ਚੰਡੀਗੜ੍ਹ, 25 ਜੂਨ (ਪੰਜਾਬੀ ਰਾਈਟਰ)- ਪੰਜਾਬ ਕਾਂਗਰਸ ਨੇ ਅਕਾਲ ਤਖ਼ਤ ਦੇ ਹੁਕਮਾਂ ਦੇ ਹਵਾਲੇ ਨਾਲ ਅੱਜ ਵਿਵਾਦਤ ਵੀਡੀਓ ਦੇ ਸਬੰਧ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਸਮੂਹਿਕ ਤੌਰ ’ਤੇ ਪ੍ਰੈੱਸ ਕਾਨਫਰੰਸ ਕਰ ਕੇ ਵਿਵਾਦਤ ਵੀਡੀਓ ਮਾਮਲੇ ’ਚ ਮੁੱਖ ਮੰਤਰੀ ਦੀ ਘੇਰਾਬੰਦੀ ਕੀਤੀ। ਉਨ੍ਹਾਂ ਨਵੇਂ ਬੇਅਦਬੀ ਵਿਰੁੱਧ ਕਾਨੂੰਨ ਤਹਿਤ ਮੁੱਖ ਮੰਤਰੀ ’ਤੇ ਕੇਸ ਦਰਜ ਕਰਨ ਦੀ ਮੰਗ ਕੀਤੀ। ਪਾਰਟੀ ਆਗੂਆਂ ਨੇ ਅਕਾਲ ਤਖ਼ਤ ਨੂੰ ਗ਼ਲਤ ਸਾਬਤ ਕਰਨ ਲਈ ਝੂਠੀ ਫੋਰੈਂਸਿਕ ਰਿਪੋਰਟ ਪ੍ਰਾਪਤ ਕਰਨ ਵਾਲੇ ਪੁਲੀਸ ਅਧਿਕਾਰੀਆਂ ਨੂੰ ਬਰਖ਼ਾਸਤ ਕਰਨ ਦੀ ਵੀ ਮੰਗ ਕੀਤੀ। ਸ੍ਰੀ ਵੜਿੰਗ ਨੇ ਕਿਹਾ ਕਿ ਗੁੜਗਾਉਂ ਦੀ ਫੋਰੈਂਸਿਕ ਲੈਬ ਤੋਂ ਤਿਆਰ ਕਰਵਾਈ ਰਿਪੋਰਟ ਸਬੰਧੀ ਦਰਜ ਕੇਸ ਨਾਲ ਹੁਣ ਸੱਚ ਸਾਹਮਣੇ ਆ ਗਿਆ ਹੈ ਅਤੇ ਹਰਿਆਣਾ ਪੁਲੀਸ ਨੇ ਕੇਸ ਦਰਜ ਕਰ ਕੇ ਪੰਜਾਬ ਪੁਲੀਸ ਦੇ ਉੱਚ ਅਫ਼ਸਰਾਂ ਵੱਲੋਂ ਤਿਆਰ ਕਰਵਾਈ ਰਿਪੋਰਟ ਨੂੰ ਬੇਪਰਦ ਕਰ ਦਿੱਤਾ ਹੈ। ਮੁੱਖ ਮੰਤਰੀ ਨੂੰ ਅਕਾਲ ਤਖ਼ਤ ਤੋਂ 15 ਜੂਨ ਨੂੰ ਗੁਰੂ ਦੋਖੀ ਐਲਾਨਿਆ ਗਿਆ ਸੀ। ਮੁੱਖ ਮੰਤਰੀ ਅਕਾਲ ਤਖ਼ਤ ਅੱਗੇ ਪੇਸ਼ ਹੋਣ ਅਤੇ ਸਮੁੱਚੀ ਸੰਗਤ ਤੋਂ ਮੁਆਫ਼ੀ ਮੰਗਣ।
ਪ੍ਰੈੱਸ ਕਾਨਫਰੰਸ ’ਚ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਤੋਂ ਇਲਾਵਾ ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀ ਸਵਪਨ ਸ਼ਰਮਾ ਅਤੇ ਜਸ਼ਨਪ੍ਰੀਤ ਸਿੰਘ ’ਤੇ ਵੀ ਕੇਸ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਫੋਰੈਂਸਿਕ ਲੈਬ ਨੂੰ ਪੈਸਾ ਸਰਕਾਰੀ ਖ਼ਜ਼ਾਨੇ ’ਚੋਂ ਦਿੱਤੇ ਜਾਣ ਦੀ ਵੀ ਜਾਂਚ ਹੋਣੀ ਚਾਹੀਦੀ ਹੈ।
ਸਾਬਕਾ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਉਨ੍ਹਾਂ ਸਾਰੇ ਵਿਵਾਦਾਂ ਦੀ ਜੜ੍ਹ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਦੱਸਿਆ। ਇਸ ਮੌਕੇ ਕਾਂਗਰਸੀ ਨੇਤਾ ਵਿਜੈਇੰਦਰ ਸਿੰਗਲਾ ਅਤੇ ਸੁਖਪਾਲ ਖਹਿਰਾ ਨੇ ਵੀ ‘ਆਪ’ ਸਰਕਾਰ ’ਤੇ ਉਂਗਲ ਚੁੱਕੀ।
ਚੰਨੀ ਨੇ ਮੁੱਖ ਮੰਤਰੀ ਦੇ ਬਾਈਕਾਟ ਦਾ ਸੱਦਾ ਦਿੱਤਾ
ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਵਾਦਤ ਵੀਡੀਓ ’ਤੇ ਬੋਲੇ ਹੱਲੇ ਮਗਰੋਂ ਅੱਜ ਕਾਂਗਰਸ ਨੇ ਵੀ ਮੁੱਦੇ ਨੂੰ ਚੁੱਕਿਆ ਹੈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਕਾਂਗਰਸ ਵਿਵਾਦਤ ਵੀਡੀਓ ਮਾਮਲੇ ’ਚ ਅਕਾਲ ਤਖ਼ਤ ਦੇ ਹੁਕਮਾਂ ਅਨੁਸਾਰ ਮੁੱਖ ਮੰਤਰੀ ਦਾ ਸਮਾਜਿਕ ਅਤੇ ਸਿਆਸੀ ਤੌਰ ’ਤੇ ਬਾਈਕਾਟ ਕਰਨ ਦਾ ਐਲਾਨ ਕਰਦੀ ਹੈ। ਮੁੱਖ ਮੰਤਰੀ ’ਤੇ ਇਸ ਮਾਮਲੇ ’ਚ ਪੁਲੀਸ ਕੇਸ ਦਰਜ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਮੁੱਖ ਮੰਤਰੀ ਦਾ ਬਾਈਕਾਟ ਕੀਤਾ ਜਾਵੇ।
.jpg)

.jpg)
.jpg)
.jpg)
















































.jpg)





.jpg)


.jpg)







































.jpg)

