
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੇ ਮਾਮਲੇ ’ਤੇ ਸਦਨ ’ਚ ਹੰਗਾਮੇ ਦੇ ਆਸਾਰ, ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਹਰਿਆਣਾ ਦੇ ਮੁੱਖ ਮੰਤਰੀ ਤੇ ਸਪੀਕਰ ਪਹੁੰਚੇ
ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ਵਿਧਾਨ ਸਭਾ ਤੇ ਬਜਟ ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ।
ਸਦਨ ਵਿਚ ਅੱਜ ਵਿੱਤੀ ਬਿਜ਼ਨਸ ਤੋਂ ਬਾਅਦ ਮੈਂਬਰਾਂ ਵੱਲੋ ਮਤੇ ਪੇਸ਼ ਕੀਤੇ ਜਾਣਗੇ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਮਾਮਲੇ ’ਤੇ ਸਦਨ ਵਿਚ ਹੰਗਾਮਾ ਹੋਣ ਦੇ ਆਸਾਰ ਹਨ।
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਤੇ ਸਪੀਕਰ ਹਰਵਿੰਦਰ ਕਲਿਆਣ ਵਿਸ਼ੇਸ਼ ਤੌਰ ’ਤੇ ਪਹੁੰਚੇ ਹਨ।
ਦੋਵੇਂ ਸਪੀਕਰ ਗੈਲਰੀ ਵਿੱਚ ਮੌਜੂਦ ਰਹੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਵਿਧਾਇਕ ਕਾਕਾ ਬਰਾੜ ਨੇ ਕਿਸਾਨਾਂ ਨੂੰ ਦੇਸ਼ ’ਚ ਕਿਤੇ ਵੀ ਜ਼ਮੀਨਾਂ ਖਰੀਦਣ ਦੀ ਖੁੱਲ੍ਹ ਦੇਣ ਦਾ ਮੁੱਦਾ ਚੁੱਕਿਆ
ਸਿਫ਼ਰ ਕਾਲ ਦੌਰਾਨ ਵਿਧਾਇਕਕ ਜਗਦੀਪ ਸਿੰਘ ਕਾਕਾ ਬਰਾੜ ਨੇ ਪੰਜਾਬ ’ਚ ਵਿਕਾਸ ਪ੍ਰਾਜੈਕਟਾਂ ਦੇ ਚਲਦਿਆਂ ਜ਼ਮੀਨਾਂ ਗੁਆ ਚੁੱਕੇ ਕਿਸਾਨਾਂ ਨੂੰ ਪੂਰੇ ਦੇਸ਼ ’ਚ ਕਿਤੇ ਵੀ ਜ਼ਮੀਨਾਂ ਖ਼ਰੀਦਣ ਦੀ ਖੁੱਲ੍ਹ ਦੇਣ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਕਾਸ ਪ੍ਰਾਜੈਕਟਾਂ ਲਈ ਵੱਡੇ ਪੱਧਰ ’ਤੇ ਜ਼ਮੀਨਾਂ ਐਕੁਆਇਰ ਹੋ ਰਹੀਆਂ ਹਨ ਅਤੇ ਕਿਸਾਨਾਂ ਨੂੰ ਅੱਗੇ ਜ਼ਮੀਨਾਂ ਉੱਚੇ ਭਾਅ ’ਤੇ ਮਿਲਦੀਆਂ ਹਨ। ਅਜਿਹੇ ਕਿਸਾਨਾਂ ਨੂੰ ਦੇਸ਼ ਦੇ ਕਿਸੇ ਵੀ ਸੂਬੇ ਵਿੱਚ ਜ਼ਮੀਨ ਖਰੀਦਣ ਦੀ ਇਜਾਜ਼ਤ ਦਿੱਤੀ ਜਾਵੇ। ਸਿਫਰ ਕਾਲ ਦੌਰਨ ਪੰਜਾਬ ਵਿਧਾਨ ਸਭਾ ਚ ਸੜਕਾਂ ਦੇ ਮੁੱਦੇ ਦੀ ਗੂੰਜ ਵੀ ਪਈ। ਖ਼ਸਤਾ ਹਾਲ ਸੜਕਾਂ ਦੀ ਰਿਪੇਅਰ ਦੀ ਮੰਗ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਚੁੱਕੀ।
ਗੈਰ-ਸਰਕਾਰੀ ਮਤੇ ’ਤੇ ਬਹਿਸ ਸ਼ੁਰੂ, ਜ਼ਮੀਨੀ ਪਾਣੀ ’ਤੇ ਪੰਜਾਬੀ ਟ੍ਰਿਬਿਊਨ ’ਚ ਛਪੀ ਵਿਸ਼ੇਸ਼ ਰਿਪੋਰਟ ਦਾ ਜ਼ਿਕਰ
ਪੰਜਾਬ ਵਿਧਾਨ ਸਭਾ ਵਿਚ ਗੈਰ-ਸਰਕਾਰੀ ਮਤੇ ’ਤੇ ਬਹਿਸ ਸ਼ੁਰੂ ਹੋਈ। ਜ਼ਮੀਨੀ ਪਾਣੀ ਦੇ ਬਚਾਅ ਲਈ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਨੇ ਨਹਿਰੀ ਪਾਣੀ ਦੀ ਵਰਤੋਂ ’ਤੇ ਜ਼ੋਰ ਦਿੱਤਾ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਜ਼ਮੀਨੀ ਪਾਣੀ ’ਤੇ ਪੰਜਾਬੀ ਟ੍ਰਿਬਿਊਨ ’ਚ ਛਪੀ ਵਿਸ਼ੇਸ਼ ਰਿਪੋਰਟ ਦਾ ਹਵਾਲਾ ਦਿੱਤਾ।