ਨਵੀਂ ਦਿੱਲੀ-ਭਾਰਤ ਨੇ ਕੈਨੇਡਾ ’ਚ ਆਪਣੇ ਨਾਗਰਿਕਾਂ ਅਤੇ ਉਥੇ ਜਾਣ ਦਾ ਵਿਚਾਰ ਬਣਾ ਰਹੇ ਲੋਕਾਂ ਨੂੰ ਦੇਸ਼ ਦੇ ਕੁਝ ਹਿੱਸਿਆਂ ’ਚ ਭਾਰਤ ਵਿਰੋਧੀ ਸਰਗਰਮੀਆਂ ਦੇ ਮੱਦੇਨਜ਼ਰ ਵਧੇਰੇ ਚੌਕਸੀ ਵਰਤਣ ਦੀ ਸਲਾਹ ਦਿੱਤੀ ਹੈ। ਖਾੜਕੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ’ਚ ਭਾਰਤੀ ਏਜੰਟਾਂ ਦੀ ‘ਸੰਭਾਵਿਤ ਸ਼ਮੂਲੀਅਤ’ ਦੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਲਾਏ ਗਏ ਦੋਸ਼ਾਂ ਮਗਰੋਂ ਦੋਵੇਂ ਦੇਸ਼ਾਂ ਵਿਚਕਾਰ ਕੂਟਨੀਤਕ ਸਬੰਧਾਂ ’ਚ ਵਿਗਾੜ ਦਰਮਿਆਨ ਇਹ ਸਲਾਹ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਜੰਮੂ ਕਸ਼ਮੀਰ, ਅਸਾਮ ਤੇ ਮਨੀਪੁਰ ਜਾਣ ਤੋਂ ਗੁਰੇਜ਼ ਕਰਨ ਲਈ ਆਖਿਆ ਸੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ’ਚ ਕਿਹਾ ਕਿ ਕੈਨੇਡਾ ’ਚ ਵਧਦੀਆਂ ਭਾਰਤ ਵਿਰੋਧੀ ਸਰਗਰਮੀਆਂ ਅਤੇ ਸਿਆਸੀ ਸ਼ਹਿ ਵਾਲੇ ਨਫ਼ਰਤੀ ਅਪਰਾਧਾਂ ਤੇ ਹਿੰਸਾ ਨੂੰ ਦੇਖਦਿਆਂ ਉਥੇ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਅਤੇ ਯਾਤਰਾ ’ਤੇ ਜਾਣ ਦਾ ਵਿਚਾਰ ਕਰਨ ਵਾਲਿਆਂ ਨੂੰ ਵਧੇਰੇ ਸਾਵਧਾਨੀ ਵਰਤਣ ਦੀ ਬੇਨਤੀ ਕੀਤੀ ਜਾਂਦੀ ਹੈ। ਇਸ ’ਚ ਕਿਹਾ ਗਿਆ ਹੈ ਹੁਣੇ ਜਿਹੇ ਧਮਕੀਆਂ ਰਾਹੀਂ ਉਚੇਚੇ ਤੌਰ ’ਤੇ ਭਾਰਤੀ ਡਿਪਲੋਮੈਟਾਂ ਅਤੇ ਭਾਰਤੀ ਫਿਰਕੇ ਦੇ ਉਨ੍ਹਾਂ ਵਰਗਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਜੋ ਭਾਰਤ ਵਿਰੋਧੀ ਏਜੰਡੇ ਦਾ ਵਿਰੋਧ ਕਰਦੇ ਹਨ। ਇਸ ਲਈ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੈਨੇਡਾ ਦੇ ਉਨ੍ਹਾਂ ਇਲਾਕਿਆਂ ਅਤੇ ਸੰਭਾਵਿਤ ਸਥਾਨਾਂ ਦੀ ਯਾਤਰਾ ਕਰਨ ਤੋਂ ਬਚਣ ਜਿਥੇ ਅਜਿਹੀਆਂ ਘਟਨਾਵਾਂ ਦੇਖੀਆਂ ਗਈਆਂ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤੀ ਹਾਈ ਕਮਿਸ਼ਨ ਅਤੇ ਕੌਂਸੁਲੇਟ ਜਨਰਲ ਕੈਨੇਡਾ ’ਚ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੈਨੇਡਾ ਦੇ ਅਧਿਕਾਰੀਆਂ ਦੇ ਸੰਪਰਕ ’ਚ ਰਹਿਣਗੇ। ਇਸ ਤੋਂ ਪਹਿਲਾਂ ਕੈਨੇਡਾ ਨੇ ਦਹਿਸ਼ਤੀ ਹਮਲੇ ਦਾ ਹਵਾਲਾ ਦਿੰਦਿਆਂ ਆਪਣੇ ਮੁਲਕ ਦੇ ਨਾਗਰਿਕਾਂ ਨੂੰ ਕਿਹਾ ਕਿ ਉਹ ਭਾਰਤ ’ਚ ਸਫ਼ਰ ਦੌਰਾਨ ਵਧੇਰੇ ਸਾਵਧਾਨੀ ਵਰਤਣ। ਉਨ੍ਹਾਂ ਕਿਹਾ ਹੈ ਕਿ ਜੰਮੂ ਕਸ਼ਮੀਰ, ਅਸਾਮ ਅਤੇ ਮਨੀਪੁਰ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ, ਰਾਜਸਥਾਨ ਅਤੇ ਗੁਜਰਾਤ ਜਿਹੇ ਸੂਬਿਆਂ ’ਚ ਪਾਕਿਸਤਾਨ ਨਾਲ ਲਗਦੀ ਸਰਹੱਦ ਦੇ 10 ਕਿਲੋਮੀਟਰ ਦੇ ਘੇਰੇ ’ਚ ਸਫ਼ਰ ਕਰਨ ਤੋਂ ਗੁਰੇਜ਼ ਕੀਤਾ ਜਾਵੇ।
.jpg)

.jpg)
.jpg)
.jpg)



















.jpg)






























.jpg)


























.jpg)

.jpg)



















