ਚੰਡੀਗੜ੍ਹ-ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਅੱਜ ਹੋਣ ਵਾਲੀ ਚੋਣ ਅਚਾਨਕ ਮੁਲਤਵੀ ਕਰ ਦਿੱਤੀ ਗਈ ਜਿਸ ਤੋਂ ਬਾਅਦ ਸ਼ਹਿਰ ਵਿੱਚ ਕਾਫੀ ਸਿਆਸੀ ਡਰਾਮਾ ਦੇਖਣ ਨੂੰ ਮਿਲਿਆ। ਦਰਅਸਲ ਮੇਅਰ ਦੀ ਚੋਣ ਨੂੰ ਲੈ ਕੇ ਨਿਯੁਕਤ ਕੀਤੇ ਰਿਟਰਨਿੰਗ ਅਫ਼ਸਰ ਦੇ ਬਿਮਾਰ ਹੋਣ ਕਾਰਨ ਛੁੱਟੀ ’ਤੇ ਚਲੇ ਜਾਣ ਮਗਰੋਂ ਇਹ ਚੋਣ ਮੁਲਤਵੀ ਕੀਤੀ ਗਈ ਹੈ। ਉਧਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਇਸ ਨੂੰ ਸਾਜ਼ਿਸ਼ ਕਰਾਰ ਦਿੰਦਿਆਂ ਭਾਜਪਾ ਖ਼ਿਲਾਫ਼ ਨਿਗਮ ਭਵਨ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਚੰਡੀਗੜ੍ਹ ਨਗਰ ਨਿਗਮ ਵਿੱਚ ਪਹਿਲੀ ਵਾਰ ਆਪਣਾ ਮੇਅਰ ਬਣਾਉਣ ਦਾ ਸੁਫ਼ਨਾ ਦੇਖ ਰਹੇ ‘ਆਪ’-ਕਾਂਗਰਸ ਗੱਠਜੋੜ ਨੇ ਚੋਣ ਰੱਦ ਹੋਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤਕ ਪਹੁੰਚ ਕੀਤੀ। ‘ਇੰਡੀਆ’ ਗੱਠਜੋੜ ਨੇ ਇੱਕ ਪਟੀਸ਼ਨ ਦਾਇਰ ਕਰ ਕੇ ਨਵੇਂ ਰਿਟਰਨਿੰਗ ਅਫ਼ਸਰ ਦੀ ਦੇਖਰੇਖ ਹੇਠ ਅੱਜ ਹੀ ਮੇਅਰ ਦੀ ਚੋਣ ਕਰਵਾਉਣ ਦੀ ਅਪੀਲ ਕੀਤੀ। ਇਸ ਪਟੀਸ਼ਨ ’ਤੇ ਦੁਪਹਿਰ ਬਾਅਦ ਸੁਣਵਾਈ ਹੋਈ ਤੇ ਹਾਈ ਕੋਰਟ ਨੇ ਅਗਲੀ ਸੁਣਵਾਈ 23 ਜਨਵਰੀ ’ਤੇ ਪਾ ਦਿੱਤੀ ਹੈ। ਅਦਾਲਤ ਵਿੱਚ ਪਾਈ ਪਟੀਸ਼ਨ ’ਤੇ ਪ੍ਰਸ਼ਾਸਨ ਨੇ ਮੇਅਰ ਦੀ ਚੋਣ ਲਈ 15 ਦਿਨਾਂ ਦਾ ਸਮਾਂ ਮੰਗਿਆ ਸੀ। ਸੁਣਵਾਈ ਦੀ ਤਰੀਕ ਤੈਅ ਹੋਣ ਦੇ ਨਾਲ ਹੀ ਡੀਸੀ ਦਫ਼ਤਰ ਨੇ 6 ਫਰਵਰੀ ਨੂੰ ਮੇਅਰ ਦੀ ਚੋਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। ਸੁਣਵਾਈ ਦੌਰਾਨ ਅਦਾਲਤ ਨੂੰ ਚੋਣ ਸਬੰਧੀ ਨਵੀਂ ਨੋਟੀਫਿਕੇਸ਼ਨ ਬਾਰੇ ਜਾਣਕਾਰੀ ਦਿੱਤੀ ਗਈ ਸੀ ਜਿਸ ਤੋਂ ਬਾਅਦ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਹੈ। ਮੇਅਰ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਵੀ ਹੋਣੀਆਂ ਹਨ। ਚੋਣਾਂ ਮੁਲਤਵੀ ਹੋਣ ਤੋਂ ਬਾਅਦ ਦਿਨ ਭਰ ਸਿਆਸੀ ਹਲਚਲ ਮਚੀ ਰਹੀ। ਹਾਈ ਕੋਰਟ ’ਚ ਨਿਗਮ ਅਤੇ ਚੰਡੀਗੜ੍ਹ ਪੁਲੀਸ ਨੇ ਦਲੀਲ ਦਿੱਤੀ ਕਿ ਮੇਅਰ ਚੋਣਾਂ ਲਈ ਸੁਰੱਖਿਆ ਦਾ ਮਾਹੌਲ ਨਹੀਂ ਹੈ। ਇਸ ਦੇ ਨਾਲ ਹੀ ਮੇਅਰ ਚੋਣਾਂ ਨੂੰ ਮੁਲਤਵੀ ਕਰਨ ਲਈ ਨਗਰ ਨਿਗਮ ਨੇ ਹਾਈ ਕੋਰਟ ’ਚ ਖੁਲਾਸਾ ਕੀਤਾ ਕਿ 16 ਜਨਵਰੀ ਨੂੰ ਪੰਜਾਬ ਪੁਲੀਸ ਦੇ ਮੁਲਾਜ਼ਮ ਨਿਗਮ ਹਾਊਸ ’ਚ ਜਬਰਦਸਤੀ ਦਾਖਲ ਹੋ ਗਏ ਸਨ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲੀਸ ਨੂੰ ਕਾਨੂੰਨ ਵਿਵਸਥਾ ਸਬੰਧੀ ਕੁਝ ਇਨਪੁਟ ਮਿਲੇ ਸਨ। ਦੂਜੇ ਪਾਸੇ ਚੋਣ ਅਧਿਕਾਰੀ ਵੀ ਅਚਾਨਕ ਬਿਮਾਰ ਹੋ ਗਏ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਮੇਅਰ ਦੀ ਚੋਣ ਲਈ ‘ਆਪ’-ਕਾਂਗਰਸ ਦੇ ਕੁਲਦੀਪ ਟੀਟਾ ਅਤੇ ਭਾਜਪਾ ਦੇ ਮਨੋਜ ਸੋਨਕਰ ਦਰਮਿਆਨ ਮੁਕਾਬਲਾ ਹੈ।
.jpg)
.jpg)

.jpg)
.jpg)




















.jpg)





























.jpg)


























.jpg)






.jpg)














