ਵਿਰੋਧੀ ਧਿਰ ਨੂੰ ਚੁੱਪ ਕਰਾਉਣ ਲਈ ਈਡੀ ਦੀ ਵਰਤੋਂ ਕਰ ਰਹੀ ਹੈ ਭਾਜਪਾ: ਮਾਨ

ਵਿਰੋਧੀ ਧਿਰ ਨੂੰ ਚੁੱਪ ਕਰਾਉਣ ਲਈ ਈਡੀ ਦੀ ਵਰਤੋਂ ਕਰ ਰਹੀ ਹੈ ਭਾਜਪਾ: ਮਾਨ

ਚੰਡੀਗੜ੍ਹ- ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਵਿੱਚ ਹੋਰ ਮਜ਼ਬੂਤ ਹੋ ਕੇ ਉਭਰੇਗੀ। ਇਹ ਦਾਅਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਕ ਇੰਟਰਵਿਊ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜਨਤਾ ਵਿਕਾਸ ਨੂੰ ਨੇੜਿਓਂ ਦੇਖ ਰਹੀ ਹੈ ਅਤੇ ਜਦੋਂ 4 ਜੂਨ ਨੂੰ ਨਤੀਜੇ ਆਉਣਗੇ ਤਾਂ ਨਵਾਂ ਅਧਿਆਏ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਚਿੰਤਾ ਦੀ ਗੱਲ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੋਧੀ ਧਿਰ ਨੂੰ ਚੁੱਪ ਕਰਾਉਣ ਲਈ ਈਡੀ ਨੂੰ ਹਥਿਆਰ ਵਜੋਂ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ, ਪੱਛਮੀ ਬੰਗਾਲ, ਕੇਰਲ ਅਤੇ ਤਾਮਿਲਨਾਡੂ ਵਿੱਚ ਸਰਕਾਰਾਂ ਦੇ ਕੰਮ ਵਿੱਚ ਅੜਿੱਕੇ ਡਾਹ ਰਹੀ ਹੈ ਕਿਉਂਕਿ ਉਥੇ ਭਾਜਪਾ ਸਰਕਾਰਾਂ ਨਹੀਂ ਹਨ। ਸੁਪਰੀਮ ਕੋਰਟ ਦੇ ਹਾਲ ਹੀ ਵਿੱਚ ਆਏ ਹੁਕਮਾਂ ਤੋਂ ਖੁਲਾਸਾ ਹੋਇਆ ਹੈ ਕਿ ਭਾਜਪਾ ਚੋਣ ਬਾਂਡ ਰਾਹੀਂ ਕੰਪਨੀਆਂ ਤੋਂ ਪੈਸਾ ਇਕੱਠਾ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ।