ਡੇਰਾਬੱਸੀ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਅੱਜ ਵੱਡਾ ਤੋਹਫਾ ਦਿੰਦਿਆਂ ਰਜਿਸਟਰੀ ਲਈ ਐੱਨ.ਓ.ਸੀ ਦੀ ਸ਼ਰਤ ਖਤਮ ਕੀਤੇ ਜਾਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਤੇ ਹੋਰ ਵੇਰਵੇ ਜਾਰੀ ਕਰ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਕਿ ਭਵਿੱਖ ਵਿੱਚ ਸੂਬੇ ਵਿੱਚ ਗੈਰ-ਕਾਨੂੰਨੀ ਕਲੋਨੀਆਂ ਨਹੀਂ ਬਣਨ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਇਥੇ ਹਲਕਾ ਡੇਰਾਬੱਸੀ ਦੇ ਪਿੰਡ ਭਾਂਖਰਪੁਰ ਵਿੱਚ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਦਾ ਰਸਮੀ ਆਗਾਜ਼ ਕਰਨ ਮੌਕੇ ਬੋਲ ਰਹੇ ਸਨ। ਸ੍ਰੀ ਮਾਨ ਨੇ ਦੱਸਿਆ ਕਿ ਸਰਕਾਰ ਨੇ ਕਲਰ ਕੋਡਿੰਗ ਸਟੈਂਪ ਪੇਪਰ ਸਿਸਟਮ ਸ਼ੁਰੂ ਕੀਤਾ ਹੈ ਤੇ ਕਲੋਨੀ ਬਣਾਉਣ ਲਈ ਕਲੋਨਾਈਜ਼ਰ ਨੂੰ ਲਾਲ ਸਟੈਂਪ ਪੇਪਰ ਲੈਣਾ ਪਵੇਗਾ। ਇਹ ਸਟੈਂਪ ਪੇਪਰ ਉਦੋਂ ਹੀ ਜਾਰੀ ਕੀਤਾ ਜਾਵੇਗਾ ਜਦੋਂ ਬਿਨੈਕਾਰ ਨੂੰ ਸੀਵਰੇਜ, ਅੱਗ, ਬਿਜਲੀ ਅਤੇ ਪ੍ਰਦੂਸ਼ਣ ਸਮੇਤ ਸਾਰੀਆਂ ਮਨਜ਼ੂਰੀਆਂ ਮਿਲ ਜਾਣਗੀਆਂ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਗੈਰਮਨਜ਼ੂਰਸ਼ੁਦਾ ਕਲੋਨੀਆਂ ਵਿੱਚ ਪਲਾਟ ਖਰੀਦੇ ਹੋਏ ਸਨ, ਉਨ੍ਹਾਂ ਨੂੰ ਹੁਣ ਰਾਹਤ ਮਿਲੇਗੀ ਕਿਉਂਕਿ ਅਜਿਹੀਆਂ ਪੁਰਾਣੀਆਂ ਕਲੋਨੀਆਂ ਲਈ ਐੱਨਓਸੀ ਦੀ ਸ਼ਰਤ ਖ਼ਤਮ ਕੀਤੀ ਜਾ ਰਹੀ ਹੈ ਹਾਲਾਂਕਿ ਨਵੀਆਂ ਕਲੋਨੀਆਂ ’ਤੇ ਇਹ ਸ਼ਰਤ ਲਾਗੂ ਨਹੀਂ ਹੋਵੇਗੀ। ਸਰਕਾਰ ਗੈਰ ਕਾਨੂੰਨੀ ਕਲੋਨੀਆਂ ਨਹੀਂ ਕੱਟਣ ਦੇਵੇਗੀ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਕੰਮਾਂ ਲਈ ਦਫ਼ਤਰਾਂ ਦੇ ਕਈ ਚੱਕਰ ਲਗਾਉਣੇ ਪੈਂਦੇ ਹਨ, ਪਰ ਉਨ੍ਹਾਂ ਦੇ ਕੰਮ ਨਹੀਂ ਹੁੰਦੇ। ਅੱਜ ਤੋਂ ਇਸ ਵਰਤਾਰੇ ਨੂੰ ਖਤਮ ਕਰ ਦਿੱਤਾ ਗਿਆ ਹੈ। ਪਿੰਡ ਭਾਂਖਰਪੁਰ ਵਿੱਚ ਅੱਜ ਤੋਂ ਸ਼ੁਰੂ ਕੀਤੀ ਗਈ ਇਸ ਸਕੀਮ ਤਹਿਤ ਲੋਕਾਂ ਨੂੰ ਘਰ ਬੈਠੇ 45 ਸਹੂਲਤਾਂ ਮਿਲਣਗੀਆਂ। ਸਬ-ਡਵੀਜ਼ਨਾਂ ਵਿੱਚ ਰੋਜ਼ਾਨਾ ਕੈਂਪ ਲਗਾਏ ਜਾਣਗੇ ਜਿਨ੍ਹਾਂ ਦਾ ਸਮਾਂ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸਹੁੰ ਚੁੱਕਣ ਵੇਲੇ ਕਿਹਾ ਸੀ ਕਿ ਸਰਕਾਰ ਪਿੰਡਾਂ, ਛੋਟੇ ਕਸਬਿਆਂ ਅਤੇ ਸ਼ਹਿਰਾਂ ਤੋਂ ਚੱਲੇਗੀ ਅਤੇ ਅੱਜ ਉਨ੍ਹਾਂ ਦਾ ਸੁਫ਼ਨਾ ਪੂਰਾ ਹੋ ਗਿਆ ਹੈ। ਮੁੱਖ ਮੰਤਰੀ ਨੇ ਭਾਂਖਰਪੁਰ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਿਹਾ ਕਿ ਇਸ ਪਿੰਡ ਵਿੱਚ ਟਿਊਬਵੈੱਲ ਨਾ ਹੋਣ ਕਾਰਨ ਪੀਣ ਵਾਲੇ ਪਾਣੀ ਦੀ ਸਮੱਸਿਆ ਆ ਰਹੀ ਹੈ, ਇਸ ਦਾ ਹੱਲ ਇਸੇ ਮਹੀਨੇ ਕਰ ਦਿੱਤਾ ਜਾਏਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਘੱਗਰ ਦਰਿਆ ਦਾ ਪਾਣੀ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦਾ ਕੋਈ ਨੁਕਸਾਨ ਨਹੀਂ ਕਰੇਗਾ ਤੇ ਦਰਿਆ ਦੀ ਸਫਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਲੜਕੀਆਂ ਲਈ ਅਹਿਮ ਐਲਾਨ ਕਰਦਿਆਂ ਕਿਹਾ ਕਿ ਫਾਇਰ ਬ੍ਰਿਗੇਡ ਵਿਭਾਗ ਵਿੱਚ ਵੀ ਲੜਕੀਆਂ ਦੀ ਭਰਤੀ ਕੀਤੀ ਜਾਵੇਗੀ। ਇਸ ਟੈਸਟ ’ਚ 60 ਕਿਲੋਗ੍ਰਾਮ ਭਾਰ ਚੁੱਕਣ ਦਾ ਨਿਯਮ ਬਦਲਿਆ ਜਾਵੇਗਾ।
.jpg)
.jpg)
.jpg)

.jpg)




















.jpg)





























.jpg)


























.jpg)






.jpg)














