ਚੰਡੀਗੜ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕੁੱਝ ਅਰਸੇ ਦੀ ਚੁੱਪ ਮਗਰੋਂ ਅੱਜ ਮੁੜ ਪੱਤਰ ਲਿਖ ਕੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਪਰਿਵਾਰਕ ਝਗੜੇ ਦੇ ਇੱਕ ਕੇਸ ਵਿੱਚ ਦੋਸ਼ੀ ਸਾਬਿਤ ਹੋਏ ਪ੍ਰਸ਼ਾਸਕੀ ਸੁਧਾਰ ਸਬੰਧੀ ਮੰਤਰੀ ਅਮਨ ਅਰੋੜਾ ਬਾਰੇ ਵਿਸਥਾਰ ਵਿੱਚ ਰਿਪੋਰਟ ਮੰਗੀ ਹੈ। ਦੂਜੇ ਪਾਸੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ ਕਿ ਮੰਤਰੀ ਅਮਨ ਅਰੋੜਾ ਕੋਲ ਹਾਲੇ ਉੱਪਰਲੀ ਅਦਾਲਤ ਵਿੱਚ ਅਪੀਲ ਦਾਇਰ ਕਰਨ ਦਾ ਰਾਹ ਹੈ ਅਤੇ ਸਰਕਾਰ ਇਸ ਬਾਰੇ ਕਾਨੂੰਨੀ ਮਸ਼ਵਰਾ ਵੀ ਲੈ ਰਹੀ ਹੈ।ਸੂਤਰਾਂ ਦਾ ਕਹਿਣਾ ਹੈ ਕਿ ਹੇਠਲੀ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਦੀ ਤਰੀਕ ਤੋਂ 30 ਦਿਨਾਂ ਦੇ ਅੰਦਰ ਉੱਪਰਲੀ ਅਦਾਲਤ ਵਿੱਚ ਅਪੀਲ ਦਾਇਰ ਕੀਤੀ ਜਾ ਸਕਦੀ ਹੈ। ਪਤਾ ਲੱਗਾ ਹੈ ਕਿ ਅਮਨ ਅਰੋੜਾ ਨੇ ਬੀਤੇ ਕੱਲ੍ਹ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਨਾਲ ਮੁਲਾਕਾਤ ਕਰ ਕੇ ਲੰਬੀ ਚਰਚਾ ਕੀਤੀ ਹੈ। ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਅਮਨ ਅਰੋੜਾ ਦੀ ਸਜ਼ਾ ਖ਼ਿਲਾਫ਼ ਅਪੀਲ ਅਗਲੇ ਹਫ਼ਤੇ ਦਾਇਰ ਕੀਤੀ ਜਾਣੀ ਹੈ।ਰਾਜਪਾਲ ਪੁਰੋਹਿਤ ਦਾ ਕਹਿਣਾ ਹੈ ਕਿ ਇਸ ਸਬੰਧ ਵਿੱਚ ਉਨ੍ਹਾਂ ਨੂੰ ਇੱਕ ਪੱਤਰ ਮਿਲਿਆ ਹੈ, ਜਿਸ ਵਿੱਚ ਲਿਖਿਆ ਹੈ ਕਿ ਕਿਸੇ ਵੀ ਅਪਰਾਧ ਲਈ ਦੋਸ਼ੀ ਠਹਿਰਾਏ ਜਾਣ ’ਤੇ ਸਦਨ ਦੇ ਮੈਂਬਰ ਨੂੰ ਤੁਰੰਤ ਅਯੋਗ ਠਹਿਰਾਇਆ ਜਾਣਾ ਹੁੰਦਾ ਹੈ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਰਾਜਪਾਲ ਦੇ ਪੱਤਰ ਅਤੇ ਉਨ੍ਹਾਂ ਨੂੰ ਭੇਜੀ ਗਈ ਪੱਤਰ ਦੀ ਅਗਲੀ ਕਾਰਵਾਈ ਲਈ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਾਂਚ ਕੀਤੀ ਜਾਵੇਗੀ। ਰਾਜਪਾਲ ਨੇ ਪੱਤਰ ਵਿੱਚ ਲਿਖਿਆ ਹੈ ਕਿ ਉਨ੍ਹਾਂ ਨੂੰ ਜੋ ਪੱਤਰ ਪ੍ਰਾਪਤ ਹੋਇਆ ਹੈ, ਉਸ ਵਿੱਚ ਮੰਤਰੀ ਅਮਨ ਅਰੋੜਾ ਵੱਲੋਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਬਾਰੇ ਵੀ ਸਵਾਲ ਉਠਾਏ ਗਏ ਹਨ। ਇਹ ਵੀ ਦੋਸ਼ (ਰਾਜਪਾਲ ਨੂੰ ਪ੍ਰਾਪਤ ਪੱਤਰ ਵਿੱਚ) ਹੈ ਕਿ ਗਣਤੰਤਰ ਦਿਵਸ ਵਰਗੇ ਮਹੱਤਵਪੂਰਨ ਦਿਨ ਇੱਕ ਅਯੋਗ ਵਿਧਾਇਕ ਨੂੰ ਰਾਸ਼ਟਰ ਦੀ ਪ੍ਰਤੀਕਾਤਮਕ ਪ੍ਰਤੀਨਿਧਤਾ ਸੌਂਪਣ ਦਾ ਕੰਮ ਕਾਨੂੰਨੀ ਪ੍ਰਣਾਲੀ ਦੀ ਪਵਿੱਤਰਤਾ ਨੂੰ ਕਮਜ਼ੋਰ ਕਰਦਾ ਹੈ। ਰਾਜਪਾਲ ਨੇ ਕਿਹਾ ਹੈ, ‘‘ਇਹ ਇੱਕ ਗੰਭੀਰ ਮਾਮਲਾ ਹੈ ਜਿਸ ਵਿੱਚ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਨਾ ਕਰਨਾ ਸ਼ਾਮਲ ਹੈ ਅਤੇ ਕੀ ਮੈਂ ਪੂਰੇ ਮੁੱਦੇ ’ਤੇ ਇੱਕ ਵਿਸਥਾਰਤ ਰਿਪੋਰਟ ਪ੍ਰਾਪਤ ਕਰ ਸਕਦਾ ਹਾਂ।’’

.jpg)
.jpg)
.jpg)
.jpg)




















.jpg)





























.jpg)


























.jpg)






.jpg)














