ਮੁੱਖ ਸਕੱਤਰ ਕੇਏਪੀ ਸਿਨਹਾ ਦਰਬਾਰ ਸਾਹਿਬ ਨਤਮਸਤਕ

ਮੁੱਖ ਸਕੱਤਰ ਕੇਏਪੀ ਸਿਨਹਾ ਦਰਬਾਰ ਸਾਹਿਬ ਨਤਮਸਤਕ

ਅੰਮ੍ਰਿਤਸਰ,(ਪੰਜਾਬੀ ਰਾਈਟਰ)- ਪੰਜਾਬ ਦੇ ਨਵ ਨਿਯੁਕਤ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਵਿਖੇ ਅਕੀਦਤ ਭੇਟ ਕਰਨ ਮਗਰੋਂ ਮੁੱਖ ਸਕੱਤਰ ਸਿਨਹਾ ਨੇ ਪਵਿੱਤਰ ਅਸਥਾਨ ਦੁਆਲੇ ਪਰਿਕਰਮਾ ਕੀਤੀ ਅਤੇ ਕੀਰਤਨ ਸਰਵਣ ਕੀਤਾ।

ਇਸ ਉਪਰੰਤ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਦਫ਼ਤਰ ਵਿਖੇ ਸਨਮਾਨਿਆ ਗਿਆ। ਇਸੇ ਤਰ੍ਹਾਂ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੰਦਿਰ ਕਮੇਟੀ ਨੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਦੌਰਾਨ ਮੁੱਖ ਸਕੱਤਰ ਸਿਨਹਾ ਨੇ ਕਿਹਾ ਕਿ ਨਵੇਂ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਉਹ ਸ਼ੁਕਰਾਨੇ ਵਜੋਂ ਅਤੇ ਸੂਬਾ ਵਾਸੀਆਂ ਦੀ ਸੇਵਾ ਕਰਨ ਲਈ ਗੁਰੂ ਘਰ ਤੋਂ ਆਸ਼ੀਰਵਾਦ ਲੈਣ ਆਏ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪ੍ਰਮਾਤਮਾ ਤੋਂ ਆਸ਼ੀਰਵਾਦ ਲਿਆ ਹੈ ਕਿ ਉਹ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐੱਸਡੀਐੱਮ ਮਨਕੰਵਲ ਸਿੰਘ ਚਹਿਲ ਤੇ ਡੀਸੀਪੀ ਹਰਪ੍ਰੀਤ ਸਿੰਘ ਮੰਡੇਰ ਹਾਜ਼ਰ ਸਨ।