ਚੰਡੀਗੜ੍ਹ-ਹਰਿਆਣਾ ਵਿੱਚ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਜਨਨਾਇਕ ਜਨਤਾ ਪਾਰਟੀ (ਜਜਪਾ) ਵਿਚਕਾਰ ਸੀਟਾਂ ਦੀ ਵੰਡ ਨੂੰ ਲੈ ਕੇ ਮੱਤਭੇਦ ਉੱਭਰ ਕੇ ਸਾਹਮਣੇ ਆਏ ਹਨ। ਇਸ ਦੌਰਾਨ ਭਾਜਪਾ ਤੇ ਜਜਪਾ ਦਰਮਿਆਨ ਗੱਲ ਸਿਰੇ ਨਾ ਲੱਗਣ ਕਾਰਨ ਦੋਵਾਂ ਪਾਰਟੀਆਂ ਦਾ ਗਠਜੋੜ ਟੁੱਟ ਗਿਆ। ਉਧਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਮੂਹ ਕੈਬਨਿਟ ਮੰਤਰੀਆਂ ਸਣੇ ਅਸਤੀਫ਼ਾ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਸੌਪ ਦਿੱਤਾ। ਇਸ ਦੇ ਨਾਲ ਹੀ ਭਾਜਪਾ ਨੇ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੂੰ ਹਰਿਆਣਾ ਦਾ ਮੁੱਖ ਮੰਤਰੀ ਬਣਾ ਦਿੱਤਾ ਹੈ, ਜਿਨ੍ਹਾਂ ਨੇ ਅੱਜ ਦੇਰ ਸ਼ਾਮ ਹਰਿਆਣਾ ਰਾਜ ਭਵਨ ’ਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਮੁੱਖ ਮੰਤਰੀ ਦੇ ਨਾਲ ਕੰਵਰਪਾਲ, ਮੂਲਚੰਦ ਸ਼ਰਮਾ, ਰਣਜੀਤ ਸਿੰਘ ਚੌਟਾਲਾ, ਜੈ ਪ੍ਰਕਾਸ਼ ਦਲਾਲ ਤੇ ਡਾ. ਬਨਵਾਰੀ ਲਾਲ ਨੇ ਵੀ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਹੈ। ਹਾਲਾਂਕਿ ਇਨ੍ਹਾਂ ਪੰਜਾਂ ਮੰਤਰੀਆਂ ਨੂੰ ਵਿਭਾਗ ਜਾਰੀ ਨਹੀਂ ਕੀਤੇ ਗਏ ਹਨ। ਇਹ ਪੰਜੋ ਜਣੇ ਖੱਟਰ ਸਰਕਾਰ ’ਚ ਵੀ ਕੈਬਨਿਟ ਮੰਤਰੀ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਇਬ ਸਿੰਘ ਸੈਣੀ ਨੂੰ ਹਰਿਆਣਾ ਦਾ ਨਵਾਂ ਮੁੱਖ ਮੰਤਰੀ ਬਣਨ ’ਤੇ ਵਧਾਈ ਿਦੱਤੀ।
.jpg)
.jpg)
.jpg)
.jpg)





















.jpg)






























.jpg)

























.jpg)




.jpg)
















