ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਜਾਂਚ ਜਾਰੀ 

ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਜਾਂਚ ਜਾਰੀ 

ਚੰਡੀਗੜ੍ਹ,(ਪੰਜਾਬੀ ਰਾਈਟਰ)- ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਦੀਆਂ ਧਮਕੀਆਂ ਮਿਲਣੀਆਂ ਲਗਾਤਾਰ ਜਾਰੀ ਹਨ। ਇਸ ਲੜੀ ਤਹਿਤ ਵੀਰਵਾਰ ਸਵੇਰੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ ਵਾਲੀਆਂ ਨਵੀਆਂ ਈਮੇਲਾਂ ਪ੍ਰਾਪਤ ਹੋਈਆਂ। ਇਸ ਅਲਰਟ ਤੋਂ ਤੁਰੰਤ ਬਾਅਦ,ਚੰਡੀਗੜ੍ਹ ਪੁਲੀਸ ਅਤੇ ਬੰਬ ਖੋਜ ਦਸਤੇ ਪ੍ਰਭਾਵਿਤ ਸਕੂਲਾਂ ਵਿੱਚ ਪਹੁੰਚ ਗਏ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਈਮੇਲ ਪ੍ਰਾਪਤ ਹੋਣ ਵਾਲੇ ਸਕੂਲਾਂ ਵਿੱਚ ਸੇਂਟ ਸਟੀਫਨ ਸਕੂਲ, ਸੈਕਟਰ 45; ਦਿੱਲੀ ਪਬਲਿਕ ਸਕੂਲ, ਸੈਕਟਰ 40; ਚਿਤਕਾਰਾ ਇੰਟਰਨੈਸ਼ਨਲ ਸਕੂਲ, ਸੈਕਟਰ 25 ਸ਼ਾਮਲ ਹਨ। ਹਾਲਾਂਕਿ ਦਿਨ ਵਧਣ ਦੇ ਨਾਲ ਹੋਰ ਸਕੂਲਾਂ ਨੂੰ ਵੀ ਅਜਿਹੀਆਂ ਮੇਲਾਂ ਮਿਲਣ ਦੀ ਉਮੀਦ ਹੈ। ਹਾਲ ਹੀ ਦੇ ਸਮੇਂ ਵਿੱਚ ਧਮਕੀ ਭਰੀਆਂ ਮੇਲਾਂ ਵੱਖ-ਵੱਖ ਸਮੇਂ 'ਤੇ ਵੱਖ-ਵੱਖ ਸਕੂਲਾਂ ਨੂੰ ਨਿਰਧਾਰਤ ਕਰਕੇ ਭੇਜੀਆਂ ਜਾਂਦੀਆਂ ਹਨ, ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਨਗਰ ਨਿਗਮ ਚੰਡੀਗੜ੍ਹ ਵਰਗੇ ਸਰਕਾਰੀ ਅਦਾਰਿਆਂ ਨੂੰ ਵੀ ਅਜਿਹੀਆਂ ਧਮਕੀ ਭਰੀਆਂ ਮੇਲਾਂ ਪ੍ਰਾਪਤ ਹੋਈਆਂ ਹਨ।

ਇਸ ਦੌਰਾਨ ਚੰਡੀਗੜ੍ਹ ਪੁਲੀਸ ਨੂੰ ਅਲਰਟ 'ਤੇ ਰੱਖਿਆ ਗਿਆ ਹੈ ਅਤੇ ਨਿਵਾਸੀਆਂ ਨੂੰ ਕਿਸੇ ਵੀ ਅਫਵਾਹ ਤੋਂ ਬਚਣ ਲਈ ਕਿਹਾ ਗਿਆ ਹੈ। ਹਾਲ ਹੀ ਦੇ ਮਹੀਨਿਆਂ ਵਿੱਚ ਇਹ ਚੌਥੀ ਵਾਰ ਹੈ, ਜਦੋਂ ਸਕੂਲਾਂ ਨੂੰ ਬੰਬ ਦੀ ਧਮਕੀ ਵਾਲੀਆਂ ਮੇਲਾਂ ਮਿਲੀਆਂ ਹਨ।