ਚੰਡੀਗੜ੍ਹ (ਪੰਜਾਬੀ ਰਾਈਟਰ)- ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਛੱਡਣ ਵਾਲੇ ਸੰਸਦ ਮੈਂਬਰਾਂ ਨੂੰ ਪੰਜਾਬ ਦੇ ਗ਼ੱਦਾਰ ਦੱਸਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਸ ਧੋਖੇਬਾਜ਼ੀ ਲਈ ਸਬਕ ਸਿਖਾਉਣਗੇ। ਇਨ੍ਹਾਂ ਸੰਸਦ ਮੈਂਬਰਾਂ ਨੇ ਨਿੱਜੀ ਹਿੱਤਾਂ ਲਈ ਪੰਜਾਬ ਦੇ ਲੋਕਾਂ ਦੀ ਪਿੱਠ ’ਚ ਛੁਰਾ ਮਾਰਿਆ ਹੈ ਅਤੇ ਅਣਖੀ ਲੋਕ ਕਦੇ ਵੀ ਇਨ੍ਹਾਂ ਗ਼ੱਦਾਰਾਂ ਨੂੰ ਮੁਆਫ਼ ਨਹੀਂ ਕਰਨਗੇ। ਪੰਜਾਬ ’ਚ ਭਾਜਪਾ ਦੀਆਂ ਚਾਲਾਂ ਸਫਲ ਨਹੀਂ ਹੋਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਪਾਸ ਕੀਤੇ ਗਏ ਹਨ, ਭਾਜਪਾ ਅੰਦਰ ਬੇਚੈਨੀ ਦਿਖਾਈ ਦੇ ਰਹੀ ਹੈ। ਪੰਜਾਬ ’ਚ ਭਾਜਪਾ ਦਾ ਆਧਾਰ ਨਹੀਂ ਹੈ ਜਿਸ ਕਰ ਕੇ ਫੈਡਰਲ ਏਜੰਸੀਆਂ ਦੀ ਦੁਰਵਰਤੋਂ ਨਾਲ ਦਲ ਬਦਲੀ ਕਰਾਉਣ ਦੇ ਰਾਹ ਪਈ ਹੈ। ਪਹਿਲਾਂ ਕੇਂਦਰ ਸਰਕਾਰ ਨੇ ਪੰਜਾਬ ਦੇ ਫ਼ੰਡ ਰੋਕੇ ਅਤੇ ਫਿਰ ਵਿਕਾਸ ਕੰਮਾਂ ’ਚ ਵਿਘਨ ਪਾਇਆ। ਹੁਣ ਭਾਜਪਾ ਫੈਡਰਲ ਏਜੰਸੀਆਂ ਦੀ ਦੁਰਵਰਤੋਂ ਕਰਕੇ ‘ਆਪ’ ਨੂੰ ਤੋੜਨ ਦੀ ਕੋਸ਼ਿਸ਼ ਵਿੱਚ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ’ਚ ਆਧਾਰ ਨਾ ਹੋਣ ਕਰ ਕੇ ਭਾਜਪਾ ਨੇ ਦਾਗ਼ੀ ਆਗੂਆਂ ਨੂੰ ਕਲੀਨ ਚਿੱਟ ਦੇਣ ਲਈ ਆਪਣੀ ‘ਵਾਸ਼ਿੰਗ ਮਸ਼ੀਨ’ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ, “ਭਾਜਪਾ ਪੰਜਾਬ ਦੀ ਖ਼ੁਸ਼ਹਾਲੀ ਤੋਂ ਨਾਖ਼ੁਸ਼ ਹੈ ਅਤੇ ਡੂੰਘੀਆਂ ਸਾਜ਼ਿਸ਼ਾਂ ਰਚ ਰਹੀ ਹੈ। ਛੱਡ ਕੇ ਗਏ ਸੱਤ ਆਗੂ ਪੂਰੀ ਪਾਰਟੀ ਦੀ ਨੁਮਾਇੰਦਗੀ ਨਹੀਂ ਕਰਦੇ। ਉਨ੍ਹਾਂ ਦਾ ਅਸਲੀ ਚਿਹਰਾ ਬੇਨਕਾਬ ਹੋ ਗਿਆ ਹੈ।’’ ਮੁੱਖ ਮੰਤਰੀ ਨੇ ਭਾਜਪਾ ਨੂੰ ਚੁਣੌਤੀ ਦਿੱਤੀ ਕਿ ਉਹ ਉਨ੍ਹਾਂ ਨੂੰ ਖ਼ਰੀਦਣ, ਪ੍ਰੇਸ਼ਾਨ ਕਰਨ ਜਾਂ ਡਰਾਉਣ ਦੀ ਕੋਸ਼ਿਸ਼ ਕਰਨ। ਨਾ ਤਾਂ ਭਾਜਪਾ ਅਤੇ ਨਾ ਹੀ ਇਸ ਦੀਆਂ ਕੇਂਦਰੀ ਏਜੰਸੀਆਂ ਕੋਲ ਅਜਿਹਾ ਕਰਨ ਦੀ ਹਿੰਮਤ ਹੈ। ਉਨ੍ਹਾਂ ਦੱਸਿਆ, ‘‘ਇਸ ਦਲ ਬਦਲੀ ਤੋਂ ਬਾਅਦ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀ ਏ ਸੀ) ਭਵਿੱਖ ਦਾ ਰਸਤਾ ਤੈਅ ਕਰੇਗੀ, ਜਿਸ ਵਿੱਚ ਅਨੁਸ਼ਾਸਨੀ ਕਾਰਵਾਈ ਵੀ ਸ਼ਾਮਲ ਹੈ। ਸਾਡਾ ਵਿਧਾਇਕ ਦਲ ਪੰਜਾਬ ਦੀ ਤਰੱਕੀ ਲਈ ਇਕਜੁੱਟ ਅਤੇ ਵਚਨਬੱਧ ਹੈ।”
.jpg)
.jpg)

.jpg)
.jpg)



















.jpg)






























.jpg)


























.jpg)

.jpg)



















