ਝਾਰਖੰਡ: ਚੰਪਈ ਸੋਰੇਨ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਝਾਰਖੰਡ: ਚੰਪਈ ਸੋਰੇਨ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਰਾਂਚੀ-ਮੁੱਖ ਮੰਤਰੀ ਚੰਪਈ ਸੋਰੋਨ ਦੀ ਅਗਵਾਈ ਵਾਲੀ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਦੀ ਅਗਵਾਈ ਵਾਲੀ ਗੱਠਜੋੜ ਸਰਕਾਰ ਨੇ ਅੱਜ ਝਾਰਖੰਡ ਵਿਧਾਨ ਸਭਾ ਵਿੱਚ ਭਰੋਸੇ ਦਾ ਵੋਟ ਜਿੱਤ ਲਿਆ ਹੈ। ਸੂਬੇ ਦੀ 81 ਮੈਂਬਰਾਂ ਵਾਲੀ ਵਿਧਾਨ ਸਭਾ ਵਿੱਚ 47 ਵਿਧਾਇਕਾਂ ਨੇ ਭਰੋਸੇ ਦੀ ਵੋਟ ਸਬੰਧੀ ਪ੍ਰਸਤਾਵ ਦੇ ਪੱਖ ਵਿੱਚ ਵੋਟ ਪਾਈ ਜਦਕਿ 29 ਵਿਧਾਇਕਾਂ ਨੇ ਇਸ ਦੇ ਖ਼ਿਲਾਫ਼ ਵੋਟਿੰਗ ਕੀਤੀ। ਆਜ਼ਾਦ ਵਿਧਾਇਕ ਸਰਯੂ ਰਾਏ ਨੇ ਵੋਟਿੰਗ ਵਿੱਚ ਹਿੱਸਾ ਨਹੀਂ ਲਿਆ। ਇਸ ਦੌਰਾਨ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਵੀ ਵੋਟ ਪਾਉਣ ਲਈ ਆਏ ਹੋਏ ਸਨ। ਵਿਧਾਨ ਸਭਾ ਵਿੱਚ ਵੋਟਿੰਗ ਦੌਰਾਨ 77 ਵਿਧਾਇਕ ਮੌਜੂਦ ਸਨ। ਭਰੋਸੇ ਦਾ ਵੋਟ ਜਿੱਤਣ ਤੋਂ ਬਾਅਦ ਚੰਪਈ ਸੋਰੇਨ ਨੇ ਕਿਹਾ ਕਿ ਅਗਲੇ ਦੋ-ਤਿੰਨ ਦਿਨਾਂ ਵਿੱਚ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ। ਉਧਰ ਸੱਤਾਧਾਰੀ ਗੱਠਜੋੜ ਦੇ ਵਿਧਾਇਕਾਂ ਨੇ ਕਿਹਾ ਕਿ ਇਹ ਭਾਜਪਾ ਦੇ ਮੂੰਹ ’ਤੇ ਚਪੇੜ ਹੈ ਜਿਸ ਨੇ ਲੋਕਤੰਤਰਿਕ ਢੰਗ ਨਾਲ ਚੁਣੀ ਹੋਈ ਸਰਕਾਰ ਨੂੰ ਅਸਥਿਰ ਕਰਨ ਲਈ ਕੇਂਦਰੀ ਜਾਂਚ ਏਜੰਸੀਆਂ ਦਾ ਇਸਤੇਮਾਲ ਕਰਦੇ ਹੋਏ ਇਕ ਸਾਜ਼ਿਸ਼ ਰਚੀ ਸੀ। ਮੁੱਖ ਮੰਤਰੀ ਚੰਪਈ ਸੋਰੇਨ ਨੇ ਕਿਹਾ, ‘‘ਹੇਮੰਤ ਹੈ ਤੋ ਹਿੰਮਤ ਹੈ।’’ ਉਨ੍ਹਾਂ ਕਿਹਾ ਕਿ ਉਹ ਖੁਸ਼ ਹਨ ਕਿ ਉਨ੍ਹਾਂ ਦੀ ਸਰਕਾਰ ਹੇਮੰਤ ਸੋਰੇਨ ਦੀ ਸਰਕਾਰ ਦਾ ਦੂਜਾ ਭਾਗ ਹੈ। ਉਨ੍ਹਾਂ ਡਾ. ਬੀ.ਆਰ. ਅੰਬੇਡਕਰ ਦੇ ਹਵਾਲੇ ਨਾਲ ਕਿਹਾ, ‘‘ਕੇਂਦਰ ਸਰਕਾਰ ਵੱਲੋਂ ਐਨਫੋਰਸਮੈਂਟ ਡਾਇਰੈਕਟੋਰੇਟ ਤੇ ਸੀਬੀਆਈ ਦਾ ਕੀਤਾ ਜਾ ਰਿਹਾ ਗਲਤ ਇਸਤੇਮਾਲ ਲੋਕਤੰਤਰ ਨੂੰ ਖ਼ਤਰਾ ਹੈ।