ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਡਾ. ਬਲਜੀਤ ਕੌਰ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਮੀਤ ਹੇਅਰ ਆਦਿ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ’ਤੇ ਸਾਰੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਦੀਵਾਲੀ ਦਾ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਵਾਤਾਵਰਨ ਨੂੰ ਸੁਰੱਖਿਅਤ ਬਣਾਉਣ ਲਈ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਕਿਹਾ। ਉਨ੍ਹਾਂ ਨੇ ਲੋਕਾਂ ਨੂੰ ਇਸ ਤਿਉਹਾਰ ਮੌਕੇ ਇੱਕ ਬੂਟਾ ਲਗਾ ਕੇ ਇਸ ਦਿਨ ਨੂੰ ਯਾਦਗਾਰੀ ਬਣਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਸਿੱਖ ਕੌਮ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ। ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਤਿਉਹਾਰ ਫ਼ਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਸ਼ਾਂਤੀ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਵਿਸ਼ਵਕਰਮਾ ਦਿਵਸ ’ਤੇ ਵੀ ਕਿਰਤੀਆਂ ਨੂੰ ਵਧਾਈ ਦਿੱਤੀ।
.jpg)
.jpg)
.jpg)
.jpg)




















.jpg)































.jpg)

























.jpg)

.jpg)



















