‘ਆਪ’ ਉਮੀਦਵਾਰ ਦੇ ਹੱਕ ਵਿੱਚ ਕੀਤਾ ਰੋਡ ਸ਼ੋਅ; ਜ਼ਿਮਨੀ ਚੋਣ ਵਾਲੇ ਹਲਕੇ ਦੇ ਵਾਰਡਾਂ ਵਿੱਚ ਕੀਤੀਆਂ ਨੁੱਕੜ ਮੀਟਿੰਗਾਂ
ਜਲੰਧਰ,- ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਵੱਕਾਰ ਨਾਲ ਜੋੜ ਕੇ ਲੜ ਰਹੇ ਹਨ। ਉਨ੍ਹਾਂ ਨੇ ਅੱਜ ਜ਼ਿਮਨੀ ਚੋਣ ਵਾਲੇ ਹਲਕੇ ਵਿੱਚ ਰੋਡ ਸ਼ੋਅ ਕਰਕੇ ‘ਆਪ’ ਦੇ ਪ੍ਰਚਾਰ ਨੂੰ ਸਿਖਰਾਂ ’ਤੇ ਪਹੁੰਚਾ ਦਿੱਤਾ। ਮੁੱਖ ਮੰਤਰੀ ਨੇ ਵੱਖ-ਵੱਖ ਵਾਰਡਾਂ ਵਿੱਚ ਨੁੱਕੜ ਮੀਟਿੰਗਾਂ ਵੀ ਕੀਤੀਆਂ। ਇਸ ਮੌਕੇ ਉਨ੍ਹਾਂ ਨਾਲ ‘ਆਪ’ ਦੇ ਉਮੀਦਵਾਰ ਮਹਿੰਦਰ ਭਗਤ ਵੀ ਸਨ। ਮੁੱਖ ਮੰਤਰੀ ਨੇ ਲੋਕਾਂ ਨੂੰ ਕਿਹਾ, ‘‘ਤੁਸੀਂ ‘ਆਪ’ ਦੇ ਉਮੀਦਵਾਰ ਨੂੰ ਵਿਧਾਇਕ ਬਣਾ ਦਿਓ ਮੰਤਰੀ ਅਸੀਂ ਬਣਾ ਦੇਵਾਂਗੇ।’’
ਮੁੱਖ ਮੰਤਰੀ ਨੇ ਨਕੋਦਰ ਚੌਕ ਅਤੇ ਮੇਨ ਰੋਡ ਅਵਤਾਰ ਨਗਰ ਸਮੇਤ ਕਈ ਥਾਵਾਂ ’ਤੇ ਨੁੱਕੜ ਮੀਟਿੰਗਾਂ ਕਰਕੇ ਲੋਕਾਂ ਦੇ ਢਿੱਡੀ ਪੀੜਾਂ ਪਾ ਦਿੱਤੀਆਂ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਮਜ਼ਾਕ ਉਡਾਉਂਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਚੰਗੇ ਡਾਕਟਰ ਕੋਲੋਂ ਇਲਾਜ ਕਰਵਾਏ ਕਿਉਂਕਿ ਉਹ ਆਪਣੀ ਪਾਰਟੀ ਦੇ ਉਮੀਦਵਾਰ ਦੀ ਥਾਂ ਬਸਪਾ ਦੇ ਉਮੀਦਵਾਰ ਨੂੰ ਵੋਟਾਂ ਪਾਉਣ ਦਾ ਹੋਕਾ ਦੇ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਉਮੀਦਵਾਰ ਮਹਿੰਦਰ ਭਗਤ ਨੂੰ ਜਿਤਾਉਣ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿੱਚ ‘ਆਪ’ ਦੇ ਜਿੱਤਣ ਮਗਰੋਂ ਸਰਕਾਰ ਵਿੱਚ ਜਲੰਧਰ ਵਾਸੀਆਂ ਦੀ ਹਿੱਸੇਦਾਰੀ ਹੋਵੇਗੀ, ਜਿਸ ਕਾਰਨ ਇਸ ਇਲਾਕੇ ਦਾ ਵਿਕਾਸ ਤੇਜ਼ੀ ਨਾਲ ਸੰਭਵ ਹੋ ਸਕੇਗਾ।
.jpg)
.jpg)

.jpg)
.jpg)



















.jpg)






























.jpg)


























.jpg)

.jpg)



















