਸਿੱਖ ਪੰਥ, ਪੰਜਾਬ ਅਤੇ ਪੰਜਾਬੀ ਪਛਾਣ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਾਂਗੇ।" ਬਾਅਦ ਵਿੱਚ ਇੱਕ ਸਾਂਝੇ ਬਿਆਨ ਵਿੱਚ, ਦੋਵਾਂ ਧਿਰਾਂ ਨੇ ਕਿਸਾਨ ਜਥੇਬੰਦੀਆਂ, ਮੁਲਾਜ਼ਮ ਯੂਨੀਅਨਾਂ ਅਤੇ ਸਮਾਜਿਕ-ਧਾਰਮਿਕ ਸੰਸਥਾਵਾਂ ਤੋਂ ਸਹਿਯੋਗ ਦੀ ਮੰਗ ਕੀਤੀ। ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦੇ ਪਿਛਲੇ ਕੁਝ ਸਮੇਂ ਤੋਂ ਪਾਰਟੀ ਲੀਡਰਸ਼ਿਪ ਨਾਲ ਸਬੰਧ ਠੀਕ ਨਹੀਂ ਚੱਲ ਰਹੇ ਹਨ। ਉਹ ਪੰਜ ਸਿੱਖ ਸਾਹਿਬਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪੁਨਰਗਠਨ ਦੀ ਅਗਵਾਈ ਕਰਨ ਲਈ ਬਣਾਈ ਗਈ ਕਮੇਟੀ ਦਾ ਹਿੱਸਾ ਵੀ ਸਨ। ਇਸ ਕਮੇਟੀ ਨੂੰ ਪਾਰਟੀ ਨੇ ਰੱਦ ਕਰ ਦਿੱਤਾ ਸੀ ਅਤੇ ਬਾਅਦ ਵਿੱਚ ਆਪਣੀ ਮੈਂਬਰਸ਼ਿਪ ਮੁਹਿੰਮ ਚਲਾਈ ਤੇ ਨਤੀਜੇ ਵਜੋਂ ਸੁਖਬੀਰ ਬਾਦਲ ਨੂੰ ਮੁੜ ਤੋਂ ਪਾਰਟੀ ਪ੍ਰਧਾਨ ਨਿਯੁਕਤ ਕੀਤਾ।
.jpg)
.jpg)
.jpg)
.jpg)




















.jpg)































.jpg)

























.jpg)

.jpg)



















