ਨਵੀਂ ਦਿੱਲੀ-ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਕੈਨੇਡਿਆਈ ਸਿਆਸਤ ਨੇ ਖਾਲਿਸਤਾਨੀ ਤਾਕਤਾਂ ਨੂੰ ਥਾਂ ਦਿੱਤੀ ਹੈ ਅਤੇ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ’ਚ ਸ਼ਾਮਲ ਹੋਣ ਦੀ ਖੁੱਲ੍ਹ ਦਿੱਤੀ ਹੈ ਜੋ ਭਾਰਤ ਤੇ ਕੈਨੇਡਾ ਵਿਚਾਲੇ ਦੁਵੱਲੇ ਸਬੰਧਾਂ ’ਤੇ ਮਾੜਾ ਅਸਰ ਪਾਉਂਦੀਆਂ ਹਨ। ਉਨ੍ਹਾਂ ਇਸ ਗੱਲ ’ਤੇ ਚਿੰਤਾ ਜ਼ਾਹਿਰ ਕੀਤੀ ਕਿ ਅਜਿਹੀਆਂ ਗਤੀਵਿਧੀਆਂ ਕਿਸੇ ਵੀ ਦੇਸ਼ ਦੇ ਹਿੱਤ ਵਿੱਚ ਨਹੀਂ ਹਨ।ਏਐੱਨਆਈ ਨਾਲ ਇੱਕ ਇੰਟਰਵਿਊ ਦੌਰਾਨ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ, ‘ਮੁੱਖ ਮੁੱਦਾ ਇਹ ਹੈ ਕਿ ਕੈਨੇਡਾ ਦੀ ਸਿਆਸਤ ’ਚ ਇਨ੍ਹਾਂ ਖਾਲਿਸਤਾਨੀ ਤਾਕਤਾਂ ਨੂੰ ਬਹੁਤ ਥਾਂ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ’ਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ ਜੋ ਮੈਨੂੰ ਲਗਦਾ ਹੈ ਕਿ ਦੋਵਾਂ ਮੁਲਕਾਂ ਦੇ ਰਿਸ਼ਤਿਆਂ ਲਈ ਨੁਕਸਾਨ ਵਾਲੀਆਂ ਹਨ। ਇਹ ਸਪੱਸ਼ਟ ਤੌਰ ’ਤੇ ਨਾ ਤਾਂ ਭਾਰਤ ਅਤੇ ਨਾ ਹੀ ਕੈਨੇਡਾ ਦੇ ਹਿੱਤ ਵਿੱਚ ਹਨ। ਪਰ ਬਦਕਿਸਮਤੀ ਨਾਲ ਇਹੀ ਉਨ੍ਹਾਂ ਦੀਆਂ ਨੀਤੀਆਂ ਹਨ।’ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਵੀਂ ਦਿੱਲੀ ’ਚ ਜੀ-20 ਸਿਖਰ ਸੰਮੇਲਨ ਦਾ ਕੈਨੇਡਾ ’ਚ ਖਾਲਿਸਤਾਨੀ ਮੁੱਦੇ ਨਾਲ ਕੋਈ ਸਬੰਧ ਨਹੀਂ ਹੈ।ਉਨ੍ਹਾਂ ਕਿਹਾ, ‘ਜੀ-20 ’ਚ ਸਾਰਿਆਂ ਨੂੰ ਸ਼ਾਮਲ ਕਰਨ ਦਾ ਕੈਨੇਡਾ ’ਚ ਖਾਲਿਸਤਾਨ ਮਸਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਖਾਲਿਸਤਾਨ ਦਾ ਮੁੱਦਾ ਨਵਾਂ ਨਹੀਂ ਹੈ। ਖਾਲਿਸਤਾਨ ਦਾ ਮੁੱਦਾ ਕਈ ਸਾਲਾਂ ਤੋਂ ਮੌਜੂਦ ਹੈ। ਮੈਂ ਆਪਣੀ ਸਰਕਾਰ, ਆਪਣੇ ਪ੍ਰਧਾਨ ਮੰਤਰੀ ਤੇ ਆਪਣੇ ਵਿਚਾਰਾਂ ਬਾਰੇ ਦੱਸ ਸਕਦਾ ਹਾਂ। ਹੋਰ ਪ੍ਰਧਾਨ ਮੰਤਰੀਆਂ ਬਾਰੇ ਕਿਆਸਰਾਈਆਂ ਲਾਉਣਾ ਮੇਰਾ ਕੰਮ ਨਹੀਂ ਹੈ।’ ਜ਼ਿਕਰਯੋਗ ਹੈ ਕਿ ਲੰਘੇ ਸਾਲ 18 ਜੂਨ ਨੂੰ ਕੈਨੇਡਾ ’ਚ ਸਿੱਖ ਕਾਰਕੁਨ ਹਰਦੀਪ ਸਿੰਘ ਨਿੱਝਰ ਦੇ ਕਤਲ ਮਗਰੋਂ ਭਾਰਤ ਤੇ ਕੈਨੇਡਾ ਦੇ ਰਿਸ਼ਤੇ ਤਣਾਅ ਭਰੇ ਚੱਲ ਰਹੇ ਹਨ। -ਏਐੱਨਆਈ

.jpg)
.jpg)
.jpg)
.jpg)





















.jpg)






























.jpg)
























.jpg)






.jpg)














