ਚੰਡੀਗਡ਼੍ਹ,(ਪੰਜਾਬੀ ਰਾਈਟਰ)- ਪੰਜਾਬ ਵਿੱਚ ਅੱਜ ਸਵੇਰੇ ਚੱਲੀ ਹਨੇਰੀ ਤੇ ਪਏ ਮੀਂਹ ਨੇ ਸੂਬੇ ’ਚ ਭਾਰੀ ਤਬਾਹੀ ਮਚਾਈ ਹੈ। 80 ਤੋਂ 90 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲੀਆਂ ਹਵਾਵਾਂ ਕਾਰਨ ਸੂਬੇ ਭਰ ਵਿੱਚ ਸੜਕਾਂ ਕੰਢੇ ਦਰੱਖ਼ਤ ਡਿੱਗ ਗਏ ਅਤੇ ਬਿਜਲੀ ਦੇ ਖੰਭੇ ਵੀ ਉੱਖੜ ਗਏ। ਬਿਜਲੀ ਦੇ ਖੰਭਿਆਂ ਦੇ ਉੱਖੜਨ ਕਰ ਕੇ ਕਈ ਇਲਾਕਿਆਂ ਵਿੱਚ ਬਿਜਲੀ ਗੁੱਲ ਹੋ ਗਈ। ਬਿਜਲੀ ਵਿਭਾਗ ਨੂੰ ਵੀ ਭਾਰੀ ਨੁਕਸਾਨ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦੀਆਂ ਮੰਡੀਆਂ ਵਿੱਚ ਪਈ ਕਣਕ ਦੀ ਫ਼ਸਲ ਭਿੱਜਣ ਦੀਆਂ ਖ਼ਬਰਾਂ ਵੀ ਮਿਲੀਆਂ ਹਨ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 4 ਤੇ 5 ਮਈ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਭਾਰੀ ਮੀਂਹ ਦੇ ਨਾਲ-ਨਾਲ ਹਨੇਰੀ ਚੱਲਣ ਦੀ ਵੀ ਸੰਭਾਵਨਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਅਚਾਨਕ ਮੌਸਮ ਬਦਲ ਗਿਆ ਅਤੇ ਸਵੇਰੇ 7 ਵਜੇ ਦੇ ਕਰੀਬ ਮੁੜ ਹਨੇਰਾ ਛਾ ਗਿਆ। ਚੰਡੀਗੜ੍ਹ, ਮੁਹਾਲੀ, ਜਲੰਧਰ, ਲੁਧਿਆਣਾ, ਰੂਪਨਗਰ, ਪਟਿਆਲਾ, ਸੰਗਰੂਰ ਸਣੇ ਕਈ ਹੋਰ ਇਲਾਕਿਆਂ ਵਿੱਚ ਤਕਰੀਬਨ ਦੋ ਘੰਟੇ ਝੱਖੜ ਝੁਲਦਾ ਰਿਹਾ। ਕਈ ਥਾਵਾਂ ’ਤੇ ਦਰੱਖ਼ਤ ਤੇ ਬਿਜਲੀ ਦੇ ਖੰਭੇ ਡਿੱਗਣ ਦੀਆਂ ਘਟਨਾਵਾਂ ਵੀ ਵਾਪਰੀਆਂ ਹਨ। ਕਈ ਲੋਕਾਂ ਦੇ ਸੱਟਾਂ ਲੱਗਣ ਦੀਆਂ ਖ਼ਬਰਾਂ ਵੀ ਮਿਲੀਆਂ ਹਨ। ਹਨੇਰੀ ਕਾਰਨ ਚੰਡੀਗੜ੍ਹ ਤੇ ਮੁਹਾਲੀ ਵਿੱਚ ਵਧੇਰੇ ਨੁਕਸਾਨ ਹੋਇਆ। ਹੁਸ਼ਿਆਰਪੁਰ ਸਣੇ ਕਈ ਥਾਵਾਂ ’ਤੇ ਬਿਜਲੀ ਦੇ ਖੰਭੇ ਅਤੇ ਦਰੱਖ਼ਤ ਉੱਖੜ ਕੇ ਵਾਹਨਾਂ ’ਤੇ ਡਿੱਗ ਗਏ। ਮੀਂਹ ਤੇ ਹਨੇਰੀ ਕਾਰਨ ਨਰਮੇ ਦੀ ਫ਼ਸਲ ਵੀ ਖਰਾਬ ਹੋਣ ਦਾ ਖਦਸ਼ਾ ਵੀ ਜਤਾਇਆ ਜਾ ਰਿਹਾ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਰਾਜਧਾਨੀ ਚੰਡੀਗੜ੍ਹ ਵਿੱਚ 24.5 ਐੱਮ ਐੱਮ, ਅੰਮ੍ਰਿਤਸਰ ਵਿੱਚ 2.2 ਐੱਮ ਐੱਮ, ਲੁਧਿਆਣਾ ਵਿੱਚ 25, ਨਵਾਂ ਸ਼ਹਿਰ ਵਿੱਚ 2.1, ਫਿਰੋਜ਼ਪੁਰ ਵਿੱਚ 2.5, ਮੁਹਾਲੀ ਵਿੱਚ 20.5 ਐੱਮ ਐੱਮ, ਰੂਪਨਗਰ ਵਿੱਚ 2.5 ਐੱਮ ਐੱਮ ਮੀਂਹ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਟਿਆਲਾ, ਪਠਾਨਕੋਟ, ਬਠਿੰਡਾ, ਫ਼ਰੀਦਕੋਟ ਵਿੱਚ ਵੀ ਮੀਂਹ ਪਿਆ। ਮੀਂਹ ਕਾਰਨ ਪੰਜਾਬ ’ਚ ਤਾਪਮਾਨ ਵਿੱਚ 5.6 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਪੰਜਾਬ ਦਾ ਫਰੀਦਕੋਟ ਸ਼ਹਿਰ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਹਿਮਾਚਲ ’ਚ ਮੀਂਹ ਤੇ ਹਨੇਰੀ ਦਾ ਅਲਰਟ
ਸ਼ਿਮਲਾ: ਮੌਸਮ ਵਿਭਾਗ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਲ੍ਹਿਆਂ ਵਿੱਚ ਬਿਜਲੀ ਚਮਕਣ ਅਤੇ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਾਂਗੜਾ, ਕੁੱਲੂ, ਮੰਡੀ, ਸ਼ਿਮਲਾ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਲਈ 4 ਮਈ ਨੂੰ ਅਤੇ ਮੰਡੀ ਤੇ ਸ਼ਿਮਲਾ ਲਈ 5 ਮਈ ਨੂੰ ਮੀਂਹ-ਹਨੇਰੀ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ 9 ਮਈ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
.jpg)
.jpg)

.jpg)
.jpg)



















.jpg)






























.jpg)


























.jpg)


.jpg)


















