ਚੰਡੀਗੜ੍ਹ- ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ (54) ਅੱਜ ਕਾਂਗਰਸ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਚੋਣ ਜ਼ਾਬਤਾ ਲੱਗਣ ਤੋਂ ਐਨ ਪਹਿਲਾਂ ਇਹ ਕਾਂਗਰਸ ਲਈ ਵੱਡਾ ਝਟਕਾ ਹੈ। ਉਨ੍ਹਾਂ ਅੱਜ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ। ਰਾਜ ਕੁਮਾਰ ਚੱਬੇਵਾਲ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਕਾਂਗਰਸ ਦੇ ਉਪ ਨੇਤਾ ਸਨ। ਉਨ੍ਹਾਂ ਆਪਣਾ ਅਸਤੀਫ਼ਾ ਸਪੀਕਰ ਨੂੰ ਭੇਜ ਦਿੱਤਾ ਹੈ। ਡਾ. ਚੱਬੇਵਾਲ ਨੂੰ ਹਲਕਾ ਹੁਸ਼ਿਆਰਪੁਰ ਤੋਂ ‘ਆਪ’ ਦੇ ਉਮੀਦਵਾਰ ਵਜੋਂ ਉਤਾਰੇ ਜਾਣ ਦਾ ਰਾਹ ਪੱਧਰਾ ਹੋ ਗਿਆ ਹੈ। ਕੁੱਝ ਦਿਨ ਪਹਿਲਾਂ ਕਾਂਗਰਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਕਾਂਗਰਸ ‘ਆਪ’ ਵਿਚ ਸ਼ਾਮਲ ਹੋਏ ਸਨ ਜਿਨ੍ਹਾਂ ਨੂੰ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਐਲਾਨਿਆ ਗਿਆ ਹੈ।ਡਾ. ਚੱਬੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ‘ਆਪ’ ਵਿਚ ਸ਼ਾਮਲ ਕਰਦਿਆਂ ਜੀ ਆਇਆਂ ਆਖਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਪਹਿਰ ਸਮੇਂ ਰਸਮੀ ਤੌਰ ’ਤੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਪਾਰਟੀ ਵਿਚ ਸ਼ਾਮਲ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ‘ਆਪ’ ਦੀ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਦਾ ਇਹ ਪ੍ਰਤੱਖ ਨਤੀਜਾ ਹੈ।ਡਾ. ਚੱਬੇਵਾਲ ਨੇ ਸਾਲ 2009 ਵਿੱਚ ਕਾਂਗਰਸ ਦਾ ਹੱਥ ਫੜਿਆ ਸੀ ਅਤੇ ਉਹ ਪਹਿਲੀ ਦਫ਼ਾ ਹਲਕਾ ਚੱਬੇਵਾਲ ਤੋਂ ਸਾਲ 2017 ਵਿੱਚ ਚੋਣ ਜਿੱਤ ਕੇ ਵਿਧਾਨ ਸਭਾ ਪੁੱਜੇ ਸਨ। ਉਹ ਮੁੜ ਸਾਲ 2022 ਵਿਚ ਕਾਂਗਰਸ ਤਰਫ਼ੋਂ ਵਿਧਾਇਕ ਬਣੇ। ਕਾਂਗਰਸ ਵੱਲੋਂ ਉਨ੍ਹਾਂ ਨੇ ਹਲਕਾ ਹੁਸ਼ਿਆਰਪੁਰ ਤੋਂ 2019 ਵਿਚ ਚੋਣ ਵੀ ਲੜੀ ਸੀ ਪਰ ਭਾਜਪਾ ਉਮੀਦਵਾਰ ਸੋਮ ਪ੍ਰਕਾਸ਼ ਤੋਂ ਹਾਰ ਗਏ ਸਨ। ‘ਆਪ’ ਵਿਚ ਚੱਬੇਵਾਲ ਦੀ ਰਸਮੀ ਸ਼ਮੂਲੀਅਤ ਮੌਕੇ ਵਿੱਤ ਮੰਤਰੀ ਚੀਮਾ ਤੋਂ ਇਲਾਵਾ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਮਨਜੀਤ ਸਿੰਘ ਬਿਲਾਸਪੁਰ ਵੀ ਹਾਜ਼ਰ ਸਨ। ਮੀਤ ਹੇਅਰ ਨੇ ਦਾਅਵਾ ਕੀਤਾ ਕਿ ਆਉਂਦੇ ਦਿਨਾਂ ਵਿਚ ਵਿਰੋਧੀ ਧਿਰ ਦੇ ਹੋਰ ਆਗੂ ਵੀ ‘ਆਪ’ ਵਿਚ ਸ਼ਾਮਲ ਹੋਣਗੇ। ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸੇਵਾਦਾਰ ਸਨ ਅਤੇ ਉਹ ਸਾਨੂੰ ਸਿੱਖਿਅਤ ਕਰਨਾ ਚਾਹੁੰਦੇ ਸਨ। ਉਨ੍ਹਾਂ ਨੇ ਖ਼ੁਦ ਗ਼ਰੀਬੀ ਹੰਢਾਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਸਿੱਖਿਆ ਅਤੇ ਸਿਹਤ ਦੇ ਤਰਜੀਹੀ ਏਜੰਡੇ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਲੋਕ ਪੱਖੀ ਕਦਮਾਂ ਬਦੌਲਤ ਉਹ ‘ਆਪ’ ਵਿਚ ਸ਼ਾਮਲ ਹੋਏ ਹਨ।
.jpg)

.jpg)
.jpg)
.jpg)



















.jpg)






























.jpg)


























.jpg)




.jpg)
















