ਚੰਡੀਗੜ੍ਹ,(ਪੰਜਾਬੀ ਰਾਇਟਰ)- ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ-43 ਵਿੱਚ ਸਥਿਤ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਸਾਬਕਾ ਪੁਲੀਸ ਅਧਿਕਾਰੀ ਵੱਲੋਂ ਆਪਣੇ ਜਵਾਈ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਤੋਂ ਬਾਅਦ ਪੰਜਾਬ ਪੁਲੀਸ ਵੀ ਮੁਸਤੈਦ ਹੋ ਗਈ ਹੈ। ਪੰਜਾਬ ਪੁਲੀਸ ਨੇ ਅੱਜ ਸੂਬੇ ਭਰ ਦੀਆਂ ਸਾਰੀਆਂ ਜ਼ਿਲ੍ਹਾ ਤੇ ਸਬ-ਡਿਵੀਜ਼ਨਲ ਅਦਾਲਤਾਂ ਦੇ ਆਲੇ-ਦੁਆਲੇ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮਾਂ ਚਲਾਈਆਂ। ਇਸ ਦੌਰਾਨ ਅਦਾਲਤੀ ਕੰਪਲੈਕਸ ਵਿੱਚ ਦਾਖ਼ਲ ਹੋਣ ਵਾਲੇ ਵਿਅਕਤੀਆਂ ਦੀ ਤਲਾਸ਼ੀ ਲਈ ਗਈ।
ਹਾਲਾਂਕਿ ਪੰਜਾਬ ਪੁਲੀਸ ਵੱਲੋਂ ਇਸ ਤਲਾਸ਼ੀ ਮੁਹਿੰਮ ਨੂੰ ਆਜ਼ਾਦੀ ਦਿਹਾੜੇ ਦੇ ਸਬੰਧ ਵਿੱਚ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸੂਬੇ ਭਰ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੁਲੀਸ ਨੇ ਸਾਰੇ ਅਦਾਲਤੀ ਕੰਪਲੈਕਸਾਂ ਵਿੱਚ ਤਲਾਸ਼ੀ ਮੁਹਿੰਮਾਂ ਚਲਾਈਆਂ। ਪੁਲੀਸ ਵੱਲੋਂ ਅਦਾਲਤੀ ਕੰਪਲੈਕਸਾਂ ਵਿੱਚ ਆਉਣ-ਜਾਣ ਵਾਲੇ 1421 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ। ਅਦਾਲਤ ਦੇ ਆਲੇ-ਦੁਆਲੇ ਵੱਖ-ਵੱਖ ਪਾਰਕਿੰਗਾਂ ’ਚ ਖੜ੍ਹੇ 1850 ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਪੁਲੀਸ ਟੀਮਾਂ ਨੇ 62 ਵਾਹਨਾਂ ਦੇ ਚਲਾਨ ਕੱਟੇ ਅਤੇ ਇੱਕ ਵਾਹਨ ਨੂੰ ਜ਼ਬਤ ਕੀਤਾ ਗਿਆ। ਪੰਜਾਬ ਦੇ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੂਬੇ ਦੇ ਸਾਰੇ ਪੁਲੀਸ ਅਧਿਕਾਰੀਆਂ ਨੂੰ ਹਰ ਸਮੇਂ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ।
.jpg)
.jpg)

.jpg)
.jpg)


















.jpg)































.jpg)


























.jpg)

.jpg)



















