ਔਰਤਾਂ ਨੂੰ ਹਜ਼ਾਰ-ਹਜ਼ਾਰ ਰੁਪਏ ਦੇਣ ਦਾ ਵਾਅਦਾ ਨਾ ਪੁਗਾਉਣ ਖ਼ਿਲਾਫ਼ ਰੋਸ ਪ੍ਰਗਟਾਇਆ
ਚੰਡੀਗੜ੍ਹ, (ਪੰਜਾਬੀ ਰਾਈਟਰ)- ‘ਆਪ’ ਸਰਕਾਰ ਦੀ ਵਾਅਦਾਖ਼ਿਲਾਫ਼ੀ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵੱਲ ਮਾਰਚ ਦੀ ਕੋਸ਼ਿਸ਼ ਕਰ ਰਹੀਆਂ ਪੰਜਾਬ ਮਹਿਲਾ ਕਾਂਗਰਸ ਦੀਆਂ ਵਰਕਰਾਂ ਨੂੰ ਚੰਡੀਗੜ੍ਹ ਪੁਲੀਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਅੱਗੇ ਵਧਣ ਤੋਂ ਰੋਕ ਦਿੱਤਾ। ਮਹਿਲਾ ਕਾਂਗਰਸੀ ਵਰਕਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਾਲ 2022 ਦੀਆਂ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਤਿੰਨ ਸਾਲ ਬਾਅਦ ਵੀ ਪੂਰਾ ਨਾ ਕਰਨ ਖਿਲਾਫ਼ ਅੱਜ ਇੱਥੇ ਮੁਜ਼ਾਹਰਾ ਕੀਤਾ ਤੇ ਔਰਤਾਂ ਲਈ ਇੱਕ-ਇੱਕ ਹਜ਼ਾਰ ਰੁਪਏ ਮਹੀਨੇ ਜਲਦ ਜਾਰੀ ਕਰਨ ਦੀ ਮੰਗ ਕੀਤੀ।
ਪੰਜਾਬ ਮਹਿਲਾ ਕਾਂਗਰਸ ਦੀ ਸੂਬਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਅੱਜ ਮਹਿਲਾ ਕਾਂਗਰਸ ਦੀਆਂ ਵਰਕਰਾਂ ਨੇ ਚੰਡੀਗੜ੍ਹ ਦੇ ਸੈਕਟਰ-15 ’ਚ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਮਾਰਚ ਕੀਤਾ ਪਰ ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ਨੂੰ ਕੁਝ ਦੂਰੀ ’ਤੇ ਹੀ ਬੈਰੀਕੇਡ ਲਗਾ ਕੇ ਰੋਕ ਦਿੱਤਾ। ਇਸ ਦੌਰਾਨ ਪੁਲੀਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਖਿੱਚ-ਧੂਹ ਹੋਈ ਅਤੇ ਪ੍ਰਦਰਸ਼ਨਕਾਰੀਆਂ ਨੂੰ ਪਾਣੀ ਦੀਆਂ ਬੁਛਾੜਾਂ ਮਾਰ ਕੇ ਅੱਗੇ ਵਧਣ ਤੋਂ ਰੋਕ ਦਿੱਤਾ।
ਸੂਬਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ‘ਆਪ’ ਨੇ ਪੰਜਾਬ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ, ਮਾਈਨਿੰਗ, ਨਸ਼ਿਆਂ ਦੇ ਮੁੱਦੇ ਅਤੇ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਕਰ ਕੇ ਵੋਟਾਂ ਹਾਸਲ ਕੀਤੀਆਂ ਸਨ ਪਰ ਅੱਜ ਸੂਬਾ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਚੁੱਪ ਕਰਕੇ ਨਹੀਂ ਬੈਠੇਗੀ ਅਤੇ ਸੂਬਾ ਸਰਕਾਰ ਦੀ ਵਾਅਦਾਖਿਲਾਫ਼ੀ ਵਿਰੁੱਧ ਆਵਾਜ਼ ਬੁਲੰਦ ਕਰਦੀ ਰਹੇਗੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਪੁਗਾਉਣ ’ਚ ਅਸਫ਼ਲ ਰਹੀ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਕਾਂਗਰਸੀ ਵਿਧਾਇਕ ਤੇ ਸੀਨੀਅਰ ਮੈਂਬਰ ਮੌਜੂਦ ਰਹੇ।
ਸੂਬਾ ਸਰਕਾਰ ਵੱਲ ਔਰਤਾਂ ਦੇ 36-36 ਹਜ਼ਾਰ ਰੁਪਏ ਬਕਾਇਆ: ਰਾਜਾ ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਵਿਧਾਨ ਸਭਾ ਚੋਣਾਂ ਦੇ ਤਿੰਨ ਸਾਲਾਂ ਬਾਅਦ ਵੀ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਪੂਰਾ ਨਹੀਂ ਸਕੀ। ਇਸ ਤਰ੍ਹਾਂ ਸੂਬਾ ਸਰਕਾਰ ਵੱਲ ਹਰ ਔਰਤ ਦੇ 36-36 ਹਜ਼ਾਰ ਰੁਪਏ ਬਕਾਇਆ ਹੋ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ‘ਆਪ’ ਨੂੰ ਔਰਤਾਂ ਨਾਲ ਕੀਤੇ ਵਾਅਦੇ ਨੂੰ ਭੁੱਲਣ ਨਹੀਂ ਦੇਵੇਗੀ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ’ਚ 33 ਫ਼ੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਕਰਨ ਦੀ ਮੰਗ ਵੀ ਕੀਤੀ।

.jpg)
.jpg)
.jpg)
.jpg)



















.jpg)






























.jpg)


























.jpg)

.jpg)



















