ਚੰਡੀਗੜ੍ਹ-ਰਾਜਸਥਾਨ ਦੇ ਤਜਿਾਰਾ ’ਚ ਭਾਜਪਾ ਦੀ ਚੋਣ ਰੈਲੀ ਦੌਰਾਨ ਸੰਦੀਪ ਦਾਇਮਾ ਵੱਲੋਂ ਗੁਰਦੁਆਰਿਆਂ ਨੂੰ ਲੈ ਕੇ ਕੀਤੀ ਗਈ ਭੜਕਾਊ ਟਿੱਪਣੀ ’ਤੇ ਉਸ ਨੂੰ ਪਾਰਟੀ ’ਚੋਂ ਕੱਢ ਦਿੱਤਾ ਗਿਆ ਹੈ। ਇਹ ਕਾਰਵਾਈ ਉਦੋਂ ਹੋਈ ਹੈ ਜਦੋਂ ਪੰਜਾਬ ਭਾਜਪਾ ਦੇ ਆਗੂ ਉਸ ਖ਼ਿਲਾਫ਼ ਨਿੱਤਰ ਆਏ। ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਅੱਜ ਵਫ਼ਦ ਨੇ ਸੰਦੀਪ ਦਾਇਮਾ ਖ਼ਿਲਾਫ਼ ਚੰਡੀਗੜ੍ਹ ਦੇ ਥਾਣਾ ਸੈਕਟਰ-39 ਵਿੱਚ ਸ਼ਿਕਾਇਤ ਦਿੱਤੀ। ਇਸ ਮੌਕੇ ਪੰਜਾਬ ਭਾਜਪਾ ਓਬੀਸੀ ਮੋਰਚਾ ਦੇ ਪ੍ਰਧਾਨ ਅਮਰਪਾਲ ਸਿੰਘ ਬੋਨੀ, ਸਕੱਤਰ ਕੰਵਰ ਸਿੰਘ ਟੌਹੜਾ, ਬੁਲਾਰਾ ਪ੍ਰਤਿਪਾਲ ਸਿੰਘ ਬਲੀਏਵਾਲ ਅਤੇ ਐਡਵੋਕੇਟ ਹਰਨੀਤ ਸਿੰਘ ਵੀ ਹਾਜ਼ਰ ਸਨ। ਰਾਜਸਥਾਨ ਪ੍ਰਦੇਸ਼ ਅਨੁਸ਼ਾਸਨ ਕਮੇਟੀ ਦੇ ਪ੍ਰਧਾਨ ਓਂਕਾਰ ਸਿੰਘ ਲਖਾਵਤ ਦੇ ਦਸਤਖ਼ਤਾਂ ਹੇਠ ਜਾਰੀ ਪੱਤਰ ’ਚ ਕਿਹਾ ਗਿਆ ਹੈ ਕਿ ਸੰਦੀਪ ਦਾਇਮਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਹਟਾਇਆ ਜਾਂਦਾ ਹੈ। ਜੈ ਇੰਦਰ ਕੌਰ ਨੇ ਪਾਰਟੀ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਸੀ ਕਿ ਦਾਇਮਾ ਦੀ ਟਿੱਪਣੀ ਸਵੀਕਾਰ ਨਹੀਂ ਕੀਤੀ ਜਾ ਸਕਦੀ ਹੈ। ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਇਮਾ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ।
.jpg)
.jpg)

.jpg)
.jpg)



















.jpg)































.jpg)

























.jpg)

.jpg)



















