ਅੰਮ੍ਰਿਤਸਰ (ਟਨਸ): ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਅੱਜ ਮੁਲਾਕਾਤ ਕਰਨ ਗਏ ਸ਼੍ਰੋਮਣੀ ਅਕਾਲੀ ਦਲ ਦੇ ਦੋ ਮੈਂਬਰੀ ਵਫਦ ਨੂੰ ਜੇਲ੍ਹ ਦੇ ਬਾਹਰੋਂ ਮੋੜ ਦੇਣ ਦੀ ਘਟਨਾ ਨੂੰ ਅਣਮਨੁੱਖੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਭਾਈ ਰਾਜੋਆਣਾ ਪਿਛਲੇ 17 ਸਾਲਾਂ ਤੋਂ ਅੱਠ ਫੁੱਟ ਦੀ ਫਾਂਸੀ ਵਾਲੀ ਚੱਕੀ ਵਿਚ ਨਜ਼ਰਬੰਦ ਹੈ। ਉਸ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਸ੍ਰੀ ਅਕਾਲ ਤਖਤ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵਲੋਂ ਰਾਸ਼ਟਰਪਤੀ ਕੋਲ ਦਾਇਰ ਕੀਤੀ ਗਈ ਪਟੀਸ਼ਨ ਨੂੰ ਲਗਪਗ 11 ਸਾਲ ਬੀਤਣ ’ਤੇ ਵੀ ਕੋਈ ਫੈਸਲਾ ਨਹੀਂ ਲਿਆ ਗਿਆ ਜੋ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਨੂੰ ਉਸ ਦੀ ਪੈਂਡਿੰਗ ਪਟੀਸ਼ਨ ਦੇ ਨਿਪਟਾਰੇ ਸਬੰਧੀ ਜ਼ਰੂਰੀ ਪੈਰਵਾਈ ਲਈ ਆਦੇਸ਼ ਦਿੱਤੇ ਗਏ ਸਨ। ਇਸੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਦੋ ਮੈਂਬਰੀ ਵਫਦ ਉਸ ਨਾਲ ਮੁਲਾਕਾਤ ਕਰਨ ਗਿਆ ਸੀ। ਇਹ ਵਫਦ ਉਸ ਨੂੰ ਭੁੱਖ ਹੜਤਾਲ ਨਾ ਰੱਖਣ ਸਬੰਧੀ ਅਪੀਲ ਕਰਨ ਗਿਆ ਸੀ ਪਰ ਜੇਲ੍ਹ ਪ੍ਰਸ਼ਾਸਨ ਵੱਲੋਂ ਸਹਿਯੋਗ ਦੇਣ ਦੀ ਬਜਾਏ ਵਫਦ ਨੂੰ ਮੁਲਾਕਾਤ ਕਰਨ ਤੋਂ ਰੋਕ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਤਲਖੀ ਵਾਲਾ ਮਾਹੌਲ ਪੈਦਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
.jpg)
.jpg)
.jpg)

.jpg)



















.jpg)































.jpg)

























.jpg)
.jpg)




















