ਅਮਲੋਹ - ਅਮਲੋਹ ਦੇ ਵਾਰਡ ਨੰਬਰ 6 ਦੇ ਕੌਂਸਲਰ ਅਤੇ ਸੈਂਟਰਲ ਵਾਲਮੀਕਿ ਸਭਾ ਦੇ ਸੂਬਾ ਮੀਤ ਪ੍ਰਧਾਨ ਹਰਵਿੰਦਰ ਵਾਲੀਆ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਆਪਣੇ ਸਾਥੀਆਂ ਸਮੇਤ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਗੈਰੀ ਬੜਿੰਗ ਨੇ ਕਿਹਾ ਕਿ ਵਾਲੀਆ ਦੇ ਪਾਰਟੀ ਵਿਚ ਆਉਣ ਨਾਲ ਅਮਲੋਹ ਵਿੱਚ ਪਾਰਟੀ ਨੂੰ ਹੋਰ ਮਜਬੂਤੀ ਮਿਲੀ ਹੈ ਜਿਸ ਤੋਂ ਸਪੱਸ਼ਟ ਹੈ ਕਿ ਦਲਿਤ ਭਾਈਚਾਰਾ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਤੋਂ ਖੁਸ਼ ਹੈ। ਇਸ ਮੌਕੇ ਵਾਲੀਆ ਨੇ ਕਿਹਾ ਕਿ ਉਹ ਭਾਜਪਾ ਦੀ ਦਲਿਤ ਵਿਰੋਧੀ ਨੀਤੀਆਂ ਤੋਂ ਤੰਗ ਆ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਉਨ੍ਹਾਂ ਨੂੰ ਕਦੇ ਮਾਣ-ਸਨਮਾਨ ਨਹੀਂ ਦਿੱਤਾ ਅਤੇ ਨਾ ਹੀ ਦਲਿਤਾਂ ਲਈ ਕੋਈ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਗੈਰੀ ਬੜਿੰਗ ਜਿੰਨੇ ਵਿਕਾਸ ਕਾਰਜ ਪਿਛਲੇ ਸਾਲ ਵਿੱਚ ਕਰਵਾਏ ਹਨ ਪਹਿਲਾ ਕੋਈ ਵੀ ਪਾਰਟੀ ਆਪਣੇ ਪੂਰੇ 5 ਸਾਲ ਦੇ ਕਾਰਜਕਾਲ ਵਿਚ ਵੀ ਨਹੀਂ ਕਰ ਸਕੀ।

.jpg)
.jpg)
.jpg)
.jpg)



















.jpg)






























.jpg)


























.jpg)

.jpg)



















