ਚੰਡੀਗੜ੍ਹ,-ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਦਾ ਪੰਜਾਬ ਵਿਚ ਚੋਣ ਪ੍ਰਚਾਰ ਭਲਕੇ ਬੰਦ ਹੋਵੇਗਾ। ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਦੌਰਾਨ ਆਪੋ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਹਵਾ ਬਣਾਉਣ ਲਈ ਆਖ਼ਰੀ ਦਿਨਾਂ ਵਿਚ ਅੱਡੀ ਚੋਟੀ ਦਾ ਜ਼ੋਰ ਲਾ ਦਿੱਤਾ ਹੈ। 30 ਮਈ ਨੂੰ ਚੋਣ ਪ੍ਰਚਾਰ ਦਾ ਆਖ਼ਰੀ ਦਿਨ ਹੈ ਜਿਸ ਕਰਕੇ ਸਿਆਸੀ ਪਾਰਟੀਆਂ ਦੇ ਕੌਮੀ ਲੀਡਰ ਆਖ਼ਰੀ ਹੰਭਲਾ ਮਾਰਨਗੇ। 17 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਵਾਪਸੀ ਮਗਰੋਂ ਹੀ ਚੋਣ ਪ੍ਰਚਾਰ ਇਕਦਮ ਭਖ ਗਿਆ ਸੀ। ਅੱਜ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਲੁਧਿਆਣਾ ਲੋਕ ਸਭਾ ਹਲਕੇ ਦੇ ਦਾਖਾ ਵਿਖੇ ਚੋਣ ਰੈਲੀ ਕੀਤੀ ਜਦੋਂ ਕਿ ‘ਆਪ’ ਦੇ ਅਰਵਿੰਦ ਕੇਜਰੀਵਾਲ ਨੇ ਮੁਕਤਸਰ ਵਿਖੇ ਰੋਡ ਸ਼ੋਅ ਕੱਢਿਆ।
ਅੱਜ ਚੋਣ ਪ੍ਰਚਾਰ ਤੋਂ ਬੰਦ ਹੋਣ ਤੋਂ ਇੱਕ ਦਿਨ ਪਹਿਲਾਂ ਸੰਸਦੀ ਹਲਕਿਆਂ ਵਿਚ ਰੋਡ ਸ਼ੋਅ ਕੱਢੇ ਗਏ। ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ ਚੋਣ ਮੈਦਾਨ ਵਿਚ ਕੁੱਲ 328 ਉਮੀਦਵਾਰ ਹਨ ਜਿਨ੍ਹਾਂ ਵਿੱਚੋਂ 26 ਔਰਤਾਂ ਹਨ। ਇਨ੍ਹਾਂ ਵਿਚ 168 ਆਜ਼ਾਦ ਉਮੀਦਵਾਰ ਹਨ। ਲੁਧਿਆਣਾ ਹਲਕੇ ਵਿਚ ਸਭ ਤੋਂ ਵੱਧ 43 ਉਮੀਦਵਾਰ ਅਤੇ ਫ਼ਤਹਿਗੜ੍ਹ ਸਾਹਿਬ ਹਲਕੇ ਵਿਚ ਸਭ ਤੋਂ ਘੱਟ 14 ਉਮੀਦਵਾਰ ਚੋਣ ਲੜ ਰਹੇ ਹਨ। ਭਾਜਪਾ ਕਾਫ਼ੀ ਅਰਸੇ ਮਗਰੋਂ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਚੋਣ ਲੜ ਰਹੀ ਹੈ। ਇਹ ਵੀ ਪਹਿਲੀ ਵਾਰ ਹੈ ਕਿ ਭਾਜਪਾ ਦੇ ਉਮੀਦਵਾਰਾਂ ਨੂੰ ਕਿਸਾਨ ਧਿਰਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।
.jpg)
.jpg)

.jpg)
.jpg)



















.jpg)






























.jpg)


























.jpg)

.jpg)



















