ਦਸੂਹਾ,(ਪੰਜਾਬੀ ਰਾਈਟਰ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਪਾਰਟੀਆਂ ’ਤੇ ਹੱਲਾ ਬੋਲਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਆਪਣੀਆਂ ਜੇਬਾਂ ਭਰੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਚੇ ਮਨ ਨਾਲ ਸੂਬੇ ਦੇ ਵਿਕਾਸ ਲਈ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਹ ਹਲਕਾ ਦਸੂਹਾ ਦੇ ਪਿੰਡ ਘੋਗਰਾ ਵਿੱਚ ਲੋਕ ਮਿਲਣੀ ਦੌਰਾਨ ਹਾਜ਼ਰ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।
ਸ੍ਰੀ ਮਾਨ ਨੇ ਇਸ ਮੌਕੇ ਸਿੱਖਿਆ, ਸਿਹਤ ਤੇ ਬੁਨਿਆਦੀ ਢਾਂਚੇ ਵਿੱਚ ਹੋ ਰਹੇ ਸੁਧਾਰ ਅਤੇ ਵਿਕਾਸ ਪ੍ਰਾਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਰਵਾਏ ਗਏ ਸਰਬਪੱਖੀ ਵਿਕਾਸ ਦੇ ਅਧਾਰ ’ਤੇ ਆਮ ਆਦਮੀ ਪਾਰਟੀ 2027 ਵਿੱਚ ਮੁੜ ਸਰਕਾਰ ਬਣਾਏਗੀ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵੀ ਹਾਜ਼ਰ ਸਨ। ਵਿਧਾਇਕ ਘੁੰਮਣ ਨੇ ਸੂਬਾ ਸਰਕਾਰ ਵੱਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਲਈ ਧੰਨਵਾਦ ਕਰਦਿਆਂ ਹਲਕੇ ਨਾਲ ਜੁੜੀਆਂ ਹੋਰ ਅਹਿਮ ਮੰਗਾਂ ਵੀ ਰੱਖੀਆਂ। ਉਨ੍ਹਾਂ ਦਸੂਹਾ ਨੂੰ ਜ਼ਿਲ੍ਹੇ ਦਾ ਦਰਜਾ ਦੇਣ, ਘੋਗਰਾ ਦੇ ਸਰਕਾਰੀ ਸਕੂਲ ਨੂੰ ਅਪਗ੍ਰੇਡ ਕਰਨ, ਕਮਿਊਨਿਟੀ ਹਾਲ ਦੀ ਉਸਾਰੀ ਅਤੇ ਤਲਵਾੜਾ ਵਿੱਚ ਨਵੇਂ ਬੱਸ ਅੱਡੇ ਦੀ ਉਸਾਰੀ ਲਈ ਵਿੱਤੀ ਸਹਾਇਤਾ ਦੀ ਮੰਗ ਕੀਤੀ। ਇਸ ਮੌਕੇ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਸ਼ਾਮ ਚੁਰਾਸੀ ਦੇ ਵਿਧਾਇਕ ਤੇ ਮੰਤਰੀ ਡਾ. ਰਵਜੋਤ ਸਿੰਘ, ਜਗਮੋਹਣ ਸਿੰਘ ਬੱਬੂ ਘੁੰਮਣ, ਮਾਰਕੀਟ ਕਮੇਟੀ ਦੇ ਚੇਅਰਮੈਨ ਕੇ ਪੀ ਸਿੰਘ, ਬਲਾਕ ਸਮਿਤੀ ਦਸੂਹਾ ਦੀ ਚੇਅਰਪਰਸਨ ਡਿੰਪਲ ਕੌਰ ਅਤੇ ਵਾਈਸ ਚੇਅਰਮੈਨ ਗਗਨ ਚੀਮਾ ਸਮੇਤ ਦਸੂਹਾ, ਮੁਕੇਰੀਆ, ਟਾਂਡਾ ਅਤੇ ਤਲਵਾੜਾ ਦੇ ਵੱਡੀ ਗਿਣਤੀ ਵਰਕਰ ਹਾਜ਼ਰ ਸਨ।
.jpg)
.jpg)
.jpg)
.jpg)




















.jpg)






























.jpg)


























.jpg)


.jpg)


















