ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ’ਚ ਪੰਜਾਬ ਦੇ ਨਿਗਮ ਕਮਿਸ਼ਨਰਾਂ ਨਾਲ ਮੀਟਿੰਗ
ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ਵਿੱਚ ਜ਼ਿਮਨੀ ਚੋਣਾਂ ਵਿਚਾਲੇ ਆਮ ਆਦਮੀ ਪਾਰਟੀ ਨੇ ਅਗਾਮੀ ਨਗਰ ਨਿਗਮ ਚੋਣਾਂ ਲਈ ਤਿਆਰੀ ਵੀ ਵਿੱਢ ਦਿੱਤੀ ਹੈ। ਨਗਰ ਨਿਗਮ ਚੋਣਾਂ ਦੀ ਤਿਆਰੀ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਪੰਜਾਬ ਦੇ ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਕਮਿਸ਼ਨਰਾਂ ਨੂੰ ਸਰਗਰਮੀਆਂ ਤੇਜ਼ ਕਰਨ ਲਈ ਕਿਹਾ ਗਿਆ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵੀਜੋਤ ਸਿੰਘ ਵੀ ਮੀਟਿੰਗ ਵਿੱਚ ਮੌਜੂਦ ਸਨ।
ਚੇਤੇ ਰਹੇ ਕਿ 2022 ਵਿੱਚ ਪੰਜਾਬ ਅਤੇ ਦਿੱਲੀ ਵਿਚਾਲੇ ‘ਗਿਆਨ ਵੰਡ ਸਮਝੌਤਾ’ ਹੋਇਆ ਸੀ ਅਤੇ ਪੰਜਾਬ ਸਰਕਾਰ ਦਿੱਲੀ ਦੀ ਤਰਜ਼ ’ਤੇ ਪੰਜਾਬ ਦੇ ਸ਼ਹਿਰਾਂ ਵਿੱਚ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਲਈ ਵਿਚਾਰ ਕਰ ਰਹੀ ਹੈ। ਵੇਰਵਿਆਂ ਅਨੁਸਾਰ ਅਰਵਿੰਦ ਕੇਜਰੀਵਾਲ ਨੇ ਕਮਿਸ਼ਨਰਾਂ ਨੂੰ ਦਿੱਲੀ ਮਾਡਲ ਤੋਂ ਜਾਣੂ ਕਰਵਾਇਆ ਅਤੇ ਦਿੱਲੀ ਸਰਕਾਰ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟਾਂ ਅਤੇ ਪਹਿਲਕਦਮੀਆਂ ਬਾਰੇ ਵੀ ਤਜਰਬੇ ਸਾਂਝੇ ਕੀਤੇ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੁੱਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਜ਼ਿਮਨੀ ਚੋਣਾਂ ਮਗਰੋਂ ਨਿਗਮ ਚੋਣਾਂ ਦਾ ਐਲਾਨ ਹੋ ਸਕਦਾ ਹੈ। ਨਿਗਮ ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਸ਼ਹਿਰਾਂ ਨੂੰ ਵਿਕਾਸ ਕੰਮਾਂ ਲਈ ਫ਼ੰਡ ਜਾਰੀ ਕਰ ਸਕਦੀ ਹੈ। ਲੁਧਿਆਣਾ, ਜਲੰਧਰ, ਪਟਿਆਲਾ, ਅੰਮ੍ਰਿਤਸਰ ਅਤੇ ਫਗਵਾੜਾ ਨਿਗਮਾਂ ਦੀਆਂ ਚੋਣਾਂ ਦਾ ਐਲਾਨ ਕਿਸੇ ਵੀ ਵੇਲੇ ਹੋ ਸਕਦਾ ਹੈ। ਦਿੱਲੀ ਵਿਚ ਹੋਈ ਮੀਟਿੰਗ ’ਚ ਇਨ੍ਹਾਂ ਸ਼ਹਿਰਾਂ ਵਿਚ ਸੜਕਾਂ, ਸੈਨੀਟੇਸ਼ਨ, ਸਟਰੀਟ ਲਾਈਟਾਂ, ਪਾਣੀ ਦੀ ਸਪਲਾਈ, ਸੀਵਰੇਜ ਅਤੇ ਸਥਾਨਕ ਸੰਸਥਾਵਾਂ ਨੂੰ ਆਰਥਿਕ ਤੌਰ ’ਤੇ ਸਵੈ-ਨਿਰਭਰ ਬਣਾਉਣ ਦੇ ਏਜੰਡੇ ’ਤੇ ਗੱਲਬਾਤ ਹੋਈ ਹੈ। ਕਮਿਸ਼ਨਰਾਂ ਨੂੰ ਫ਼ੌਰੀ ਐਕਸ਼ਨ ਮੋਡ ਵਿਚ ਆਉਣ ਲਈ ਕਿਹਾ ਗਿਆ ਹੈ। ਨਗਰ ਨਿਗਮਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਵੀ ਪਹਿਲਾਂ ਮੀਟਿੰਗਾਂ ਕਰ ਚੁੱਕੇ ਹਨ।
.jpg)
.jpg)

.jpg)
.jpg)



















.jpg)































.jpg)

























.jpg)

.jpg)



















