ਵਿਜੈਵਾੜਾ: ਇੱਥੋਂ ਦੀ ਭ੍ਰਿਸ਼ਟਾਚਾਰ ਰੋਕੂ ਅਦਾਲਤ (ਏਸੀਬੀ) ਨੇ ਅੱਜ ਹੁਨਰ ਵਿਕਾਸ ਨਿਗਮ ਘੁਟਾਲੇ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਮੁਖੀ ਤੇ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਐੱਨ ਚੰਦਰਬਾਬੂ ਨਾਇਡੂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੀਆਈਡੀ ਨੇ ਅੱਜ ਟੀਡੀਪੀ ਮੁਖੀ ਨੂੰ ਜੱਜ ਹਿਮਾਬਿੰਦੂ ਦੀ ਅਦਾਲਤ ’ਚ ਪੇਸ਼ ਕੀਤਾ ਜਿਨ੍ਹਾਂ ਨਾਇਡੂ ਨੂੰ 14 ਦਿਨ ਲਈ ਰਾਜਾਮੁੰਦਰੀ ਕੇਂਦਰੀ ਜੇਲ੍ਹ ’ਚ ਭੇਜਣ ਦੇ ਹੁਕਮ ਦਿੱਤੇ। ਇਸ ਤੋਂ ਪਹਿਲਾਂ ਨਾਇਡੂ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਅੱਜ ਸਵੇਰੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇੱਥੇ ਐੱਨਸੀਬੀ ਦੀ ਅਦਾਲਤ ਸਾਹਮਣੇ ਪੇਸ਼ ਕੀਤਾ ਗਿਆ। ਸੁਪਰੀਮ ਕੋਰਟ ਦੇ ਵਕੀਲ ਸਿਧਾਰਥ ਲੂਥਰਾ ਅਤੇ ਵਕੀਲਾਂ ਦੀ ਇੱਕ ਟੀਮ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦੀ ਅਗਵਾਈ ਕਰ ਰਹੀ ਸੀ। ਸੀਆਈਡੀ ਨੇ ਅਦਾਲਤ ਨੂੰ ਦੱਸਿਆ ਕਿ ਟੀਡੀਪੀ ਮੁਖੀ ਨਾਇਡੂ ਨੇ ਪੁੱਛ ਪੜਤਾਲ ਦੌਰਾਨ ਸਹਿਯੋਗ ਨਹੀਂ ਕੀਤਾ ਅਤੇ ਸਵਾਲਾਂ ਦੇ ਅਸਪੱਸ਼ਟ ਜਵਾਬ ਓਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਕੁਝ ਗੱਲਾਂ ਯਾਦ ਨਹੀਂ ਹਨ। ਨਾਇਡੂ ਦੇ ਰਿਮਾਂਡ ਦੀ ਮੰਗ ਕਰਦਿਆਂ ਸੀਆਈਡੀ ਨੇ ਅਦਾਲਤ ਨੂੰ ਦੱਸਿਆ ਕਿ ਨਾਇਡੂ ਨੂੰ ਮੁਲਜ਼ਮ 37 (ਏ37) ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਲੰਘੀ ਦੇਰ ਰਾਤ 3.40 ਵਜੇ ਨਾਇਡੂ ਨੂੰ ਮੈਡੀਕਲ ਜਾਂਚ ਲਈ ਵਿਜੈਵਾੜਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਤੋਂ ਇੱਥੇ ਕੰਚਨਪੱਲੀ ਸਥਿਤ ਸੀਆਈਡੀ ਦੀ ਵਿਸ਼ੇਸ਼ ਜਾਂਚ ਟੀਮ ਦੇ ਦਫ਼ਤਰ ’ਚ ਤਕਰੀਬਨ 10 ਘੰਟੇ ਪੁੱਛ ਪੜਤਾਲ ਕੀਤੀ ਗਈ ਸੀ। ਹਸਪਤਾਲ ’ਚ ਮੈਡੀਕਲ ਜਾਂਚ ਮਗਰੋਂ ਨਾਇਡੂ ਨੂੰ ਵਾਪਸ ਸਿੱਟ ਦੇ ਦਫ਼ਤਰ ਲਿਜਾਇਆ ਗਿਆ।
.jpg)
.jpg)
.jpg)

.jpg)



















.jpg)






























.jpg)


























.jpg)

.jpg)



















