ਲੁਧਿਆਣਾ-ਪੰਜਾਬ ਦਿਵਸ ਮੌਕੇ ਇਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿੱਚ ਰੱਖੀ ਖੁੱਲ੍ਹੀ ਬਹਿਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਸਣੇ 19 ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰਾਂ ਨੂੰ ਘੇਰਿਆ। ਉਨ੍ਹਾਂ ਐੱਸਵਾਈਐੱਲ ਬਣਵਾਉਣ ਤੋਂ ਲੈ ਕੇ ਅਦਾਲਤੀ ਕੇਸਾਂ ਲਈ ਸਿੱਧੇ ਤੌਰ ’ਤੇ ਕਾਂਗਰਸ ਤੇ ਅਕਾਲੀ ਦਲ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਆਪਣੇ ਦਾਅਵਿਆਂ ਨੂੰ ਸਾਬਤ ਕਰਨ ਕਈ ਅਹਿਮ ਦਸਤਾਵੇਜ਼ ਪੇਸ਼ ਕੀਤੇ, ਜੋ ਪਿਛਲੀਆਂ ਸਰਕਾਰਾਂ ਨੇ ਪਹਿਲਾਂ ਕਦੇ ਜਨਤਕ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਸੂਬਿਆਂ ਦਰਮਿਆਨ ਪਾਣੀਆਂ ਦੇ ਮਸਲੇ ਹੱਲ ਕਰਨ ਲਈ ਦੇਸ਼ ਭਰ ਵਿੱਚ ‘ਅੰਤਰਰਾਜੀ ਦਰਿਆਈ ਪਾਣੀਆਂ ਵਿਵਾਦ ਐਕਟ-1956’ ਲਾਗੂ ਹੈ, ਪਰ ਸਿਰਫ ਪੰਜਾਬ ਹੀ ਅਜਿਹਾ ਸੂਬਾ ਹੈ ਜਿੱਥੇ ‘ਪੰਜਾਬ ਪੁਨਰਗਠਨ ਐਕਟ-1966’ ਵਿੱਚ ਪੰਜਾਬ ਤੇ ਹਰਿਆਣਾ ਦਰਮਿਆਨ ਪਾਣੀ ਦੀ ਵੰਡ ਲਈ ਵੱਖਰੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਹਮੇਸ਼ਾ ਵਤਿਕਰਾ ਕੀਤਾ ਹੈ। ਪੰਜਾਬ ਤੇ ਕੇਂਦਰ ਦੀਆਂ ਪਿਛਲੀਆਂ ਸਰਕਾਰਾਂ ਨੇ ਅਜਿਹੇ ਫੈਸਲੇ ਲਏ, ਜੋ ਪੰਜਾਬ ਦੇ ਹਿੱਤਾਂ ਖਿਲਾਫ਼ ਸਨ। ਡੇਢ ਘੰਟੇ ਦੀ ਆਪਣੀ ਤਕਰੀਰ ਦੌਰਾਨ ਮੁੱਖ ਮੰਤਰੀ ਐੱਸਵਾਈਐੱਲ ਦੇ ਮੁੱਦੇ ’ਤੇ ਅੱਧਾ ਘੰਟਾ ਬੋਲੇ। ਬਾਕੀ ਸਮਾਂ ਉਨ੍ਹਾਂ ਆਪਣੀ ਸਰਕਾਰ ਦੇ 18 ਮਹੀਨਿਆਂ ਦਾ ਰਿਪੋਰਟ ਕਾਰਡ ਲੋਕਾਂ ਸਾਹਮਣੇ ਰੱਖਿਆ। ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ’ਚ ਰੱਖੀ ਖੁੱਲ੍ਹੀ ਬਹਿਸ ‘ਮੈਂ ਪੰਜਾਬ ਬੋਲਦਾ ਹਾਂ’ ਵਿੱਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਕੋਈ ਵੀ ਆਗੂ ਨਹੀਂ ਪੁੱਜਾ।

.jpg)
.jpg)
.jpg)
.jpg)



















.jpg)































.jpg)

























.jpg)

.jpg)



















