ਅਯੁੱਧਿਆ-ਪਵਿੱਤਰ ਨਗਰੀ ਅਯੁੱਧਿਆ ’ਚ ਵਿਸ਼ਾਲ ਰਾਮ ਮੰਦਰ ਦੇ ਗਰਭ ਗ੍ਰਹਿ ’ਚ ਰਾਮ ਲੱਲਾ ਦੇ ਨਵੇਂ ਸਰੂਪ ਦੀ ਅੱਜ ਲੱਖਾਂ ਸ਼ਰਧਾਲੂਆਂ ਦੀ ਹਾਜ਼ਰੀ ’ਚ ਪ੍ਰਾਣ ਪ੍ਰਤਿਸ਼ਠਾ ਹੋਈ ਜਿਸ ਦੀ ਉਹ ਲੰਮੇ ਸਮੇਂ ਤੋਂ ਉਡੀਕ ਕਰ ਰਹੇ ਸਨ। ਇਸ ਪਲ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਗਵਾਹ ਬਣੇ। ਪ੍ਰਾਣ ਪ੍ਰਤਿਸ਼ਠਾ ਸਮਾਗਮ ਦੌਰਾਨ ਫ਼ੌਜ ਦੇ ਹੈਲੀਕਾਪਟਰਾਂ ਨੇ ਨਵੇਂ ਬਣੇ ਰਾਮ ਜਨਮਭੂਮੀ ਮੰਦਰ ’ਤੇ ਫੁੱਲਾਂ ਦੀ ਵਰਖਾ ਕੀਤੀ। ਉੱਤਰ ਪ੍ਰਦੇਸ਼ ਦੀ ਇਸ ਮੰਦਰ ਨਗਰੀ ’ਚ ਉਤਸ਼ਾਹ ਅਤੇ ਭਗਤੀ ਦਾ ਅਜਿਹਾ ਸੁਮੇਲ ਨਜ਼ਰ ਆਇਆ ਕਿ ਲੋਕਾਂ ਨੇ ਨੱਚ-ਗਾ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ। ਲੱਖਾਂ ਹੀ ਲੋਕਾਂ ਨੇ ਆਪਣੇ ਘਰਾਂ ’ਚ ਟੀਵੀ ’ਤੇ ਸਿੱਧਾ ਪ੍ਰਸਾਰਣ ਦੇਖਿਆ ਅਤੇ ਉਹ ਇਸ ਇਤਿਹਾਸਕ ਸਮਾਗਮ ਦਾ ਹਿੱਸਾ ਬਣੇ ਜੋ ਲੋਕ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੋਇਆ ਹੈ। ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਮਨਸੂਖ ਕਰਨ ਦੇ ਨਾਲ ਨਾਲ ਸਾਂਝਾ ਸਿਵਲ ਕੋਡ ਲਾਗੂ ਕਰਨ ਅਤੇ ਅਯੁੱਧਿਆ ’ਚ ਵਿਸ਼ਾਲ ਰਾਮ ਮੰਦਰ ਦੀ ਉਸਾਰੀ ਜਿਹੇ ਮੁੱਦੇ ਕਈ ਦਹਾਕਿਆਂ ਤੋਂ ਭਾਜਪਾ ਦੇ ਏਜੰਡੇ ’ਤੇ ਰਹੇ ਹਨ। ਪ੍ਰਾਣ ਪ੍ਰਤਿਸ਼ਠਾ ਦੇ ਨਾਲ ਹੀ ਮੰਦਰ ਦਾ ਉਦਘਾਟਨ ਹੋ ਗਿਆ ਹੈ ਅਤੇ ਇਸ ਦੇ ਮੰਗਲਵਾਰ ਤੋਂ ਆਮ ਲੋਕਾਂ ਲਈ ਖੁੱਲ੍ਹਣ ਦੀ ਸੰਭਾਵਨਾ ਹੈ।
.jpg)

.jpg)
.jpg)
.jpg)





















.jpg)






























.jpg)
























.jpg)






.jpg)














