ਚੰਡੀਗੜ੍ਹ- ਪੰਜਾਬ ’ਚ ਸੱਤਾਧਾਰੀ ਧਿਰ ‘ਆਪ’ ਨੇ ਲੋਕ ਸਭਾ ਚੋਣਾਂ ਲਈ ਅੱਜ ਪਾਰਟੀ ਦੇ 8 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ‘ਆਪ’ ਨੇ ਸਭ ਤੋਂ ਪਹਿਲਾਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਕੇ ਸਿਆਸੀ ਸਰਗਰਮੀ ਵਧਾ ਦਿੱਤੀ ਹੈ। ‘ਆਪ’ ਨੇ ਪੰਜਾਬ ਦੇ ਮੌਜੂਦਾ ਪੰਜ ਕੈਬਨਿਟ ਮੰਤਰੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਦੇ ਨਾਲ ਹੀ ਪੰਜ ਦਿਨ ਪਹਿਲਾਂ ਕਾਂਗਰਸ ਛੱਡ ਕੇ ਪਾਰਟੀ ਵਿੱਚ ਸ਼ਾਮਲ ਹੋਏ ਗੁਰਪ੍ਰੀਤ ਸਿੰਘ ਜੀਪੀ ਨੂੰ ਫ਼ਤਹਿਗੜ੍ਹ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ। ਪੰਜਾਬੀ ਫਿਲਮ ਅਦਾਕਾਰ ਕਰਮਜੀਤ ਅਨਮੋਲ ਨੂੰ ਫਰੀਦਕੋਟ ਤੋਂ ਮੈਦਾਨ ’ਚ ਉਤਾਰਿਆ ਗਿਆ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੱਲੋਂ ਜਾਰੀ ਸੂਚੀ ਅਨੁਸਾਰ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਟਿਆਲਾ ਤੋਂ ਡਾ. ਬਲਬੀਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਦਿਲਚਸਪ ਗੱਲ ਹੈ ਕਿ ‘ਆਪ’ ਨੇ ਭਾਜਪਾ ਦੀ ਤਰਜ਼ ’ਤੇ ਮੰਤਰੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਭਾਜਪਾ ਵੱਲੋਂ ਪਹਿਲਾਂ ਮੱਧ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਈ ਕੇਂਦਰੀ ਮੰਤਰੀਆਂ ਤੇ ਲੋਕ ਸਭਾ ਮੈਂਬਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ। ਭਾਜਪਾ ਨੇ ਪੱਛਮੀ ਬੰਗਾਲ ਵਿੱਚ ਕਈ ਵਿਧਾਇਕਾਂ ਨੂੰ ਲੋਕ ਸਭਾ ਦੀ ਟਿਕਟ ਦਿੱਤੀ ਹੈ। ਹਰਿਆਣਾ ਵਿੱਚ ਵੀ ਮਨੋਹਰ ਲਾਲ ਖੱਟਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿਵਾ ਕੇ ਉਨ੍ਹਾਂ ਨੂੰ ਕਰਨਾਲ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

.jpg)
.jpg)

.jpg)
.jpg)

.jpg)

.jpg)

.jpg)

.jpg)