ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਵਿੱਚ ਕੱਢੀ ਜਾਣ ਵਾਲੀ ‘ਪੰਜਾਬ ਬਚਾਓ ਯਾਤਰਾ’ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਹਮੋ-ਸਾਹਮਣੇ ਆ ਗਏ ਹਨ। ਸ਼੍ਰੋਮਣੀ ਅਕਾਲੀ ਦਲ ਨੇ ਪਹਿਲੀ ਫਰਵਰੀ ਤੋਂ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ‘ਪੰਜਾਬ ਬਚਾਓ ਯਾਤਰਾ’ ਕੱਢਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਯਾਤਰਾ ਦਾ ਅਸਲ ਨਾਮ ‘ਅਕਾਲੀ ਦਲ ਤੋਂ ਪੰਜਾਬ ਬਚਾ ਲਓ ਯਾਤਰਾ’ ਹੋਣਾ ਚਾਹੀਦਾ ਹੈ। ਇਸ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਰਾਹੀਂ ਪ੍ਰਤੀਕਰਮ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ 15 ਸਾਲਾਂ ਦੇ ਕੁਸ਼ਾਸਨ ਦੌਰਾਨ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਜਿਸ ਕਰਕੇ ਯਾਤਰਾ ਦਾ ਅਸਲ ਨਾਮ ‘ਅਕਾਲੀ ਦਲ ਤੋਂ ਪੰਜਾਬ ਬਚਾ ਲਓ ਯਾਤਰਾ’ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਹੁਣ ਹਾਸ਼ੀਏ ’ਤੇ ਪਹੁੰਚ ਚੁੱਕੀ ਹੈ ਅਤੇ ਤਿੰਨ ਸੀਟਾਂ ਤੱਕ ਸਿਮਟ ਕੇ ਰਹਿ ਗਈ ਹੈ। ‘ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਤੇ ਬਾਦਲ ਪਰਿਵਾਰ ਦੇ ਦੋਹਰੇ ਕਿਰਦਾਰ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ, ਜਿਸ ਕਰਕੇ ਯਾਤਰਾ ਵਰਗੀਆਂ ਨੌਟੰਕੀਆਂ ਹੁਣ ਕੰਮ ਨਹੀਂ ਆਉਣਗੀਆਂ।’ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਦੇ ਕੁਸ਼ਾਸਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਗੈਂਗਟਸਰਾਂ ਤੇ ਨਸ਼ਾ ਮਾਫੀਆ ਦੀ ਪੁਸ਼ਤਪਨਾਹੀ ਵਰਗੇ ਬੱਜਰ ਗੁਨਾਹਾਂ ਵਿੱਚੋਂ ਉਹ ਕਦੇ ਦੁੱਧ ਧੋਤੇ ਸਾਬਤ ਨਹੀਂ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕ ਉਹ ਸਮਾਂ ਕਦੇ ਵੀ ਭੁੱਲ ਨਹੀਂ ਸਕਦੇ, ਜਦੋਂ ਸਮੁੱਚਾ ਪੰਜਾਬ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਖੜ੍ਹਾ ਸੀ ਅਤੇ ਉਸ ਵੇਲੇ ਅਕਾਲੀ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਨਿਰਲੱਜ ਹੋ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸੋਹਲੇ ਗਾ ਰਹੇ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਪ੍ਰਸਤਾਵਿਤ ਯਾਤਰਾ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਤੇ ਮੀਡੀਆ ’ਚ ਸੁਰਖੀਆਂ ਬਟੋਰਨ ਤੋਂ ਵੱਧ ਹੋਰ ਕੁਝ ਨਹੀਂ ਹੈ।ਉਧਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤਾਂ ‘ਪੰਜਾਬ ਬਚਾਓ ਯਾਤਰਾ’ ਕੱਢ ਰਿਹਾ ਹੈ ਪਰ ਉਹ ਦਿਨ ਦੂਰ ਨਹੀਂ ਜਦੋਂ ਸਾਰੇ ਪੰਜਾਬੀ ‘ਭਗਵੰਤ ਭਜਾਓ ਯਾਤਰਾ ਕੱਢਣਗੇ।’ ਉਨ੍ਹਾਂ ਕਿਹਾ, ‘‘ਪੰਜਾਬ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ, ਪੰਜਾਬੀ ਇੱਕ ਬਹਾਦਰ ਮਾਰਸ਼ਲ ਕੌਮ ਹੈ। ਭਗਵੰਤ ਮਾਨ ਨੇ ਪੰਜਾਬ ’ਤੇ ਦਿੱਲੀ ਮਾਡਲ ਲਾਗੂ ਕਰ ਦਿੱਤਾ ਤੇ ਸਿਆਸਤ ਵਾਸਤੇ ਪੰਜਾਬ ਨੂੰ ਦਿੱਲੀ ਦੇ ਸਪੁਰਦ ਕਰ ਦਿੱਤਾ ਹੈ।’’ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਨੂੰ ਰਾਹ ਦਿਖਾਉਣ ਵਾਲੇ ਪੰਜਾਬ ਨੂੰ ਦਿੱਲੀ ਕੋਲ ਸਰੰਡਰ ਕਰ ਦਿੱਤਾ ਹੈ।
.jpg)
.jpg)
.jpg)

.jpg)




















.jpg)





























.jpg)


























.jpg)






.jpg)














