ਨਵੀਂ ਦਿੱਲੀ- ਕਾਂਗਰਸ ਨੇ ਸੂਰਤ ‘ਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਬਿਨਾਂ ਮੁਕਾਬਲਾ ਚੁਣੇ ਜਾਣ ਅਤੇ ਇੰਦੌਰ ‘ਚ ਨਾਮਜ਼ਦਗੀ ਵਾਪਸ ਲੈਣ ਦੇ ਆਖਰੀ ਦਿਨ ਕਾਂਗਰਸੀ ਉਮੀਦਵਾਰ ਨੇ ਨਾਮਜ਼ਦਗੀ ਵਾਪਸ ਲੈ ਕੇ ਭਾਜਪਾ ‘ਚ ਸ਼ਾਮਲ ਹੋਣ ‘ਤੇ ਅੱਜ ਸਵਾਲ ਖੜ੍ਹੇ ਕੀਤੇ ਹਨ ਕਿ ਆਪਣੀ ਪਾਰਟੀ ਦੇ ਮਜ਼ਬੂਤ ਕਿਲੇ ’ਚ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੰਨੇ ਘਬਰਾਏ ਅਤੇ ਡਰੇ ਕਿਉਂ ਹਨ? ਇੰਦੌਰ ਤੋਂ ਕਾਂਗਰਸ ਉਮੀਦਵਾਰ ਅਕਸ਼ੈ ਕਾਂਤੀ ਬਮ ਨੇ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਨਾਮਜ਼ਦਗੀਆਂ ਵਾਪਸ ਲੈਣ ਦੇ ਆਖਰੀ ਦਿਨ ਸੋਮਵਾਰ ਨੂੰ ਆਪਣੀ ਨਾਮਜ਼ਦਗੀ ਵਾਪਸ ਲੈ ਲਈ। ਉਹ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਇਸ ਤੋਂ ਪਹਿਲਾਂ ਸੂਰਤ ਵਿੱਚ ਵੀ ਕਾਂਗਰਸ ਉਮੀਦਵਾਰ ਦੀ ਨਾਮਜ਼ਦਗੀ ਰੱਦ ਕਰ ਦਿੱਤੀ ਗਈ ਸੀ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕੀਤਾ, ‘1984 ਤੋਂ ਬਾਅਦ ਕਾਂਗਰਸ ਨੇ ਸੂਰਤ ਅਤੇ ਇੰਦੌਰ ਲੋਕ ਸਭਾ ਸੀਟਾਂ ਨਹੀਂ ਜਿੱਤੀਆਂ ਹਨ। ਫਿਰ ਵੀ ਦੋਵਾਂ ਸੀਟਾਂ ‘ਤੇ ਕਾਂਗਰਸ ਦੇ ਉਮੀਦਵਾਰਾਂ ਨੂੰ ਡਰਾਇਆ-ਧਮਕਾਇਆ ਗਿਆ ਅਤੇ 2024 ਵਿਚ ਨਾਮਜ਼ਦਗੀਆਂ ਵਾਪਸ ਲੈਣ ਲਈ ਦਬਾਅ ਪਾਇਆ ਗਿਆ।’ ਉਨ੍ਹਾਂ ਸਵਾਲ ਕੀਤਾ ਕਿ ਭਾਜਪਾ ਦੇ ਗੜ੍ਹ ‘ਚ ਵੀ ਪ੍ਰਧਾਨ ਮੰਤਰੀ ਇੰਨੇ ਘਬਰਾਏ ਅਤੇ ਡਰੇ ਕਿਉਂ ਹਨ।
.jpg)
.jpg)
.jpg)

.jpg)




















.jpg)






























.jpg)

























.jpg)




.jpg)
















