ਚੰਡੀਗੜ੍ਹ (ਪੰਜਾਬੀ ਰਾਈਟਰ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਤਹਿਤ ਔਰਤਾਂ ਨੂੰ 1000 ਤੋਂ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਸ ਸਕੀਮ ਨੂੰ ਡਾ. ਬੀ ਆਰ ਅੰਬੇਡਕਰ ਦੇ ਸਮਾਜਿਕ ਨਿਆਂ ਅਤੇ ਸਮਾਨਤਾ ਦੇ ਦ੍ਰਿਸ਼ਟੀਕੋਣ ਪ੍ਰਤੀ ਸੱਚੀ ਸ਼ਰਧਾਂਜਲੀ ਦੱਸਦਿਆਂ ਮੁੱਖ ਮੰਤਰੀ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰਵਾਈ। ਇਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਸਿਰਫ਼ ਤਿੰਨ ਦਸਤਾਵੇਜ਼ਾਂ ਨਾਲ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ। ਸਰਕਾਰ ਨੇ ਕੈਂਪਾਂ ਅਤੇ ਸਹਾਇਕ ਸਟਾਫ ਰਾਹੀਂ ਔਰਤਾਂ ਨੂੰ ਉਨ੍ਹਾਂ ਦੇ ਘਰ ਹੀ ਸਹੂਲਤ ਦਾ ਪ੍ਰਬੰਧ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਇਹ ਯੋਜਨਾ ਪਹਿਲਾਂ ਆਦਮਪੁਰ, ਮਲੋਟ, ਸ੍ਰੀ ਆਨੰਦਪੁਰ ਸਾਹਿਬ, ਦਿੜ੍ਹਬਾ, ਸੁਨਾਮ, ਮੋਗਾ, ਕੋਟਕਪੂਰਾ, ਬਟਾਲਾ ਅਤੇ ਪਟਿਆਲਾ ਦਿਹਾਤੀ ਸਣੇ 9 ਹਲਕਿਆਂ ਵਿੱਚ ਸ਼ੁਰੂ ਕੀਤੀ ਗਈ ਹੈ। ਬਾਕੀ 108 ਹਲਕਿਆਂ ਵਿੱਚ ਔਰਤਾਂ ਲਈ ਰਜਿਸਟ੍ਰੇਸ਼ਨ 15 ਮਈ ਤੋਂ ਸ਼ੁਰੂ ਹੋਵੇਗੀ ਅਤੇ ਜੁਲਾਈ ਤੋਂ ਭੁਗਤਾਨ ਸ਼ੁਰੂ ਹੋਣਗੇ। ਰਜਿਸਟਰ ਕਰਨ ਵਾਲੀਆਂ ਔਰਤਾਂ ਨੂੰ ਜੁਲਾਈ ਤੋਂ ਭੁਗਤਾਨ ਸ਼ੁਰੂ ਕੀਤਾ ਜਾਵੇਗਾ। ਉਹ ਭਾਵੇਂ ਸਤੰਬਰ ਦੇ ਅੰਤ ਵਿੱਚ ਰਜਿਸਟਰ ਕਰਨ, ਫਿਰ ਵੀ ਉਨ੍ਹਾਂ ਨੂੰ ਜੁਲਾਈ, ਅਗਸਤ ਅਤੇ ਸਤੰਬਰ ਦਾ ਪੂਰਾ ਭੁਗਤਾਨ ਕੀਤਾ ਜਾਵੇਗਾ। ਦਸਤਾਵੇਜ਼ ਪ੍ਰਕਿਰਿਆ ਬਾਰੇ ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਲਈ ਸਿਰਫ਼ ਤਿੰਨ ਦਸਤਾਵੇਜ਼ਾਂ ਦੀ ਲੋੜ ਹੈ। ਇਨ੍ਹਾਂ ਵਿੱਚ ਪੰਜਾਬ ਦੇ ਪਤੇ ਵਾਲਾ ਆਧਾਰ ਕਾਰਡ, ਪੰਜਾਬ ਦਾ ਵੋਟਰ ਆਈ ਡੀ ਕਾਰਡ ਅਤੇ ਬੈਂਕ ਪਾਸਬੁੱਕ ਸ਼ਾਮਲ ਹਨ। 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਅਤੇ ਔਰਤਾਂ ਦੀ ਮਦਦ ਕਰਨ ਵਾਸਤੇ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਵਾਰਡ ਵਿੱਚ ਮਹਿਲਾ ਸਤਿਕਾਰ ਸਖੀਆਂ ਨੂੰ ਤਾਇਨਾਤ ਕਰੇਗੀ। ਇਸ ਲਈ ਸਰਕਾਰ 26,000 ਤੋਂ ਵੱਧ ਥਾਵਾਂ ’ਤੇ ਰਜਿਸਟ੍ਰੇਸ਼ਨ ਦੀ ਸਹੂਲਤ ਦੇਵੇਗੀ। ਇਨ੍ਹਾਂ ਵਿੱਚ ਆਂਗਣਵਾੜੀ ਕੇਂਦਰ, ਸੇਵਾ ਕੇਂਦਰ ਅਤੇ ਸ਼ਹਿਰੀ ਖੇਤਰਾਂ ਵਿੱਚ ਨਗਰ ਨਿਗਮ/ਕਮੇਟੀ ਦਫ਼ਤਰ ਸ਼ਾਮਲ ਹਨ। ਇਸ ਮੌਕੇ ਮੁੱਖ ਮੰਤਰੀ ਨੇ ਤਿੰਨ ਲਾਭਪਾਤਰੀਆਂ ਹਰਬੰਸ ਕੌਰ, ਦੀਕਸ਼ਾ ਅਤੇ ਸਿਮਰਨ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ ਸੌਂਪੇ।
.jpg)

.jpg)
.jpg)
.jpg)



















.jpg)































.jpg)

























.jpg)
.jpg)




















