ਸ੍ਰੀਨਗਰ-ਅਨੰਤਨਾਗ ਮੁਕਾਬਲੇ ’ਚ ਸ਼ਾਮਲ ਅਤਿਵਾਦੀਆਂ ਨੂੰ ਮਾਰ-ਮੁਕਾਉਣ ਲਈ ਅੱਜ ਦੂਜੇ ਦਿਨ ਵੀ ਸੁਰੱਖਿਆ ਬਲਾਂ ਦੀ ਮੁਹਿੰਮ ਜਾਰੀ ਰਹੀ ਤੇ ਪੁਲੀਸ ਨੇ ਦਾਅਵਾ ਕੀਤਾ ਕਿ ਸੁਰੱਖਿਆ ਬਲਾਂ ਨੇ ਅਨੰਤਨਾਗ ਦੇ ਉੱਚੇ ਇਲਾਕੇ ਵਿੱਚ ਲਸ਼ਕਰ-ਏ-ਤਇਬਾ ਦੇ ਦੋ ਅਤਿਵਾਦੀਆਂ ਨੂੰ ਘੇਰ ਲਿਆ ਹੈ। ਕੋਕਰਨਾਗ ਦੇ ਗਡੋਲਾ ਇਲਾਕੇ ’ਚ ਮੁਕਾਬਲੇ ਵਾਲੀ ਥਾਂ ਨੇੜੇ ਤਾਇਨਾਤ ਸੁਰੱਖਿਆ ਕਰਮੀ। - ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਵੱਲੋਂ ਅਤਿਵਾਦੀਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੇ ਜਾਣ ਮਗਰੋਂ ਕੋਕਰਨਾਗ ਦੇ ਗਡੋਲੇ ਇਲਾਕੇ ਵਿਚਲੇ ਜੰਗਲਾਂ ’ਚੋਂ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣਾਈਆਂ ਦਿੱਤੀਆਂ ਹਨ। ਸੁਰੱਖਿਆ ਬਲਾਂ ਦਾ ਮੰਨਣਾ ਹੈ ਕਿ ਇਹ ਦੋਵੇਂ ਅਤਿਵਾਦੀ ਪਹਾੜ ਵਿਚਲੀ ਇੱਕ ਕੁਦਰਤੀ ਗੁਫਾ ’ਚ ਲੁਕੇ ਹੋਏ ਹਨ। ਉਨ੍ਹਾਂ ਦੱਸਿਆ ਕਿ ਗਡੋਲੇ ਦੇ ਜੰਗਲਾਂ ’ਤੇ ਹੈਲੀਕਾਪਟਰ ਉਡਦੇ ਦਿਖਾਈ ਦਿੱਤੇ ਹਨ ਤੇ ਸੁਰੱਖਿਆ ਬਲਾਂ ਨੇ ਇਲਾਕੇ ਦੀ ਸਖ਼ਤ ਘੇਰਾਬੰਦੀ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਸਾਰਾ ਦਿਨ ਇੱਥੇ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣਦੀਆਂ ਰਹੀਆਂ ਪਰ ਕਿਸੇ ਹੋਰ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਸ ਤੋਂ ਪਹਿਲਾਂ ਦਿਨੇ ਜੰਮੂ ਕਸ਼ਮੀਰ ਪੁਲੀਸ ਨੇ ਦੱਸਿਆ ਸੀ ਕਿ ਉਨ੍ਹਾਂ ਅਨੰਤਨਾਗ ਜ਼ਿਲ੍ਹੇ ’ਚ ਲਸ਼ਕਰ-ਏ-ਤੲਿਬਾ ਦੇ ਦੋ ਅਤਿਵਾਦੀ ਘੇਰ ਲਏ ਹਨ। ਅਨੰਤਨਾਗ ’ਚ ਇੱਕ ਦਿਨ ਪਹਿਲਾਂ ਮੁਕਾਬਲੇ ’ਚ ਸੁਰੱਖਿਆ ਬਲਾਂ ਦੇ ਤਿੰਨ ਅਧਿਕਾਰੀ ਸ਼ਹੀਦ ਹੋ ਗਏ ਸਨ। ਕਸ਼ਮੀਰ ਜ਼ੋਨ ਪੁਲੀਸ ਨੇ ‘ਐਕਸ’ ’ਤੇ ਦੱਸਿਆ, ‘ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਧੋਨੈਕ ਅਤੇ ਡੀਐੱਸਪੀ ਹਮਾਯੂੰ ਭੱਟ, ਜਿਨ੍ਹਾਂ ਇਸ ਮੁਹਿੰਮ ਦੌਰਾਨ ਸਾਹਮਣਿਓਂ ਅਗਵਾਈ ਕਰਦਿਆਂ ਆਪਣੀ ਜਾਨ ਦੀ ਕੁਰਬਾਨੀ ਦਿੱਤੀ, ਦੀ ਬਹਾਦੁਰੀ ਨੂੰ ਸੱਚੀ ਸ਼ਰਧਾਂਜਲੀ ਦਿੰਦਿਆਂ ਸਾਡੀਆਂ ਸੈਨਾਵਾਂ ਉਜੈਰ ਖਾਨ ਸਮੇਤ ਲਸ਼ਕਰ ਦੇ ਦੋ ਅਤਿਵਾਦੀਆਂ ਨੂੰ ਘੇਰਨ ’ਚ ਦ੍ਰਿੜ੍ਹ ਸੰਕਲਪ ਨਾਲ ਜੁਟੀਆਂ ਹੋਈਆਂ ਹਨ।’ ਅਧਿਕਾਰੀਆਂ ਨੇ ਦੱਸਿਆ ਕਿ ਡਰੋਨ ਨਾਲ ਇਲਾਕੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਥਾਨਕ ਪੁਲੀਸ ਵੱਲੋਂ ਭਾਰਤੀ ਫੌਜ ਨਾਲ ਮਿਲ ਕੇ ਮੁਹਿੰਮ ਚਲਾਈ ਜਾ ਰਹੀ ਹੈ। ਫੌਜ ਦੇ ਬੁਲਾਰੇ ਨੇ ਦੱਸਿਆ ਕਿ ਫੌਜ ਤੇ ਜੰਮੂ ਕਸ਼ਮੀਰ ਪੁਲੀਸ ਸਣੇ ਸੁਰੱਖਿਆ ਬਲਾਂ ਨੂੰ ਛੋਟੇ ਕੁਆਡਕਾਪਟਰਾਂ ਤੇ ਵੱਡੇ ਡਰੋਨਾਂ ਰਾਹੀਂ ਮਦਦ ਮੁਹੱਈਆ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚਿਨਾਰ ਕੋਰ ਦੇ ਕਮਾਂਡਰ ਲੈਫਟੀਨੈਂਟ ਜਨਰਲ ਰਾਜੀਵ ਘਈ ਤੇ ਰਾਸ਼ਟਰੀ ਰਾਈਲਫਜ਼ ਵਿਕਟਰ ਫੋਰਸ ਦੇ ਕਮਾਂਡਰ ਮੇਜਰ ਜਨਰਲ ਬਲਬੀਰ ਸਿੰਘ ਪਹਿਲਾਂ ਹੀ ਜਵਾਨਾਂ ਦਾ ਹੌਸਲਾ ਵਧਾਉਣ ਲਈ ਮੁਕਾਬਲੇ ਵਾਲੀ ਥਾਂ ’ਤੇ ਪਹੁੰਚ ਚੁੱਕੇ ਹਨ। ਡੀਐੱਸਪੀ ਹੁਮਾਯੂੰ ਭੱਟ ਨੂੰ ਸਪੁਰਦੇ ਖਾਕ ਕਰ ਦਿੱਤਾ ਗਿਆ ਹੈ ਅਤੇ ਕਰਨਲ ਮਨਪ੍ਰੀਤ ਸਿੰਘ ਤੇ ਮੇਜਰ ਆਸ਼ੀਸ਼ ਧੋਨੈਕ ਦੀਆਂ ਲਾਸ਼ਾਂ ਉਨ੍ਹਾਂ ਦੇ ਘਰਾਂ ਨੂੰ ਭੇਜੀਆਂ ਜਾ ਰਹੀਆਂ ਹਨ।

.jpg)
.jpg)
.jpg)
.jpg)



















.jpg)






























.jpg)


























.jpg)

.jpg)



















